ਅਮਰੀਕਾ ਦੇ ਸੂਬੇ ਮਿਸ਼ੀਗਨ ''ਚ ਗੋਲੀਬਾਰੀ, 4 ਲੋਕਾਂ ਦੀ ਮੌਤ

02/19/2019 9:25:00 AM

ਸੋਲੋ ਟਾਊਨਸ਼ਿਪ, (ਏਜੰਸੀ)— ਅਮਰੀਕਾ ਦੇ ਸੂਬੇ ਮਿਸ਼ੀਗਨ 'ਚ ਬੱਚਿਆਂ ਸਮੇਤ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਕ ਟੀ.ਵੀ. ਚੈਨਲ ਨੇ ਦੱਸਿਆ ਕਿ ਸੇਡਾਰ ਸਪ੍ਰਿੰਗਜ਼ ਨੇੜਿਓਂ ਲਾਸ਼ਾਂ ਮਿਲਣ ਦੀ ਸੂਚਨਾ ਮਿਲੀ ਸੀ ਅਤੇ ਜਦ ਪੁਲਸ ਵਲੋਂ ਜਾਂਚ ਕੀਤੀ ਗਈ ਤਾਂ ਪਤਾ ਲੱਗਾ ਕਿ ਹਮਲਾਵਰ 4 ਵਿਅਕਤੀਆਂਨੂੰ ਮਾਰ ਕੇ ਫਰਾਰ ਹੋ ਗਿਆ ਹੈ।

ਮ੍ਰਿਤਕਾਂ 'ਚ ਬੱਚਿਆਂ ਦੀ ਗਿਣਤੀ ਕਿੰਨੀ ਹੈ, ਇਸ ਬਾਰੇ ਨਹੀਂ ਦੱਸਿਆ ਗਿਆ। ਹਾਲਾਂਕਿ ਕੁਝ ਲੋਕਾਂ ਨੇ ਦੱਸਿਆ ਕਿ ਇਕ ਔਰਤ ਸਮੇਤ 3 ਬੱਚਿਆਂ ਦੀਆਂ ਲਾਸ਼ਾਂ ਡਿੱਗੀਆਂ ਹੋਈਆਂ ਸਨ। ਅਧਿਕਾਰੀਆਂ ਨੇ ਕਿਹਾ ਕਿ ਉਹ ਜਾਂਚ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਆਸ ਹੈ ਕਿ ਜਲਦੀ ਹੀ ਹਮਲਾਵਰ ਨੂੰ ਫੜ ਲਿਆ ਜਾਵੇਗਾ। ਅਧਿਕਾਰੀਆਂ ਨੇ ਕਿਹਾ ਕਿ ਨੇੜਲੇ ਇਲਾਕਿਆਂ 'ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਮਦਦ ਨਾਲ ਕਾਤਲ ਦੀ ਭਾਲ ਕੀਤੀ ਜਾਵੇਗੀ।