ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬੁਸ਼ ਨੂੰ ਹਸਪਤਾਲ ਤੋਂ ਮਿਲੀ ਛੁੱਟੀ

05/05/2018 10:17:58 AM

ਟੈਕਸਾਸ— ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਜੋਰਜ ਐਚ.ਡਬਲਯੂ. ਬੁਸ਼ (93) ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਬੁਸ਼ ਦੇ ਪਰਿਵਾਰ ਦੇ ਇਕ ਬੁਲਾਰੇ ਨੇ ਕਿਹਾ ਕਿ ਖੂਨ ਵਿਚ ਇਨਫੈਕਸ਼ਨ ਹੋਣ ਤੋਂ ਬਾਅਦ ਉਨ੍ਹਾਂ ਨੂੰ 22 ਅਪ੍ਰੈਲ ਨੂੰ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਸੀ ਅਤੇ ਸਿਹਤ ਵਿਚ ਸੁਧਾਰ ਹੋਣ 'ਤੇ ਕੱਲ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ।
ਸਾਬਕਾ ਰਾਸ਼ਟਰਪਤੀ ਦੇ ਬੁਲਾਰੇ ਜਿਮ ਮੈਕਗ੍ਰਾਥ ਨੇ ਇਕ ਬਿਆਨ ਜਾਰੀ ਕਰ ਕੇ ਕਿਹਾ ਕਿ 'ਉਨ੍ਹਾਂ ਦੇ ਡਾਕਟਰਾਂ ਦੀ ਰਿਪੋਰਟ ਮੁਤਾਬਕ ਹੁਣ ਉਹ ਠੀਕ ਹਨ ਅਤੇ ਘਰ ਪਰਤ ਕੇ ਖੁਸ਼ ਹਨ।' ਬੁਸ਼ 1989 ਤੋਂ 1993 ਤੱਕ ਅਮਰੀਕਾ ਦੇ ਰਾਸ਼ਟਰਪਤੀ ਰਹੇ ਹਨ। ਉਹ ਸਾਬਕਾ ਰਾਸ਼ਟਰਪਤੀ ਜੋਰਜ ਡਬਲਯੂ ਬੁਸ਼ ਦੇ ਪਿਤਾ ਹਨ ਜੋ 2001 ਤੋਂ 2009 ਤੱਕ ਦੋ ਵਾਰ ਅਮਰੀਕਾ ਦੇ ਰਾਸ਼ਟਰਪਤੀ ਰਹੇ ਹਨ।