ਮਲੇਸ਼ੀਆ ਦੇ ਸਾਬਕਾ ਪੀ.ਐਮ. ਪਾਰਟੀ ਤੋਂ ਬਰਖਾਸਤ
Saturday, May 30, 2020 - 01:15 AM (IST)

ਕੁਆਲਾਲੰਪੁਰ (ਭਾਸ਼ਾ)- ਮਲੇਸ਼ੀਆ ਦੇ ਸਾਬਕਾ ਪ੍ਰਧਾਨ ਮੰਤਰੀ ਮਹਾਤਿਰ ਮੁਹੰਮਦ ਨੂੰ ਕਸ਼ਮੀਰ ਮਸਲੇ 'ਤੇ ਪਾਕਿਸਤਾਨ ਦੀ ਹਮਾਇਤ ਕਰਨ 'ਤੇ ਉਨ੍ਹਾਂ ਦੀ ਹੀ ਪਾਰਟੀ ਬਰਸਾਤੂ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਮਹਾਤਿਰ ਨੇ ਇਸ ਕਦਮ ਨੂੰ ਚੁਣੌਤੀ ਦੇਣ ਦਾ ਤਹੱਈਆ ਕੀਤਾ। 94 ਸਾਲਾ ਮਹਾਤਿਰ ਨੂੰ ਉਨ੍ਹਾਂ ਦੇ ਪੁੱਤਰ ਅਤੇ 3 ਹੋਰ ਸੀਨੀਅਰ ਮੈਂਬਰਾਂ ਦੇ ਨਾਲ ਵੀਰਵਾਰ ਨੂੰ ਪਾਰਟੀ ਤੋਂ ਬਰਖਾਸਤ ਕਰ ਦਿੱਤਾ ਗਿਆ। ਮਹਾਤਿਰ ਨੇ ਪਿਛਲ਼ੇ ਸਾਲ ਸੰਯੁਕਤ ਰਾਸ਼ਟਰ ਵਿਚ ਕਸ਼ਮੀਰ ਨੂੰ ਲੈ ਕੇ ਭਾਰਤ ਵਿਰੁੱਧ ਪਾਕਿਸਤਾਨ ਦੇ ਸੁਰ 'ਚ ਸੁਰ ਮਿਲਾਏ ਸਨ, ਜਿਸ ਮਗਰੋਂ ਉਨ੍ਹਾਂ ਨੂੰ ਕਾਫੀ ਆਲੋਚਨਾ ਦਾ ਸਾਹਮਣਾ ਕਰਨਾ ਪਿਆ ਸੀ।