ਦੱਖਣੀ ਕੋਰੀਆ ਦੇ ਸਾਬਕਾ ਰਾਸ਼ਟਰਪਤੀ ਨੂੰ 15 ਸਾਲ ਦੀ ਸਜ਼ਾ

Friday, Oct 05, 2018 - 10:19 PM (IST)

ਦੱਖਣੀ ਕੋਰੀਆ ਦੇ ਸਾਬਕਾ ਰਾਸ਼ਟਰਪਤੀ ਨੂੰ 15 ਸਾਲ ਦੀ ਸਜ਼ਾ

ਸਿਓਲ— ਦੱਖਣੀ ਕੋਰੀਆ ਦੇ ਸਾਬਕਾ ਰਾਸ਼ਟਰਪਤੀ ਲੀ ਮਿਊਂਗ-ਬਾਕ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ’ਚ 15 ਸਾਲ ਕੈਦ ਦੀ ਸਜ਼ਾ ਸੁਣਾਈ ਗਈ ਹੈ। ਬਾਕ ਨੂੰ ਦੱਖਣੀ ਕੋਰੀਆ ਦੀ ਰਾਜਧਾਨੀ ਸਿਓਲ ਦੀ ਇਕ ਅਦਾਲਤ ਨੇ ਸ਼ੁੱਕਰਵਾਰ ਨੂੰ ਰਿਸ਼ਵਤ ਲੈਣ ਅਤੇ ਸ਼ਕਤੀ ਦੀ ਦੁਰਵਰਤੋਂ ਦੇ ਮਾਮਲੇ ਵਿਚ ਸਜ਼ਾ ਸੁਣਾਈ ਹੈ। ਉਨ੍ਹਾਂ ’ਤੇ 13 ਅਰਬ (ਦੱਖਣੀ ਕੋਰੀਆਈ ਕਰੰਸੀ) ਵਾਨ (1.15 ਡਾਲਰ) ਦਾ ਜੁਰਮਾਨਾ ਵੀ ਲਾਇਆ ਗਿਆ ਹੈ। ਉਥੇ ਹੀ ਸਾਬਕਾ ਰਾਸ਼ਟਰਪਤੀ ਨੇ ਕਿਹਾ ਕਿ ਉਨ੍ਹਾਂ ਖਿਲਾਫ ਲਾਏ ਗਏ ਦੋਸ਼ ਸਿਆਸਤ ਤੋਂ ਪ੍ਰੇਰਿਤ ਹਨ। ਉਹ ਚੌਥੇ ਦੱਖਣੀ ਕੋਰੀਆਈ ਦੇ ਸਾਬਕਾ ਨੇਤਾ ਹਨ, ਜਿਨ੍ਹਾਂ ਨੂੰ ਜੇਲ ਭੇਜਿਆ ਗਿਆ ਹੈ।


Related News