ਮਲੇਸ਼ੀਆ ਦੇ ਸਾਬਕਾ ਪ੍ਰਧਾਨ ਮੰਤਰੀ ਨੂੰ ਹੋਇਆ ਕੋਰੋਨਾ, ਹਸਪਤਾਲ ''ਚ ਕਰਾਇਆ ਗਿਆ ਦਾਖ਼ਲ

Wednesday, Aug 31, 2022 - 05:29 PM (IST)

ਮਲੇਸ਼ੀਆ ਦੇ ਸਾਬਕਾ ਪ੍ਰਧਾਨ ਮੰਤਰੀ ਨੂੰ ਹੋਇਆ ਕੋਰੋਨਾ, ਹਸਪਤਾਲ ''ਚ ਕਰਾਇਆ ਗਿਆ ਦਾਖ਼ਲ

ਕੁਆਲਾਲੰਪੁਰ (ਏਜੰਸੀ) : ਮਲੇਸ਼ੀਆ ਦੇ ਸਾਬਕਾ ਪ੍ਰਧਾਨ ਮੰਤਰੀ ਮਹਾਤਿਰ ਮੁਹੰਮਦ (97) ਨੂੰ ਕੋਵਿਡ-19 ਨਾਲ ਸੰਕਰਮਿਤ ਪਾਏ ਜਾਣ ਤੋਂ ਬਾਅਦ ਬੁੱਧਵਾਰ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ। ਇਹ ਜਾਣਕਾਰੀ ਉਨ੍ਹਾਂ ਦੇ ਦਫ਼ਤਰ ਨੇ ਦਿੱਤੀ। ਮਹਾਤਿਰ ਦੇ ਦਫ਼ਤਰ ਨੇ ਇਕ ਬਿਆਨ 'ਚ ਕਿਹਾ, 'ਮੈਡੀਕਲ ਟੀਮ ਦੀ ਸਲਾਹ ਮੁਤਾਬਕ ਮਹਾਤਿਰ ਨੂੰ ਕੁਝ ਦਿਨਾਂ ਲਈ ਨੈਸ਼ਨਲ ਹਾਰਟ ਇੰਸਟੀਚਿਊਟ 'ਚ ਨਿਗਰਾਨੀ ਲਈ ਦਾਖ਼ਲ ਕਰਵਾਇਆ ਗਿਆ ਹੈ।'

ਦਫ਼ਤਰ ਨੇ ਮਹਾਤਿਰ ਦੀ ਹਾਲਤ ਬਾਰੇ ਹੋਰ ਵੇਰਵੇ ਨਹੀਂ ਦਿੱਤੇ। ਮਲੇਸ਼ੀਆ ਦੇ ਦੋ ਵਾਰ ਪ੍ਰਧਾਨ ਮੰਤਰੀ ਰਹੇ ਮਹਾਤਿਰ ਕਦੇ ਦੁਨੀਆ ਦੇ ਸਭ ਤੋਂ ਬਜ਼ੁਰਗ ਨੇਤਾ ਸਨ। ਉਨ੍ਹਾਂ ਦੀ ਦੋ ਵਾਰ ਬਾਈਪਾਸ ਸਰਜਰੀ ਹੋ ਚੁੱਕੀ ਹੈ ਪਰ ਇਸ ਦੇ ਬਾਵਜੂਦ ਉਨ੍ਹਾਂ ਦੀ ਸਿਹਤ ਠੀਕ ਰਹੀ ਹੈ। ਇਸ ਸਾਲ ਦੀ ਸ਼ੁਰੂਆਤ 'ਚ ਵੀ ਉਨ੍ਹਾਂ ਨੂੰ ਕਈ ਵਾਰ ਇਸੇ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ। ਮਹਾਤਿਰ ਨੇ ਬਾਅਦ ਵਿੱਚ ਕਿਹਾ ਸੀ ਕਿ ਲਾਲ ਖੂਨ ਦੇ ਸੈੱਲਾਂ ਦੀ ਕਮੀ ਕਾਰਨ ਸਾਹ ਲੈਣ ਵਿੱਚ ਮੁਸ਼ਕਲ ਕਾਰਨ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਬਾਅਦ ਵਿਚ ਉਨ੍ਹਾਂ ਨੂੰ ਪੇਸਮੇਕਰ ਲਗਾਇਆ ਗਿਆ ਸੀ।


author

cherry

Content Editor

Related News