ਸਾਬਕਾ ਰਾਸ਼ਟਰਪਤੀ ਜਿੰਮੀ ਕਾਰਟਰ ਦਾ ਅੰਤਿਮ ਸੰਸਕਾਰ 9 ਨੂੰ, ਸੋਗ ਵਜੋਂ ਸੰਘੀ ਦਫ਼ਤਰ ਰਹਿਣਗੇ ਬੰਦ

Wednesday, Jan 01, 2025 - 08:46 AM (IST)

ਸਾਬਕਾ ਰਾਸ਼ਟਰਪਤੀ ਜਿੰਮੀ ਕਾਰਟਰ ਦਾ ਅੰਤਿਮ ਸੰਸਕਾਰ 9 ਨੂੰ, ਸੋਗ ਵਜੋਂ ਸੰਘੀ ਦਫ਼ਤਰ ਰਹਿਣਗੇ ਬੰਦ

ਵਾਸ਼ਿੰਗਟਨ (ਰਾਜ ਗੋਗਨਾ) : ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਜਿੰਮੀ ਕਾਰਟਰ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ 9 ਜਨਵਰੀ ਨੂੰ ਕੀਤਾ ਜਾਵੇਗਾ। ਇਸ ਦਿਨ ਨੂੰ ਰਾਸ਼ਟਰਪਤੀ ਜੋਅ ਬਾਈਡੇਨ ਵੱਲੋਂ ਰਾਸ਼ਟਰੀ ਸੋਗ ਦਾ ਦਿਨ ਐਲਾਨ ਕੀਤਾ ਗਿਆ ਹੈ। ਰਾਸ਼ਟਰਪਤੀ ਜੋਅ ਬਾਈਡੇਨ ਨੇ ਕਾਰਟਰ ਲਈ ‘ਸਤਿਕਾਰ ਚਿੰਨ੍ਹ ਵਜੋਂ’ 9 ਜਨਵਰੀ ਨੂੰ ਸੰਘੀ ਦਫ਼ਤਰਾਂ ਨੂੰ ਬੰਦ ਕਰਨ ਦਾ ਹੁਕਮ ਵੀ ਦਿੱਤਾ ਹੈ।

ਦੱਸਣਯੋਗ ਹੈ ਕਿ ਅਮਰੀਕਾ ਦੇ 39ਵੇਂ ਰਾਸ਼ਟਰਪਤੀ ਜਿੰਮੀ ਕਾਰਟਰ ਦਾ 30 ਦਸੰਬਰ ਨੂੰ 100 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ ਸੀ। ਕਾਰਟਰ ਦਾ ਜਨਮ 1 ਅਕਤੂਬਰ, 1924 ਨੂੰ ਜਾਰਜੀਆ ਰਾਜ ਵਿਚ ਇਕ ਕਿਸਾਨ ਪਰਿਵਾਰ ਵਿਚ ਹੋਇਆ ਸੀ ਅਤੇ ਉਨ੍ਹਾਂ 1977 ਤੋਂ 1981 ਤੱਕ ਰਾਸ਼ਟਰਪਤੀ ਵਜੋਂ ਸੇਵਾ ਨਿਭਾਈ ਸੀ। ਉਹ ਅਮਰੀਕੀ ਇਤਿਹਾਸ ਪ੍ਰਤੀ ਆਪਣੀ ਸਰਲ ਅਤੇ ਮਨੁੱਖੀ ਪਹੁੰਚ ਲਈ ਜਾਣੇ ਜਾਂਦੇ ਹਨ। ਕਾਰਟਰ, ਪਿਛਲੇ ਕਾਫ਼ੀ ਸਮੇਂ ਤੋਂ ਬਿਮਾਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News