ਨਿਊਜ਼ੀਲੈਂਡ ਦੇ ਸਾਬਕਾ ਪ੍ਰਧਾਨ ਮੰਤਰੀ ਮਾਈਕ ਮੂਰੇ ਦਾ ਦਿਹਾਂਤ

02/02/2020 2:34:41 PM

ਵੈਲਿੰਗਟਨ- ਨਿਊਜ਼ੀਲੈਂਡ ਦੇ ਸਾਬਕਾ ਪ੍ਰਧਾਨ ਮੰਤਰੀ ਮਾਈਕ ਮੂਰੇ ਦਾ ਐਤਵਾਰ ਨੂੰ ਦਿਹਾਂਤ ਹੋ ਗਿਆ। ਉਹ 71 ਸਾਲ ਦੇ ਸਨ ਤੇ ਸਿਹਤ ਸਬੰਧੀ ਕਈ ਪਰੇਸਾਨੀਆਂ ਦਾ ਸਾਹਮਣਾ ਕਰ ਰਹੇ ਸਨ। ਸ਼੍ਰੀ ਮੂਰੇ ਨੇ ਆਕਲੈਂਡ ਆਪਣੇ ਨਿਵਾਸ 'ਤੇ ਅੱਜ ਆਖਰੀ ਸਾਹ ਲਿਆ। ਉਹ ਸਾਲ 1990 ਵਿਚ ਨਿਊਜ਼ੀਲੈਂਡ ਦੇ 34ਵੇਂ ਪ੍ਰਧਾਨ ਮੰਤਰੀ ਬਣੇ ਸਨ।

ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਐਡਰਨ ਨੇ ਸ਼੍ਰੀ ਮੂਰੇ ਦੇ ਦਿਹਾਂਤ 'ਤੇ ਸੋਗ ਵਿਅਕਤ ਕਰਦੇ ਹੋਏ ਕਿਹਾ ਕਿ ਵਿਸ਼ਵ ਵਪਾਰ ਸੰਗਠਨ ਦੇ ਡਾਇਰੈਕਟਰ ਜਨਰਲ ਦੇ ਕਾਰਜਕਾਲ ਦੌਰਾਨ ਉਹਨਾਂ ਨੇ ਗਲੋਬਲ ਵਪਾਰ ਨੂੰ ਉਤਸ਼ਾਹਿਤ ਕਰਨ ਲਈ ਹੈਰਾਨੀਜਨਕ ਕੰਮ ਕੀਤਾ, ਜਿਸਦੇ ਲਈ ਉਹਨਾਂ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ। ਉਪ ਪ੍ਰਧਾਨ ਮੰਤਰੀ ਵਿੰਸਟਨ ਪੀਟਰਸ ਨੇ ਸ਼੍ਰੀ ਮੂਰੇ ਦੀ ਸ਼ਲਾਘਾ ਕਰਦੇ ਹੋਏ ਉਹਨਾਂ ਨੂੰ ਨਿਊਜ਼ੀਲੈਂਡ ਦੇ ਚੋਟੀ ਦੇ ਨੇਤਾਵਾਂ ਵਿਚੋਂ ਇਕ ਕਰਾਰ ਦਿੱਤਾ ਹੈ।

Baljit Singh

This news is Content Editor Baljit Singh