ਪਾਕਿਸਤਾਨ ਦੇ ਸਾਬਕਾ ਫੌਜ ਮੁਖੀ ਕਮਰ ਜਾਵੇਦਾ ਬਾਜਵਾ ਦਾ ਦੇਹਾਂਤ
Saturday, Mar 28, 2026 - 11:13 PM (IST)
ਇਸਲਾਮਾਬਾਦ: ਪਾਕਿਸਤਾਨ ਦੇ ਸਾਬਕਾ ਫੌਜ ਮੁਖੀ ਕਮਰ ਜਾਵੇਦ ਬਾਜਵਾ ਦਾ ਸ਼ਨੀਵਾਰ ਨੂੰ ਦੇਹਾਂਤ ਹੋ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ, 65 ਸਾਲਾ ਬਾਜਵਾ ਦੀ ਮੌਤ ਸਿਰ ਵਿੱਚ ਲੱਗੀ ਗੰਭੀਰ ਸੱਟ ਕਾਰਨ ਹੋਈ ਹੈ।
ਬਾਥਰੂਮ 'ਚ ਫਿਸਲਣ ਕਾਰਨ ਲੱਗੀ ਸੀ ਸੱਟ
ਪਰਿਵਾਰਕ ਮੈਂਬਰਾਂ ਦੇ ਹਵਾਲੇ ਨਾਲ ਦੱਸਿਆ ਗਿਆ ਹੈ ਕਿ ਫਰਵਰੀ 2026 ਵਿੱਚ ਬਾਜਵਾ ਆਪਣੇ ਘਰ ਦੇ ਬਾਥਰੂਮ ਵਿੱਚ ਫਿਸਲ ਗਏ ਸਨ, ਜਿਸ ਕਾਰਨ ਉਨ੍ਹਾਂ ਦੇ ਸਿਰ 'ਤੇ ਕਈ ਗੰਭੀਰ ਸੱਟਾਂ ਲੱਗੀਆਂ ਸਨ। ਇਸ ਹਾਦਸੇ ਤੋਂ ਤੁਰੰਤ ਬਾਅਦ ਉਨ੍ਹਾਂ ਨੂੰ ਰਾਵਲਪਿੰਡੀ ਦੇ ਮਿਲਟਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।
ICU ਵਿੱਚ ਸਨ ਜ਼ੇਰੇ ਇਲਾਜ
ਹਸਪਤਾਲ ਵਿੱਚ ਭਰਤੀ ਹੋਣ ਤੋਂ ਬਾਅਦ ਡਾਕਟਰਾਂ ਵੱਲੋਂ ਉਨ੍ਹਾਂ ਦੀ ਇੱਕ ਵੱਡੀ ਸਰਜਰੀ ਕੀਤੀ ਗਈ ਸੀ। ਹਾਲਾਂਕਿ ਹਸਪਤਾਲ ਦੇ ਅਧਿਕਾਰੀਆਂ ਨੇ ਪਹਿਲਾਂ ਸਰਜਰੀ ਨੂੰ ਸਫਲ ਦੱਸਿਆ ਸੀ, ਪਰ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਇੰਟੈਂਸਿਵ ਕੇਅਰ ਯੂਨਿਟ (ICU) ਵਿੱਚ ਮਾਹਰ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਗਿਆ ਸੀ।
2016 ਤੋਂ 2022 ਤੱਕ ਰਹੇ ਫੌਜ ਮੁਖੀ
ਜਨਰਲ ਬਾਜਵਾ ਨੇ 2016 ਤੋਂ 2022 ਤੱਕ ਪਾਕਿਸਤਾਨ ਦੇ ਫੌਜ ਮੁਖੀ ਵਜੋਂ ਸੇਵਾਵਾਂ ਨਿਭਾਈਆਂ ਸਨ। ਆਪਣੀ ਸੇਵਾਮੁਕਤੀ ਤੋਂ ਬਾਅਦ ਵੀ ਉਹ ਪਾਕਿਸਤਾਨ ਦੇ ਸਰਕਾਰੀ ਅਤੇ ਫੌਜੀ ਹਲਕਿਆਂ ਵਿੱਚ ਇੱਕ ਪ੍ਰਭਾਵਸ਼ਾਲੀ ਸ਼ਖਸੀਅਤ ਬਣੇ ਰਹੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
