ਬ੍ਰਿਟਿਸ਼ ਪੀਐਮ ਦੀ ਰਿਹਾਇਸ਼ ''ਚ ਗੈਰ-ਕਾਨੂੰਨੀ ਤਰੀਕੇ ਨਾਲ ਦਾਖਲ ਹੋਣ ਦੇ ਦੋਸ਼ ''ਚ ਚਾਰ ਗ੍ਰਿਫਤਾਰ
Wednesday, Jun 26, 2024 - 02:58 AM (IST)
ਲੰਡਨ— ਉੱਤਰੀ ਇੰਗਲੈਂਡ 'ਚ ਬ੍ਰਿਟਿਸ਼ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਦੇ ਰਿਹਾਇਸ਼ੀ ਕੰਪਲੈਕਸ 'ਚ ਗੈਰ-ਕਾਨੂੰਨੀ ਤਰੀਕੇ ਨਾਲ ਦਾਖਲ ਹੋਣ ਦੇ ਦੋਸ਼ 'ਚ ਮੰਗਲਵਾਰ ਨੂੰ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਉੱਤਰੀ ਯੌਰਕਸ਼ਾਇਰ ਪੁਲਸ ਨੇ ਕਿਹਾ ਕਿ ਉਸ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਅਤੇ ਦੁਪਹਿਰ ਨੂੰ ਇਮਾਰਤ ਤੋਂ ਹਟਾ ਦਿੱਤਾ ਗਿਆ। ਪੁਲਸ ਨੇ ਸਾਰਿਆਂ ਨੂੰ ਗ੍ਰਿਫਤਾਰ ਕਰ ਲਿਆ ਹੈ। 'ਯੂਥ ਡਿਮਾਂਡ' ਨਾਮਕ ਇੱਕ ਸਮੂਹ ਨੇ ਇੱਕ ਵੀਡੀਓ ਸਾਂਝਾ ਕੀਤਾ ਹੈ ਜਿਸਦਾ ਇੱਕ ਮੈਂਬਰ ਸੁਨਕ ਦੇ ਰਿਹਾਇਸ਼ੀ ਕੰਪਲੈਕਸ ਵਿੱਚ ਇੱਕ ਛੱਪੜ ਦੇ ਨੇੜੇ ਦਿਖਾਈ ਦਿੰਦਾ ਹੈ। ਇਹ ਘਟਨਾ ਬਰਤਾਨੀਆ ਦੀਆਂ ਆਮ ਚੋਣਾਂ ਤੋਂ ਇਕ ਹਫ਼ਤਾ ਪਹਿਲਾਂ ਵਾਪਰੀ ਹੈ।
ਇਹ ਵੀ ਪੜ੍ਹੋ- ਇਨ੍ਹਾਂ ਸ਼ਕਤੀਆਂ ਦਾ ਮਾਲਕ ਹੁੰਦਾ ਹੈ ਵਿਰੋਧੀ ਧਿਰ ਦਾ ਨੇਤਾ, ਨਿਭਾਉਣੀ ਪੈਂਦੀ ਹੈ ਅਹਿਮ ਜ਼ਿੰਮੇਦਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e