ਵੱਡੀ ਖ਼ਬਰ: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਗ੍ਰਿਫ਼ਤਾਰ
Tuesday, May 09, 2023 - 03:26 PM (IST)
ਇਸਲਾਮਾਬਾਦ (ਏਜੰਸੀ)- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਅਰਧ ਸੈਨਿਕ ਬਲਾਂ ਨੇ ਗ੍ਰਿਫਤਾਰ ਕਰ ਲਿਆ, ਜਦੋਂ ਉਹ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਸੁਣਵਾਈ ਲਈ ਇਸਲਾਮਾਬਾਦ ਹਾਈ ਕੋਰਟ ਵਿੱਚ ਮੌਜੂਦ ਸਨ। ਪਾਕਿਸਤਾਨ ਤਹਿਰੀਕ-ਏ-ਇਨਸਾਫ ਦੇ ਨੇਤਾ ਮੁਸਰਰਤ ਚੀਮਾ ਨੇ ਟਵਿੱਟਰ 'ਤੇ ਇਸ ਘਟਨਾ ਦੀ ਪੁਸ਼ਟੀ ਕਰਦੇ ਹੋਏ ਕਿਹਾ, "ਉਹ ਇਸ ਸਮੇਂ ਇਮਰਾਨ ਖਾਨ ਨੂੰ ਤਸੀਹੇ ਦੇ ਰਹੇ ਹਨ, ਉਹ ਖਾਨ ਸਾਹਿਬ ਨੂੰ ਕੁੱਟ ਰਹੇ ਹਨ। ਉਨ੍ਹਾਂ ਨੇ ਖਾਨ ਸਾਹਿਬ ਨਾਲ ਕੁਝ ਕੀਤਾ ਹੈ।" ਡਾਨ ਨਿਊਜ਼ ਦੀ ਰਿਪੋਰਟ ਮੁਤਾਬਕ ਇਸ ਘਟਨਾ ਦੀ ਪੁਸ਼ਟੀ ਪੀਟੀਆਈ ਦੇ ਵਕੀਲ ਫੈਜ਼ਲ ਚੌਧਰੀ ਨੇ ਵੀ ਕੀਤੀ ਹੈ। ਪੀ.ਟੀ.ਆਈ. ਵਕੀਲ ਫੈਜ਼ਲ ਚੌਧਰੀ ਨੇ ਕਿਹਾ ਕਿ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਦੇ ਚੇਅਰਮੈਨ ਖਾਨ ਨੂੰ ਰੇਂਜਰਾਂ ਨੇ ਉਸ ਸਮੇਂ ਹਿਰਾਸਤ ਵਿਚ ਲਿਆ ਜਦੋਂ ਉਹ ਭ੍ਰਿਸ਼ਟਾਚਾਰ ਵਿਰੋਧੀ ਦੋਸ਼ਾਂ ਵਿਚ ਅਦਾਲਤ ਵਿਚ ਪੇਸ਼ ਹੋਏ।
ਇਹ ਵੀ ਪੜ੍ਹੋ: ਅਮਰੀਕਾ 'ਚ ਗੋਲੀਬਾਰੀ ਦੌਰਾਨ ਜਾਨ ਗੁਆਉਣ ਵਾਲੀ ਭਾਰਤੀ ਇੰਜੀਨੀਅਰ ਦੀ ਮ੍ਰਿਤਕ ਦੇਹ ਲਿਆਂਦੀ ਜਾਵੇਗੀ ਭਾਰਤ
ਸਾਬਕਾ ਸੂਚਨਾ ਮੰਤਰੀ ਅਤੇ ਪੀ.ਟੀ.ਆਈ. ਦੇ ਉਪ ਪ੍ਰਧਾਨ ਫਵਾਦ ਚੌਧਰੀ ਨੇ ਕਿਹਾ ਕਿ ਅਦਾਲਤ 'ਤੇ ਰੇਂਜਰਾਂ ਦਾ ਕਬਜ਼ਾ ਹੈ ਅਤੇ ਵਕੀਲਾਂ 'ਤੇ ਤਸ਼ੱਦਦ ਕੀਤਾ ਜਾ ਰਿਹਾ ਹੈ। ਇੱਕ ਹੋਰ ਪੀ.ਟੀ.ਆਈ. ਆਗੂ ਅਜ਼ਹਰ ਮਸ਼ਵਾਨੀ ਨੇ ਦੋਸ਼ ਲਾਇਆ ਕਿ 70 ਸਾਲਾ ਖਾਨ ਨੂੰ ਰੇਂਜਰਾਂ ਨੇ ਅਦਾਲਤ ਦੇ ਅੰਦਰੋਂ ‘ਅਗਵਾ’ ਕਰ ਲਿਆ। ਉਨ੍ਹਾਂ ਕਿਹਾ ਕਿ ਪਾਰਟੀ ਨੇ ਤੁਰੰਤ ਦੇਸ਼ ਭਰ ਵਿੱਚ ਰੋਸ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ ਹੈ।
ਇਹ ਵੀ ਪੜ੍ਹੋ: ਮਹਾਰਾਜਾ ਚਾਰਲਸ-III ਦੇ ਤਾਜਪੋਸ਼ੀ ਸਮਾਰੋਹ ’ਚ ਸੋਨਮ ਕਪੂਰ ਨੇ ‘ਨਮਸਤੇ’ ਨਾਲ ਕੀਤੀ ਭਾਸ਼ਣ ਦੀ ਸ਼ੁਰੂਆਤ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।