ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਜ਼ਰਦਾਰੀ ਨੇ ਸਿਹਤ ਦੇ ਆਧਾਰ ''ਤੇ ਮੰਗੀ ਜ਼ਮਾਨਤ

12/03/2019 3:26:31 PM

ਇਸਲਾਮਾਬਾਦ, (ਭਾਸ਼ਾ)— ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ ਨੇ ਭ੍ਰਿਸ਼ਟਾਚਾਰ ਦੇ ਦੋ ਮਾਮਲਿਆਂ 'ਚ ਸਿਹਤ ਦੇ ਆਧਾਰ 'ਤੇ ਜ਼ਮਾਨਤ ਮੰਗਣ ਲਈ ਮੰਗਲਵਾਰ ਨੂੰ ਇਸਲਾਮਾਬਾਦ ਉੱਚ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੈ।

 

ਇਸ ਤੋਂ ਕੁੱਝ ਦਿਨ ਪਹਿਲਾਂ ਜੇਲ 'ਚ ਬੰਦ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੂੰ ਇਕ ਜ਼ਮਾਨਤ ਅਪੀਲ 'ਤੇ ਚੰਗੇ ਇਲਾਜ ਲਈ ਵਿਦੇਸ਼ ਜਾਣ ਦੀ ਇਜਾਜ਼ਤ ਦਿੱਤੀ ਗਈ ਸੀ। ਜ਼ਰਦਾਰੀ (64) ਨੂੰ ਫਰਜ਼ੀ ਬੈਂਕ ਖਾਤਿਆਂ ਦੇ ਮਾਮਲੇ ਦੇ ਸਬੰਧ 'ਚ ਜ਼ਮਾਨਤ ਅਰਜ਼ੀ ਖਾਰਜ ਹੋਣ ਮਗਰੋਂ ਜੂਨ 'ਚ ਗ੍ਰਿਫਤਾਰ ਕੀਤਾ ਗਿਆ ਸੀ। ਇਹ ਮਾਮਲਾ ਵੱਡੇ ਪੈਮਾਨੇ 'ਤੇ ਮਨੀ ਲਾਂਡਰਿੰਗ ਘੁਟਾਲੇ ਨਾਲ ਜੁੜਿਆ ਹੈ, ਜਿਸ ਦੀ ਜਾਂਚ ਪਹਿਲਾਂ ਸੰਘੀ ਏਜੰਸੀ ਨੇ ਕੀਤੀ ਸੀ। ਉਨ੍ਹਾਂ ਆਪਣੇ ਖਿਲਾਫ ਪਾਰਕ ਲੇਨ ਅਤੇ ਮਨੀ ਲਾਂਡਰਿੰਗ ਮਾਮਲਿਆਂ 'ਚ ਦੋ ਵੱਖ-ਵੱਖ ਪਟੀਸ਼ਨਾਂ ਪਾਈਆਂ ਹਨ। ਅਪੀਲ 'ਚ ਦਲੀਲ ਦਿੱਤੀ ਗਈ ਹੈ ਕਿ ਜ਼ਰਦਾਰੀ ਨੂੰ ਉਨ੍ਹਾਂ ਖਿਲਾਫ ਮੁਕੱਦਮੇ ਦੀ ਸੁਣਵਾਈ ਖਤਮ ਹੋਣ ਤਕ ਜ਼ਮਾਨਤ ਦਿੱਤੀ ਜਾਣੀ ਚਾਹੀਦੀ ਹੈ। ਜ਼ਰਦਾਰੀ ਦਾ ਅਜੇ ਪਾਕਿਸਤਾਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ 'ਚ ਇਲਾਜ ਚੱਲ ਰਿਹਾ ਹੈ।


Related News