ਸਾਬਕਾ PM ਨਵਾਜ਼ ਸਰੀਫ਼ 4 ਸਾਲ ਬਾਅਦ ਪਰਤੇ ਪਾਕਿ, ਕਿਹਾ-ਅੱਗੇ ਵਧਣ ਦੀ ਬਜਾਏ ਪਿੱਛੇ ਚਲਾ ਗਿਆ ਸਾਡਾ ਦੇਸ਼

Saturday, Oct 21, 2023 - 03:39 PM (IST)

ਇਸਲਾਮਾਬਾਦ (ਭਾਸ਼ਾ)- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਆਪਣੀ ਪਾਰਟੀ ਦੀ ਅਗਵਾਈ ਕਰਨ ਅਤੇ ਜਨਵਰੀ ਵਿਚ ਸੰਭਾਵਿਤ ਆਮ ਚੋਣਾਂ ਵਿਚ ਰਿਕਾਰਡ ਚੌਥੀ ਵਾਰ ਸੱਤਾ ਵਿਚ ਆਉਣ ਦੀ ਕੋਸ਼ਿਸ਼ ਤਹਿਤ ਬ੍ਰਿਟੇਨ ਵਿਚ 4 ਸਾਲ ਦੇ ਸਵੈ-ਜਲਾਵਤਨੀ ਤੋਂ ਬਾਅਦ ਸ਼ਨੀਵਾਰ ਨੂੰ ਵਿਸ਼ੇਸ਼ ਜਹਾਜ਼ ਰਾਹੀਂ ਦੁਬਈ ਤੋਂ ਦੇਸ਼ ਪਰਤੇ। ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐੱਮ.ਐੱਲ.-ਐੱਨ.) ਦੇ ਸੁਪਰੀਮੋ 73 ਸਾਲਾ ਨੇਤਾ ਵਿਸ਼ੇਸ਼ ਜਹਾਜ਼ ''ਉਮੀਦ-ਏ-ਪਾਕਿਸਤਾਨ'' ਰਾਹੀਂ ਦੁਬਈ ਤੋਂ ਇਸਲਾਮਾਬਾਦ ਪਹੁੰਚੇ। ਉਨ੍ਹਾਂ ਦੇ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ, ਪਾਰਟੀ ਦੇ ਸੀਨੀਅਰ ਆਗੂ ਅਤੇ ਦੋਸਤ ਸਨ।

ਇਹ ਵੀ ਪੜ੍ਹੋ: ਬਾਈਡੇਨ ਸਰਕਾਰ ਲੈਣ ਜਾ ਰਹੀ ਅਹਿਮ ਫ਼ੈਸਲਾ, ਭਾਰਤੀਆਂ ਨੂੰ ਹੋਵੇਗਾ ਵੱਡਾ ਫ਼ਾਇਦਾ

ਇਸ ਤੋਂ ਪਹਿਲਾਂ ਦੁਬਈ ਹਵਾਈ ਅੱਡੇ 'ਤੇ ਸ਼ਰੀਫ ਨੇ ਦੇਸ਼ ਦੇ ਮੌਜੂਦਾ ਹਾਲਾਤਾਂ 'ਤੇ ਪੱਤਰਕਾਰਾਂ ਨਾਲ ਚਿੰਤਾ ਜ਼ਾਹਰ ਕੀਤੀ ਅਤੇ ਉਨ੍ਹਾਂ ਦੇ ਸ਼ਬਦਾਂ 'ਚ ਦੇਸ਼ ਦੇ ਹਾਲਾਤ 2017 ਦੇ ਮੁਕਾਬਲੇ ਕਿਤੇ ਜ਼ਿਆਦਾ ਵਿਗੜ ਚੁੱਕੇ ਹਨ, ਜਦੋਂ ਉਨ੍ਹਾਂ ਨੂੰ ਸੁਪਰੀਮ ਕੋਰਟ ਨੇ ਅਯੋਗ ਕਰਾਰ ਦਿੱਤਾ ਸੀ ਅਤੇ ਬਾਅਦ 'ਚ ਦੋ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਉਨ੍ਹਾਂ ਨੂੰ ਜਵਾਬਦੇਹ ਠਹਿਰਾਉਂਦੇ ਹੋਏ ਦੋਸ਼ੀ ਕਰਾਰ ਦਿੱਤਾ ਸੀ। ਉਨ੍ਹਾਂ ਨੇ ਕਿਹਾ, ''ਹਾਲਤ 2017 ਤੋਂ ਬਿਹਤਰ ਨਹੀਂ ਹਨ... ਅਤੇ ਇਹ ਸਭ ਦੇਖ ਕੇ ਮੈਨੂੰ ਦੁੱਖ ਹੁੰਦਾ ਹੈ ਕਿ ਸਾਡਾ ਦੇਸ਼ ਅੱਗੇ ਵਧਣ ਦੀ ਬਜਾਏ ਪਿੱਛੇ ਵੱਲ ਚਲਾ ਗਿਆ ਹੈ।'' ਜੀਓ ਨਿਊਜ਼ ਨੇ ਨਵਾਜ਼ ਦੇ ਹਵਾਲੇ ਨਾਲ ਕਿਹਾ, ''ਪਾਕਿਸਤਾਨ 'ਚ ਸਥਿਤੀ ਬਹੁਤ ਖਰਾਬ ਹੈ ਅਤੇ ਇਹ ਬਹੁਤ ਚਿੰਤਾਜਨਕ ਹੈ।'' ਉਨ੍ਹਾਂ ਨੇ ਦੇਸ਼ ਲਈ ਉਡਾਣ ਭਰਨ ਤੋਂ ਪਹਿਲਾਂ ਦੁਬਈ ਹਵਾਈ ਅੱਡੇ 'ਤੇ ਪੱਤਰਕਾਰਾਂ ਨੂੰ ਕਿਹਾ,''ਅਸੀਂ ਦੇਸ਼ ਦੀ ਸਮੱਸਿਆ ਨੂੰ ਹੱਲ ਕਰਨ ਦੇ ਸਮਰੱਥ ਹਾਂ।''

ਇਹ ਵੀ ਪੜ੍ਹੋ: ਸਾਲਾਨਾ ਛੁੱਟੀ ਦੇ ਮੌਕੇ 'ਤੇ ਸਟੇਡੀਅਮ 'ਚ ਮਚੀ ਭੱਜ-ਦੌੜ, 6 ਲੋਕਾਂ ਦੀ ਮੌਤ ਅਤੇ 100 ਜ਼ਖ਼ਮੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


cherry

Content Editor

Related News