ਇਮਰਾਨ ਖਾਨ ਦੀ ਪਤਨੀ ਤੋਂ ਬਾਅਦ ਉਸ ਦੀਆਂ ਭੈਣਾਂ ਨੂੰ ਵੀ ਮਿਲੀ ਜ਼ਮਾਨਤ

Saturday, Oct 26, 2024 - 05:42 PM (IST)

ਇਸਲਾਮਾਬਾਦ (ਏਜੰਸੀ)- ਪਾਕਿਸਤਾਨ ਦੀ ਇਕ ਅਦਾਲਤ ਨੇ ਸ਼ੁੱਕਰਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀਆਂ 2 ਭੈਣਾਂ ਨੂੰ ਜ਼ਮਾਨਤ ਦੇ ਦਿੱਤੀ। ਇਮਰਾਨ ਦੀਆਂ ਭੈਣਾਂ ਨੂੰ ਇਸ ਮਹੀਨੇ ਦੇ ਸ਼ੁਰੂ ਵਿੱਚ ਇੱਥੇ ਇੱਕ ਪ੍ਰਦਰਸ਼ਨ ਦੌਰਾਨ ਅੱਤਵਾਦ ਰੋਕੂ ਕਾਨੂੰਨ ਦੇ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ। ਖ਼ਾਨ ਦੀ ਪਤਨੀ ਬੁਸ਼ਰਾ ਬੀਬੀ ਨੂੰ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ 9 ਮਹੀਨੇ ਜੇਲ੍ਹ ਵਿੱਚ ਬਿਤਾਉਣ ਤੋਂ ਬਾਅਦ ਵੀਰਵਾਰ ਨੂੰ ਜ਼ਮਾਨਤ ਮਿਲੀ ਸੀ ਅਤੇ ਸਾਬਕਾ ਪ੍ਰਧਾਨ ਮੰਤਰੀ ਦੀਆਂ 2 ਭੈਣਾਂ ਨੂੰ ਅਗਲੇ ਦਿਨ ਯਾਨੀ ਸ਼ੁੱਕਰਵਾਰ ਨੂੰ ਜ਼ਮਾਨਤ ਦਿੱਤੀ ਗਈ।

ਇਹ ਵੀ ਪੜ੍ਹੋ: ਜਸਟਿਸ ਯਾਹੀਆ ਅਫਰੀਦੀ ਨੇ ਪਾਕਿਸਤਾਨ ਦੇ 30ਵੇਂ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ

ਬੁਸ਼ਰਾ ਬੀਬੀ ਜ਼ਮਾਨਤ ਮਿਲਣ ਤੋਂ ਪਹਿਲਾਂ ਕਰੀਬ 9 ਮਹੀਨੇ ਜੇਲ੍ਹ ਵਿੱਚ ਸੀ। ਦੋਵਾਂ ਭੈਣਾਂ ਨੂੰ ਖਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਪਾਰਟੀ ਵੱਲੋਂ 4 ਅਕਤੂਬਰ ਨੂੰ ਰਾਸ਼ਟਰੀ ਰਾਜਧਾਨੀ 'ਚ ਪ੍ਰਦਰਸ਼ਨ ਦੌਰਾਨ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਕੋਹਸਰ ਪੁਲਸ ਸਟੇਸ਼ਨ 'ਚ ਮਾਮਲਾ ਦਰਜ ਕੀਤਾ ਗਿਆ ਸੀ। ਉਨ੍ਹਾਂ ਨੇ ਗ੍ਰਿਫਤਾਰੀ ਨੂੰ ਚੁਣੌਤੀ ਦਿੱਤੀ ਸੀ। ਇਸਲਾਮਾਬਾਦ ਸਥਿਤ ਅੱਤਵਾਦ ਰੋਕੂ ਅਦਾਲਤ ਦੇ ਜੱਜ ਅਬੁਲ ਹਸਨਤ ਜ਼ੁਲਕਾਰਨੈਨ ਨੇ 20,000 ਰੁਪਏ ਦੇ ਜ਼ਮਾਨਤੀ ਬਾਂਡ ਜਮ੍ਹਾ ਕਰਵਾਉਣ ਦੀ ਸ਼ਰਤ ਨਾਲ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਸਵੀਕਾਰ ਕਰ ਲਈ।

ਇਹ ਵੀ ਪੜ੍ਹੋ: ਅਮਰੀਕਾ ਨੇ ਇਕ ਸਾਲ 'ਚ 90,000 ਭਾਰਤੀਆਂ ਨੂੰ ਕੀਤਾ ਗ੍ਰਿਫ਼ਤਾਰ, ਜਾਣੋ ਵਜ੍ਹਾ

ਇਸ ਤੋਂ ਪਹਿਲਾਂ, ਸੁਣਵਾਈ ਦੌਰਾਨ ਜੱਜ ਨੇ ਸਾਰੇ ਗੈਰ-ਸੰਬੰਧਿਤ ਵਿਅਕਤੀਆਂ ਨੂੰ ਅਦਾਲਤ ਦੇ ਕਮਰੇ ਤੋਂ ਬਾਹਰ ਜਾਣ ਦਾ ਹੁਕਮ ਦਿੱਤਾ। ਖਾਨ ਦੀਆਂ ਭੈਣਾਂ ਵੱਲੋਂ ਪੇਸ਼ ਹੋਏ ਐਡਵੋਕੇਟ ਨਿਆਜ਼ੁੱਲਾ ਨਿਆਜ਼ੀ ਨੇ ਦਲੀਲ ਦਿੱਤੀ ਕਿ ਦੋਵਾਂ ਭੈਣਾਂ ਦੀ ਗ੍ਰਿਫਤਾਰੀ “ਗੈਰ-ਕਾਨੂੰਨੀ” ਸੀ, ਕਿਉਂਕਿ ਉਨ੍ਹਾਂ ਨੂੰ 4 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ 6 ਅਕਤੂਬਰ ਤੱਕ ਅਦਾਲਤ ਵਿੱਚ ਪੇਸ਼ ਨਹੀਂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਹ ਗ੍ਰਿਫਤਾਰੀ ਗੈਰ-ਕਾਨੂੰਨੀ ਹੈ ਅਤੇ (ਉਹ) ਤੁਰੰਤ ਰਿਹਾਈ ਦੀ ਹੱਕਦਾਰ ਹਨ।

ਇਹ ਵੀ ਪੜ੍ਹੋ: ਭਾਰਤੀ ਹੋਣਗੇ ਪ੍ਰਭਾਵਿਤ, ਟਰੂਡੋ ਨੇ 'ਕੈਨੇਡਾ First ਨੀਤੀ' ਦਾ ਕੀਤਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


cherry

Content Editor

Related News