ਪਾਕਿਸਤਾਨ ਦੇ ਸਾਬਕਾ ਆਫ ਸਪਿਨਰ ਅਤੇ ਅੰਪਾਇਰ ਮੁਹੰਮਦ ਨਜ਼ੀਰ ਦਾ ਦਿਹਾਂਤ

Friday, Nov 22, 2024 - 05:44 AM (IST)

ਲਾਹੌਰ — ਪਾਕਿਸਤਾਨ ਦੇ ਸਾਬਕਾ ਆਫ ਸਪਿਨਰ ਅਤੇ ਅੰਪਾਇਰ ਮੁਹੰਮਦ ਨਜ਼ੀਰ ਦਾ ਲੰਬੀ ਬੀਮਾਰੀ ਤੋਂ ਬਾਅਦ ਲਾਹੌਰ 'ਚ ਦਿਹਾਂਤ ਹੋ ਗਿਆ। ਉਹ 78 ਸਾਲ ਦੇ ਸਨ। ਉਹ ਨਜ਼ੀਰ ਜੂਨੀਅਰ ਦੇ ਨਾਂ ਨਾਲ ਮਸ਼ਹੂਰ ਸਨ। ਉਨ੍ਹਾਂ ਨੇ ਪਾਕਿਸਤਾਨ ਲਈ 14 ਟੈਸਟ ਅਤੇ ਚਾਰ ਵਨਡੇ ਖੇਡੇ। ਉਨ੍ਹਾਂ ਨੇ ਅਕਤੂਬਰ 1969 ਵਿੱਚ ਨਿਊਜ਼ੀਲੈਂਡ ਦੇ ਖਿਲਾਫ ਆਪਣੇ ਪਹਿਲੇ ਟੈਸਟ ਮੈਚ ਵਿੱਚ ਇੱਕ ਯਾਦਗਾਰ ਪਾਰੀ ਖੇਡੀ ਸੀ।

ਨਜ਼ੀਰ ਨੇ ਆਪਣੀ ਪਹਿਲੀ ਪਾਰੀ ਵਿੱਚ 99 ਦੌੜਾਂ ਦੇ ਕੇ ਸੱਤ ਵਿਕਟਾਂ ਲਈਆਂ। ਇਸ ਤੋਂ ਇਲਾਵਾ ਉਨ੍ਹਾਂ ਨੇ 29 ਅਜੇਤੂ ਦੌੜਾਂ ਬਣਾਈਆਂ ਅਤੇ ਦੂਜੀ ਪਾਰੀ ਵਿਚ ਵੀ 17 ਦੌੜਾਂ ਬਣਾ ਕੇ ਅਜੇਤੂ ਰਿਹਾ। ਇਹ ਟੈਸਟ ਮੈਚ ਡਰਾਅ ਰਿਹਾ। ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਦੇ ਚੇਅਰਮੈਨ ਮੋਹਸਿਨ ਨਕਵੀ ਨੇ ਕਿਹਾ, "ਪੀ.ਸੀ.ਬੀ. ਵੱਲੋਂ ਮੈਂ ਸਾਡੇ ਸਾਬਕਾ ਟੈਸਟ ਕ੍ਰਿਕਟਰ ਮੁਹੰਮਦ ਨਜ਼ੀਰ ਦੇ ਦਿਹਾਂਤ 'ਤੇ ਸੰਵੇਦਨਾ ਅਤੇ ਦੁੱਖ ਪ੍ਰਗਟ ਕਰਦਾ ਹਾਂ।" ਉਨ੍ਹਾਂ ਕਿਹਾ, “ਅਸੀਂ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕਰਦੇ ਹਾਂ ਅਤੇ ਉਨ੍ਹਾਂ ਦੇ ਦੋਸਤਾਂ ਅਤੇ ਪਰਿਵਾਰ ਨਾਲ ਆਪਣਾ ਦੁੱਖ ਸਾਂਝਾ ਕਰਦੇ ਹਾਂ।” ਪਾਕਿਸਤਾਨ ਕ੍ਰਿਕਟ 'ਚ ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।


Inder Prajapati

Content Editor

Related News