ਇਮਰਾਨ ਦੀ ਰਿਹਾਈ ਦੀ ਸੰਭਾਵਨਾ ਖਤਮ, ਇਕ ਮਾਮਲੇ ''ਚ ਜ਼ਮਾਨਤ ਮਿਲਦੇ ਹੀ ਦੂਜੇ Case ''ਚ ਮੁੜ ਗ੍ਰਿਫਤਾਰ

Thursday, Nov 21, 2024 - 01:58 PM (IST)

ਇਮਰਾਨ ਦੀ ਰਿਹਾਈ ਦੀ ਸੰਭਾਵਨਾ ਖਤਮ, ਇਕ ਮਾਮਲੇ ''ਚ ਜ਼ਮਾਨਤ ਮਿਲਦੇ ਹੀ ਦੂਜੇ Case ''ਚ ਮੁੜ ਗ੍ਰਿਫਤਾਰ

ਇਸਲਾਮਾਬਾਦ (ਏਜੰਸੀ)- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਭ੍ਰਿਸ਼ਟਾਚਾਰ ਦੇ ਇਕ ਕਥਿਤ ਮਾਮਲੇ ਵਿਚ ਜ਼ਮਾਨਤ ਮਿਲਣ ਦੇ ਕੁਝ ਘੰਟਿਆਂ ਬਾਅਦ ਹੀ ਵਿਰੋਧ ਪ੍ਰਦਰਸ਼ਨ ਦੇ ਸਬੰਧ ਵਿਚ ਗ੍ਰਿਫਤਾਰ ਕਰ ਲਿਆ ਗਿਆ। ਇਸ ਨਵੀਂ ਗ੍ਰਿਫਤਾਰੀ ਨਾਲ ਖਾਨ ਦੀ ਰਿਹਾਈ ਦੀ ਸੰਭਾਵਨਾ ਖਤਮ ਹੋ ਗਈ ਹੈ। ਇਸ ਤੋਂ ਪਹਿਲਾਂ ਇਸਲਾਮਾਬਾਦ ਹਾਈ ਕੋਰਟ ਵੱਲੋਂ ਬੁੱਧਵਾਰ ਨੂੰ ਤੋਸ਼ਾਖਾਨਾ ਨਾਲ ਸਬੰਧਤ ਇਕ ਹੋਰ ਮਾਮਲੇ ਵਿਚ ਖਾਨ ਨੂੰ ਜ਼ਮਾਨਤ ਦੇਣ ਤੋਂ ਬਾਅਦ ਉਸ ਦੀ ਰਿਹਾਈ ਦੀਆਂ ਉਮੀਦਾਂ ਵਧ ਗਈਆਂ ਸਨ। ਇਹ ਮਾਮਲਾ ਮਹਿੰਗੇ ਬੁਲਗਾਰੀ ਗਹਿਣਿਆਂ ਨੂੰ ਬਹੁਤ ਘੱਟ ਕੀਮਤ 'ਤੇ ਖਰੀਦਣ ਨਾਲ ਸਬੰਧਤ ਹੈ। ਇਸਲਾਮਾਬਾਦ ਹਾਈ ਕੋਰਟ ਤੋਂ ਜ਼ਮਾਨਤ ਮਿਲਣ ਦੇ ਕੁਝ ਘੰਟਿਆਂ ਬਾਅਦ ਰਾਵਲਪਿੰਡੀ ਪੁਲਸ ਨੇ ਨਿਊ ਟਾਊਨ ਪੁਲਸ ਸਟੇਸ਼ਨ 'ਚ ਅੱਤਵਾਦ ਅਤੇ ਹੋਰ ਦੋਸ਼ਾਂ 'ਤੇ ਦਰਜ ਇਕ ਮਾਮਲੇ ਦੇ ਸਬੰਧ 'ਚ ਦੇਰ ਰਾਤ ਖਾਨ ਨੂੰ ਗ੍ਰਿਫਤਾਰ ਕਰ ਲਿਆ।

ਇਹ ਵੀ ਪੜ੍ਹੋ: ਇਮਰਾਨ ਖਾਨ ਦੀ ਪਾਰਟੀ ਐਤਵਾਰ ਨੂੰ ਕਰੇਗੀ ਪ੍ਰਦਰਸ਼ਨ, ਸਰਕਾਰ ਨੇ ਕੀਤੇ ਸੁਰੱਖਿਆ ਇੰਤਜ਼ਾਮ

ਪੁਲਸ ਨੇ ਦੋਸ਼ ਲਾਇਆ ਕਿ ਖਾਨ ਨੇ ਰਾਵਲਪਿੰਡੀ ਦੀ ਅਦਿਆਲਾ ਜੇਲ੍ਹ ਵਿੱਚ ਕੈਦ ਦੌਰਾਨ 28 ਸਤੰਬਰ ਨੂੰ ਰਾਵਲਪਿੰਡੀ ਵਿੱਚ ਵਿਰੋਧ ਪ੍ਰਦਰਸ਼ਨ ਦਾ ਸੱਦਾ ਦਿੱਤਾ ਸੀ। ਡਾਨ ਅਖਬਾਰ ਨੇ ਪੁਲਸ ਦੇ ਇਕ ਬੁਲਾਰੇ ਦੇ ਹਵਾਲੇ ਨਾਲ ਕਿਹਾ ਕਿ ਖਾਨ ਨੂੰ 28 ਸਤੰਬਰ ਨੂੰ ਦਰਜ ਕੀਤੇ ਗਏ ਮਾਮਲੇ 'ਚ ਹਿਰਾਸਤ 'ਚ ਲਿਆ ਗਿਆ ਹੈ ਅਤੇ ਇਕ ਟੀਮ ਨੂੰ ਦੋਸ਼ਾਂ ਦੀ ਜਾਂਚ ਦਾ ਕੰਮ ਸੌਂਪਿਆ ਗਿਆ ਹੈ। ਇਸ ਕੇਸ ਵਿੱਚ ਆਪਣੀ ਰਸਮੀ ਗ੍ਰਿਫਤਾਰੀ ਤੋਂ ਪਹਿਲਾਂ ਹੀ, ਸੰਘੀ ਸੂਚਨਾ ਮੰਤਰੀ ਏ ਤਰਾਰ ਨੇ ਇਹ ਕਹਿ ਕੇ ਉਨ੍ਹਾਂ ਦੀ ਰਿਹਾਈ ਦੀ ਸੰਭਾਵਨਾ ਨੂੰ ਰੱਦ ਕਰ ਦਿੱਤਾ ਸੀ ਕਿ ਖਾਨ 9 ਮਈ 2023 ਦੀ ਹਿੰਸਾ ਨਾਲ ਸਬੰਧਤ 8 ਮਾਮਲਿਆਂ ਵਿੱਚ ਲੋੜੀਂਦਾ ਹੈ ਅਤੇ ਜੇਲ੍ਹ ਤੋਂ ਰਿਹਾਅ ਹੋਣ ਤੋਂ ਪਹਿਲਾਂ ਉਨ੍ਹਾਂ ਨੂੰ ਸਾਰੇ ਮਾਮਲਿਆਂ ਵਿੱਚ ਜ਼ਮਾਨਤ ਲੈਣੀ ਪਵੇਗੀ।

ਇਹ ਵੀ ਪੜ੍ਹੋ: ਭਾਰਤ ਨੇ ਨਿੱਝਰ ਮਾਮਲੇ 'ਤੇ ਕੈਨੇਡੀਅਨ ਮੀਡੀਆ ਦੀ ਖ਼ਬਰ ਨੂੰ ਦੱਸਿਆ 'ਬਦਨਾਮ ਕਰਨ ਵਾਲੀ ਮੁਹਿੰਮ'

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

cherry

Content Editor

Related News