ਅਫਗਾਨਿਸਤਾਨ ''ਚ ਸਾਬਕਾ TV ਐਂਕਰ ਦੀ ਗੋਲੀ ਮਾਰ ਕੇ ਹੱਤਿਆ
Thursday, May 06, 2021 - 08:13 PM (IST)

ਕਾਬੁਲ-ਅਫਗਾਨਿਸਤਾਨ 'ਚ ਵੀਰਵਾਰ ਨੂੰ ਬੰਦੂਕਧਕਾਰੀਆਂ ਨੇ ਕੰਧਾਰ ਸ਼ਹਿਰ ਜਾ ਰਹੇ ਇਕ ਸਾਬਕਾ ਟੀ.ਵੀ. ਐਂਕਰ ਦੀ ਹੱਤਿਆ ਕਰ ਦਿੱਤੀ। ਇਕ ਸੂਬਾਈ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਸੂਬਾਰੀ ਬੁਲਾਰੇ ਬਸ਼ੀਰ ਅਹਿਮਦੀ ਨੇ ਕਿਹਾ ਕਿ ਅੱਜ ਦੁਪਹਿਰ ਦੋ ਅਣਜਾਣ ਹਮਲਾਵਾਰਾਂ ਨੇ ਨਿਮਤ ਰਵਾਨਾ ਨੂੰ ਗੋਲੀ ਮਾਰੀ ਅਤੇ ਉਨ੍ਹਾਂ ਦਾ ਮੋਬਾਇਲ ਲੈ ਕੇ ਫਰਾਰ ਹੋ ਗਏ। ਉਨ੍ਹਾਂ ਨੇ ਕਿਹਾ ਕਿ ਸੁਰੱਖਿਆ ਅਧਿਕਾਰੀਆਂ ਨੇ ਇਲਾਕੇ ਦੇ ਕਈ ਹੋਰ ਪੱਤਰਕਾਰਾਂ ਨੂੰ ਕਿਹਾ ਕਿ ਉਹ ਵੀ ਨਿਸ਼ਾਨੇ 'ਤੇ ਹਨ।
ਇਹ ਵੀ ਪੜ੍ਹੋ-ਰੂਸ 'ਚ ਇਕ ਦਿਨ 'ਚ ਕੋਰੋਨਾ ਦੇ 7639 ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ
ਅਫਗਾਨਿਸਤਾਨ ਤੋਂ ਅਮਰੀਕੀ ਫੌਜੀਆਂ ਦੀ ਵਾਪਸੀ ਦੀ ਕਵਾਇਦ ਸ਼ੁਰੂ ਹੋ ਚੁੱਕੀ ਹੈ। ਅਜਿਹੇ 'ਚ ਇਸ ਕਤਲ ਤੋਂ ਬਾਅਦ ਅਫਗਾਨਿਸਤਾਨ 'ਚ ਪੱਤਰਕਾਰਾਂ ਦੇ ਭਵਿੱਖ ਨੂੰ ਲੈ ਕੇ ਚਿੰਤਾਵਾਂ ਵਧ ਗਈਆਂ ਹਨ। ਲੋਕਾਂ ਦਾ ਕਹਿਣਾ ਹੈ ਕਿ ਅਮਰੀਕੀ ਫੌਜੀਆਂ ਦੇ ਵਾਪਸ ਜਾਣ ਨਾਲ ਅਫਗਾਨਿਸਤਾਨ 'ਚ ਹਿੰਸਾ ਵਧਾਉਣ ਦਾ ਖਦਸ਼ਾ ਹੈ ਅਤੇ ਵਿਦੇਸ਼ ਸ਼ਕਤੀਆਂ ਨਾਲ ਕੰਮ ਕਰ ਚੁੱਕੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾ ਸਕਦਾ ਹੈ।
ਇਹ ਵੀ ਪੜ੍ਹੋ-'ਟਰੰਪ ਦਾ ਫੇਸਬੁੱਕ ਅਕਾਊਂਟ ਮੁਅੱਤਲ ਹੀ ਰਹੇਗਾ'
ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕਮੈਂਟ ਕਰ ਕੇ ਦਿਓ ਜਵਾਬ।