ਜਾਪਾਨ ਦੇ ਸਾਬਕਾ ਵਿਦੇਸ਼ ਮੰਤਰੀ ਕਿਸ਼ਿਦਾ ਹੋਣਗੇ ਦੇਸ਼ ਦੇ ਅਗਲੇ ਪ੍ਰਧਾਨ ਮੰਤਰੀ

Wednesday, Sep 29, 2021 - 08:37 PM (IST)

ਜਾਪਾਨ ਦੇ ਸਾਬਕਾ ਵਿਦੇਸ਼ ਮੰਤਰੀ ਕਿਸ਼ਿਦਾ ਹੋਣਗੇ ਦੇਸ਼ ਦੇ ਅਗਲੇ ਪ੍ਰਧਾਨ ਮੰਤਰੀ

ਟੋਕੀਓ-ਜਾਪਾਨ ਦੇ ਸਾਬਕਾ ਵਿਦੇਸ਼ ਮੰਤਰੀ ਫੂਮਿਓ ਕਿਸ਼ਿਦਾ ਨੇ ਬੁੱਧਵਾਰ ਨੂੰ ਸੱਤਾਧਾਰੀ ਪਾਰਟੀ ਦੇ ਨੇਤਾ ਅਹੁਦੀ ਦੀ ਚੋਣ ਜਿੱਤ ਲਈ ਅਤੇ ਇਸ ਦੇ ਨਾਲ ਹੀ ਉਨ੍ਹਾਂ ਦਾ ਪ੍ਰਧਾਨ ਮੰਤਰੀ ਬਣਨ ਦਾ ਰਸਤਾ ਸਾਫ ਹੋ ਗਿਆ ਹੈ। ਪ੍ਰਧਾਨ ਮੰਤਰੀ ਬਣਨ 'ਤੇ 64 ਸਾਲਾ ਕਿਸ਼ਿਦਾ ਦੇ ਸਾਹਮਣੇ ਮਹਾਮਾਰੀ ਦਾ ਢੰਗ ਝਲ ਰਹੀ ਅਰਥਵਿਵਸਥਾ ਨੂੰ ਪਟੜੀ 'ਤੇ ਲਿਆਉਣ ਅਤੇ ਵਧਦੇ ਖੇਤਰੀ ਸੁਰੱਖਿਆ ਖਤਰਿਆਂ ਨਾਲ ਨਜਿੱਠਣ ਲਈ ਅਮਰੀਕਾ ਨਾਲ ਮਜ਼ਬੂਤ ਗਠਜੋੜ ਬਣਾਉਣ ਦੀ ਚੁਣੌਤੀ ਹੋਵੇਗੀ।

ਇਹ ਵੀ ਪੜ੍ਹੋ : ਛੱਤੀਸਗੜ੍ਹ ਕਾਂਗਰਸ 'ਚ ਫਿਰ ਗਰਮਾਈ ਸਿਆਸਤ, 14 ਵਿਧਾਇਕ ਦਿੱਲੀ ਹੋਏ ਰਵਾਨਾ

ਕਿਸ਼ਿਦਾ, ਲਿਬਰਲ ਡੈਮੋਕ੍ਰੇਟਿਕ ਪਾਰਟੀ ਦੇ ਮੌਜੂਦਾ ਨੇਤਾ ਅਤੇ ਪ੍ਰਧਾਨ ਮੰਤਰੀ ਯੋਸ਼ੀਹੀਦੇ ਸੁਗਾ ਦਾ ਸਥਾਨ ਲੈਣਗੇ। ਪਿਛਲੇ ਸਾਲ ਸਤੰਬਰ 'ਚ ਪਾਰਟੀ ਦੇ ਮੁਖੀ ਦਾ ਅਹੁਦਾ ਸੰਭਾਲਣ ਦੇ ਸਿਰਫ ਇਕ ਸਾਲ ਬਾਅਦ ਹੀ ਸੁਗਾ ਇਹ ਅਹੁਦਾ ਛੱਡ ਰਹੇ ਹਨ। ਲਿਬਰਲ ਡੈਮੋਕ੍ਰੇਟਿਕ ਪਾਰਟੀ ਦੇ ਨੇਤਾ ਦੇ ਤੌਰ 'ਤੇ ਕਿਸ਼ਿਦਾ ਦਾ ਸੰਸਦ 'ਚ ਸੋਮਵਾਰ ਨੂੰ ਅਗਲਾ ਪ੍ਰਧਾਨ ਮੰਤਰੀ ਚੁਣਿਆ ਜਾਣਾ ਤੈਅ ਹੈ। ਸੰਸਦ 'ਚ ਉਨ੍ਹਾਂ ਦੀ ਪਾਰਟੀ ਅਤੇ ਇਸ ਦੀ ਸਹਿਯੋਗੀ ਦਾ ਦੋਵਾਂ ਸਦਨਾਂ 'ਚ ਬਹੁਮਤ ਹੈ।

ਇਹ ਵੀ ਪੜ੍ਹੋ : ਟਿਊਨੀਸ਼ੀਆ : ਰਾਸ਼ਟਰਪਤੀ ਨੇ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਨੂੰ ਕੀਤਾ ਨਾਮਜ਼ਦ

ਆਪਣੇ ਜਿੱਤ ਦੇ ਭਾਸ਼ਣ 'ਚ ਕਿਸ਼ਿਦਾ ਨੇ ਕੋਵਿਡ-19 ਮਹਾਮਾਰੀ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਅਰਥਵਿਵਸਥਾ ਅਤੇ ਘਟਨੀ ਆਬਾਦੀ ਅਤੇ ਜਨਮਦਰ ਦੀਆਂ ਸਮੱਸਿਆਵਾਂ ਸਮੇਤ ਰਾਸ਼ਟਰੀ ਸਕਟਾਂ ਨਾਲ ਨਜਿੱਠਣ ਦਾ ਵਾਅਦਾ ਕੀਤਾ। ਉਨ੍ਹਾਂ ਨੇ ਕਿਹਾ ਕਿ ਉਹ ਖੇਤਰ 'ਚ ਚੀਨ ਦੀ ਆਕਰਾਮਕਤਾ ਦਾ ਮੁਕਾਬਲਾ ਕਰਨ ਵਾਲੇ ਇਕ ਸੁਤੰਤਰ ਅਤੇ ਖੁੱਲ੍ਹੇ ਹਿੰਦ-ਪ੍ਰਸ਼ਾਂਤ ਦੇ ਦ੍ਰਿਸ਼ਟੀਕੋਣ ਰਾਹੀਂ ਜਾਪਾਨ ਦੇ ਭਵਿੱਖ ਨਾਲ ਜੁੜੇ ਮਹੱਤਵਪੂਰਨ ਮੁੱਦਿਆਂ ਨੂੰ ਅੱਗੇ ਵਧਾਉਣਗੇ।

ਇਹ ਵੀ ਪੜ੍ਹੋ : ਅਮਰੀਕਾ ਦੇ ਚੋਟੀ ਦੇ ਫੌਜੀ ਅਧਿਕਾਰੀ ਨੇ ਅਫਗਾਨ ਯੁੱਗ ਨੂੰ 'ਰਣਨੀਤਿਕ ਅਸਫ਼ਲਤਾ' ਦੱਸਿਆ

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


author

Karan Kumar

Content Editor

Related News