ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੇ ਅਕਤੂਬਰ ''ਚ ਪਾਕਿਸਤਾਨ ਪਰਤਣ ਦੀ ਸੰਭਾਵਨਾ

09/09/2023 4:21:37 PM

ਇਸਲਾਮਾਬਾਦ (ਭਾਸ਼ਾ)- ਬ੍ਰਿਟੇਨ ਵਿਚ ਆਪਣੀ ਚਾਰ ਸਾਲ ਤੋਂ ਵੱਧ ਦੀ ਸਵੈ-ਜਲਾਵਤਨ ਖ਼ਤਮ ਕਰਦੇ ਹੋਏ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੇ ਅਗਲੇ ਮਹੀਨੇ ਪਾਕਿਸਤਾਨ ਪਰਤਣ ਦੀ ਸੰਭਾਵਨਾ ਹੈ। ਸ਼ਨੀਵਾਰ ਨੂੰ ਇਕ ਮੀਡੀਆ ਰਿਪੋਰਟ 'ਚ ਇਹ ਜਾਣਕਾਰੀ ਦਿੱਤੀ ਗਈ। ਸ਼ਰੀਫ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (PML-N) ਪਾਰਟੀ ਦੇ ਸੁਪਰੀਮ ਲੀਡਰ ਹਨ। ਲੰਡਨ 'ਚ ਮੀਟਿੰਗ ਦੌਰਾਨ ਸ਼ਰੀਫ ਦੀ ਵਰਕਰਾਂ ਨਾਲ ਗੱਲਬਾਤ ਦੌਰਾਨ ਮੌਜੂਦ ਰਹੇ ਸੂਤਰਾਂ ਦੇ ਹਵਾਲੇ ਨਾਲ 'ਡਾਨ' ਅਖ਼ਬਾਰ ਦੀ ਰਿਪੋਰਟ 'ਚ ਕਿਹਾ ਗਿਆ ਹੈ ਕਿ ਉਨ੍ਹਾਂ ਨੇ ਆਪਣੀ ਵਾਪਸੀ ਦੀ ਗੱਲਬਾਤ ਕੀਤੀ, ਪਰ ਯਾਤਰਾ ਦੀ ਕੋਈ ਤੈਅ ਤਾਰੀਖ਼ ਦਾ ਖੁਲਾਸਾ ਨਹੀਂ ਕੀਤਾ ਗਿਆ।

ਇਹ ਵੀ ਪੜ੍ਹੋ: ਮੋਰੱਕੋ 'ਚ ਜ਼ਬਰਦਸਤ ਭੂਚਾਲ ਕਾਰਨ 820 ਲੋਕਾਂ ਨੇ ਗੁਆਈ ਜਾਨ, ਤਸਵੀਰਾਂ 'ਚ ਵੇਖੋ ਤਬਾਹੀ ਦਾ ਮੰਜ਼ਰ

73 ਸਾਲਾ ਸ਼ਰੀਫ ਨਵੰਬਰ 2019 ਤੋਂ ਲੰਡਨ 'ਚ ਸਵੈ-ਜਲਾਵਤਨ ਵਿਚ ਰਹਿ ਰਹੇ ਹਨ। ਉਨ੍ਹਾਂ ਨੂੰ 2018 ਵਿੱਚ ਅਲ-ਅਜ਼ੀਜ਼ੀਆ ਮਿੱਲਜ਼ ਅਤੇ ਐਵੇਨਫੀਲਡ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ। ਉਹ ਅਲ ਅਜ਼ੀਜ਼ੀਆ ਮਿੱਲਜ਼ ਕੇਸ ਵਿੱਚ ਲਾਹੌਰ ਦੀ ਕੋਟ ਲਖਪਤ ਜੇਲ੍ਹ ਵਿੱਚ 7 ਸਾਲ ਦੀ ਕੈਦ ਦੀ ਸਜ਼ਾ ਕੱਟ ਰਹੇ ਸਨ, ਪਰ 2019 ਵਿੱਚ 'ਮੈਡੀਕਲ ਆਧਾਰ' 'ਤੇ ਉਨ੍ਹਾਂ ਨੂੰ ਲੰਡਨ ਜਾਣ ਦੀ ਇਜਾਜ਼ਤ ਦਿੱਤੀ ਗਈ ਸੀ।

ਇਹ ਵੀ ਪੜ੍ਹੋ: ਕੈਨੇਡਾ ’ਚ ਵਧੇ ਪੰਜਾਬੀ ਕੁੜੀਆਂ ਦੇ ਜਿਣਸੀ ਸ਼ੋਸ਼ਣ ਦੇ ਮਾਮਲੇ, ਮੁੰਡਿਆਂ ਨੂੰ ਧੱਕਿਆ ਜਾ ਰਹੈ ਡਰੱਗਜ਼ ਦੇ ਧੰਦੇ ’ਚ

'ਡਾਨ' ਦੀ ਰਿਪੋਰਟ ਵਿਚ ਕਿਹਾ ਗਿਆ, "ਮੀਟਿੰਗ ਵਿੱਚ ਪੀ.ਐੱਮ.ਐੱਲ.-ਐੱਨ. ਦੇ ਵਰਕਰ ਆਪਣੇ ਨੇਤਾ ਦੀ ਵਾਪਸੀ ਦੀ ਤਿਆਰੀ ਲਈ ਉਤਸੁਕ ਸਨ ਅਤੇ ਉਨ੍ਹਾਂ ਦੀ ਵਾਪਸੀ ਲਈ ਆਵਾਜਾਈ ਦੇ ਵੇਰਵਿਆਂ 'ਤੇ ਚਰਚਾ ਕਰ ਰਹੇ ਸਨ। ਸ਼ਰੀਫ ਨੇ ਅਕਤੂਬਰ 'ਚ ਪਾਕਿਸਤਾਨ ਪਰਤਣ ਦੀ ਪੁਸ਼ਟੀ ਕੀਤੀ ਹੈ।'' ਰਿਪੋਰਟ 'ਚ ਕਿਹਾ ਗਿਆ ਹੈ ਕਿ ਨਵਾਜ਼ ਸ਼ਰੀਫ ਨੇ ਪਹਿਲਾਂ ਕਿਹਾ ਸੀ ਕਿ ਮੌਜੂਦਾ ਆਰਥਿਕ ਸੰਕਟ ਦੌਰਾਨ ਉਨ੍ਹਾਂ ਨੂੰ ਆਪਣੇ ਵੋਟ ਬੈਂਕ ਅਤੇ ਸਮਰਥਕਾਂ ਨਾਲ ਜੁੜਨ ਲਈ ਵਾਪਸ ਪਰਤਣਾ ਹੋਵੇਗਾ।

ਇਹ ਵੀ ਪੜ੍ਹੋ: ਖਾਲਿਸਤਾਨੀ ਜਨਮਤ ਸੰਗ੍ਰਹਿ ਤੋਂ ਪਹਿਲਾਂ ਕੈਨੇਡਾ 'ਚ ਇੱਕ ਹੋਰ ਹਿੰਦੂ ਮੰਦਰ ਨੂੰ ਬਣਾਇਆ ਗਿਆ ਨਿਸ਼ਾਨਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 

cherry

This news is Content Editor cherry