ਨੇਪਾਲ ’ਚ ਸਾਬਕਾ PM ਓਲੀ ਨੂੰ 5 ਦਿਨਾਂ ਦੀ ਨਿਆਂਇਕ ਹਿਰਾਸਤ ''ਚ ਭੇਜਿਆ, ਦੇਸ਼ ਭਰ ’ਚ ਵਿਰੋਧ ਪ੍ਰਦਰਸ਼ਨ ਜਾਰੀ

Monday, Mar 30, 2026 - 09:11 AM (IST)

ਨੇਪਾਲ ’ਚ ਸਾਬਕਾ PM ਓਲੀ ਨੂੰ 5 ਦਿਨਾਂ ਦੀ ਨਿਆਂਇਕ ਹਿਰਾਸਤ ''ਚ ਭੇਜਿਆ, ਦੇਸ਼ ਭਰ ’ਚ ਵਿਰੋਧ ਪ੍ਰਦਰਸ਼ਨ ਜਾਰੀ

ਕਾਠਮੰਡੂ (ਭਾਸ਼ਾ) : ਨੇਪਾਲ ਦੇ ਸਾਬਕਾ ਪ੍ਰਧਾਨ ਮੰਤਰੀ ਕੇ. ਪੀ. ਸ਼ਰਮਾ ਓਲੀ ਨੂੰ ਐਤਵਾਰ ਨੂੰ ਕਾਠਮੰਡੂ ਜ਼ਿਲਾ ਅਦਾਲਤ ਨੇ 5 ਦਿਨਾਂ ਲਈ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਉਨ੍ਹਾਂ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿਚ ਦੇਸ਼ ਭਰ ਵਿਚ ਵੱਖ-ਵੱਖ ਥਾਵਾਂ ’ਤੇ ਪ੍ਰਦਰਸ਼ਨ ਜਾਰੀ ਹਨ। ਜ਼ਿਲਾ ਅਦਾਲਤ ਅਨੁਸਾਰ, ਓਲੀ ਨੂੰ ਖ਼ਰਾਬ ਸਿਹਤ ਕਾਰਨ ਆਨਲਾਈਨ ਮਾਧਿਅਮ ਰਾਹੀਂ ਅਦਾਲਤ ਵਿਚ ਪੇਸ਼ ਕੀਤਾ ਗਿਆ। ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਨੂੰ ਸਿਹਤ ਜਾਂਚ ਲਈ ਹਸਪਤਾਲ ਲਿਜਾਇਆ ਗਿਆ।

ਇਹ ਵੀ ਪੜ੍ਹੋ : ਇੰਡੋਨੇਸ਼ੀਆ ਦੀ ਪਲਾਸਟਿਕ ਫੈਕਟਰੀ 'ਚ ਭਿਆਨਕ ਅੱਗ! ਕਈ ਫਾਇਰ ਫਾਈਟਰ ਬੇਹੋਸ਼ (ਵੀਡੀਓ)

ਨੇਪਾਲ ਕਮਿਊਨਿਸਟ ਪਾਰਟੀ (ਏਕੀਕ੍ਰਿਤ ਮਾਰਕਸਵਾਦੀ-ਲੈਨਿਨਵਾਦੀ) ਦੇ ਵਰਕਰਾਂ ਨੇ ਮੈਤੀਘਰ ਵਿਚ ਓਲੀ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿਚ ਪ੍ਰਦਰਸ਼ਨ ਕੀਤਾ। ਪਾਰਟੀ ਨੇ ਦੇਸ਼ ਭਰ ਦੇ ਜ਼ਿਲਾ ਪ੍ਰਸ਼ਾਸਨ ਦਫ਼ਤਰਾਂ ਵਿਚ ਵਿਰੋਧ ਪੱਤਰ ਸੌਂਪਦਿਆਂ ਉਨ੍ਹਾਂ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News