ਪਾਕਿਸਤਾਨ ''ਚ ਸ਼ਾਂਤੀ ਕਮੇਟੀ ਦੇ ਸਾਬਕਾ ਮੈਂਬਰ ਦੀ ਗੋਲੀ ਮਾਰ ਕੇ ਹੱਤਿਆ
Tuesday, Mar 25, 2025 - 01:48 PM (IST)

ਪੇਸ਼ਾਵਰ (ਭਾਸ਼ਾ)- ਉੱਤਰ-ਪੱਛਮੀ ਪਾਕਿਸਤਾਨ ਵਿੱਚ ਅਣਪਛਾਤੇ ਬੰਦੂਕਧਾਰੀਆਂ ਨੇ ਇੱਕ ਪਿੰਡ ਦੀ ਸ਼ਾਂਤੀ ਕਮੇਟੀ ਦੇ ਇੱਕ ਸਾਬਕਾ ਮੈਂਬਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਅਣਪਛਾਤੇ ਬੰਦੂਕਧਾਰੀਆਂ ਨੇ ਸੋਮਵਾਰ ਨੂੰ ਸਿਕੰਦਰ ਖਾਨ ਨੂੰ ਉਸ ਸਮੇਂ ਗੋਲੀ ਮਾਰ ਦਿੱਤੀ ਜਦੋਂ ਉਹ ਖੈਬਰ ਪਖਤੂਨਖਵਾ ਸੂਬੇ ਦੇ ਸਵਾਤ ਜ਼ਿਲ੍ਹੇ ਵਿੱਚ ਕੰਮ 'ਤੇ ਜਾ ਰਿਹਾ ਸੀ।
ਪੜ੍ਹੋ ਇਹ ਅਹਿਮ ਖ਼ਬਰ-ਭਾਰਤ ਦੀ ਪਾਕਿਸਤਾਨ ਨੂੰ ਦੋ ਟੂਕ, ਕਿਹਾ-ਜੰਮੂ-ਕਸ਼ਮੀਰ ਦਾ ਹਿੱਸਾ ਕਰਨਾ ਹੋਵੇਗਾ ਖਾਲੀ
ਪਾਬੰਦੀਸ਼ੁਦਾ 'ਤਹਿਰੀਕ-ਏ-ਤਾਲਿਬਾਨ ਪਾਕਿਸਤਾਨ' ਨੇ ਸਾਬਕਾ ਸ਼ਾਂਤੀ ਕਮੇਟੀ ਮੈਂਬਰ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਖਾਨ ਦੀ ਹੱਤਿਆ ਨੇ ਸਵਾਤ ਜ਼ਿਲ੍ਹੇ ਵਿੱਚ ਤਾਲਿਬਾਨ ਦੇ ਪੁਨਰ-ਉਭਾਰ ਬਾਰੇ ਚਿੰਤਾ ਜ਼ਾਹਿਰ ਕੀਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।