ਰੂਸ 'ਚ ਵਾਪਰੀ ਦੁਖਦ ਘਟਨਾ : ਨਦੀ 'ਚ ਡੁੱਬ ਰਹੀ ਕੁੜੀ ਨੂੰ ਬਚਾਉਣ ਗਏ 4 ਭਾਰਤੀ ਵਿਦਿਆਰਥੀਆਂ ਦੀ ਮੌਤ

06/07/2024 6:37:20 PM

ਮਾਸਕੋ (ਭਾਸ਼ਾ) - ਰੂਸ ਵਿੱਚ ਸੇਂਟ ਪੀਟਰਸਬਰਗ ਨੇੜੇ ਇੱਕ ਨਦੀ ਵਿੱਚ ਡੁੱਬਣ ਨਾਲ ਚਾਰ ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਜਾਣ ਦੀ ਦੁੱਖਦ ਖ਼ਬਰ ਮਿਲੀ ਹੈ। ਇੱਥੇ ਸਥਿਤ ਭਾਰਤੀ ਮਿਸ਼ਨ ਮ੍ਰਿਤਕ ਵਿਦਿਆਰਥੀਆਂ ਦੀਆਂ ਲਾਸ਼ਾਂ ਜਲਦੀ ਤੋਂ ਜਲਦੀ ਉਹਨਾਂ ਦੇ ਪਰਿਵਾਰਕ ਮੈਂਬਰਾਂ ਤੱਕ ਪਹੁੰਚਾਉਣ ਲਈ ਰੂਸੀ ਅਧਿਕਾਰੀਆਂ ਨਾਲ ਸੰਪਰਕ ਕਰ ਰਹੇ ਹਨ। 

ਇਹ ਵੀ ਪੜ੍ਹੋ - ਜੇਲ੍ਹ ਵਿੱਚ ਬੰਦ ਇਮਰਾਨ ਖਾਨ ਨੂੰ TV, ਕੂਲਰ, ਰਸੋਈ, ਜਿੰਮ ਸਣੇ ਮਿਲ ਰਹੀਆਂ ਨੇ ਕਈ ਲਗਜ਼ਰੀ ਸਹੂਲਤਾਂ

ਦੱਸ ਦੇਈਏ ਕਿ ਮ੍ਰਿਤਕ ਚਾਰੇ ਵਿਦਿਆਰਥੀ ਵੇਲੀਕੀ ਨੋਵਗੋਰੋਡ ਸ਼ਹਿਰ ਵਿੱਚ ਸਥਿਤ ਨੋਵਗੋਰੋਡ ਸਟੇਟ ਯੂਨੀਵਰਸਿਟੀ ਵਿੱਚ ਡਾਕਟਰੀ ਦੀ ਪੜ੍ਹਾਈ ਕਰ ਰਹੇ ਸਨ। ਇਨ੍ਹਾਂ ਵਿੱਚ 18 ਤੋਂ 20 ਸਾਲ ਦੀ ਉਮਰ ਦੇ ਦੋ ਲੜਕੇ ਅਤੇ ਦੋ ਲੜਕੀਆਂ ਸਨ। ਸਥਾਨਕ ਮੀਡੀਆ ਦੇ ਅਨੁਸਾਰ ਇੱਕ ਭਾਰਤੀ ਵਿਦਿਆਰਥਣ ਵੋਲਖੋਵ ਨਦੀ ਵਿੱਚ ਕੰਢੇ ਤੋਂ ਬਹੁਤ ਦੂਰ ਚਲੀ ਗਈ, ਜਿਸ ਕਾਰਨ ਉਹ ਪਾਣੀ ਵਿਚ ਡੁੱਬਣ ਲੱਗੀ। ਉਕਤ ਵਿਦਿਆਰਥਣ ਨੂੰ ਬਚਾਉਣ ਦੀ ਕੋਸ਼ਿਸ਼ ਕਰਨ ਲਈ ਉਹ ਵੀ ਨਦੀ ਵਿਚ ਗਏ।

ਇਹ ਵੀ ਪੜ੍ਹੋ - ਜੇ ਤੁਹਾਡੇ ਘਰ ਵੀ ਲੱਗਾ ਹੈ AC ਤਾਂ ਸਾਵਧਾਨ, ਇਸ ਖ਼ਬਰ ਨੂੰ ਪੜ੍ਹਨ ਤੋਂ ਬਾਅਦ ਉੱਡਣਗੇ ਹੋਸ਼

ਖ਼ਬਰਾਂ ਅਨੁਸਾਰ ਇਕ ਵਿਦਿਆਰਥਣ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਚਾਰੇ ਵਿਦਿਆਰਥੀ ਨਦੀਂ ਵਿਚ ਡੁੱਬ ਗਏ, ਜਿਸ ਕਾਰਨ ਉਹਨਾਂ ਦੀ ਮੌਤ ਹੋ ਗਈ। ਇਕ ਲੜਕੇ ਨੂੰ ਸਥਾਨਕ ਲੋਕਾਂ ਨੇ ਸੁਰੱਖਿਅਤ ਬਾਹਰ ਕੱਢ ਲਿਆ। ਮਾਸਕੋ ਸਥਿਤ ਭਾਰਤੀ ਦੂਤਾਵਾਸ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਲਿਖਿਆ, "ਅਸੀਂ ਵਿਦਿਆਰਥੀਆਂ ਦੀਆਂ ਲਾਸ਼ਾਂ ਨੂੰ ਜਲਦੀ ਤੋਂ ਜਲਦੀ ਪਰਿਵਾਰਾਂ ਤੱਕ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੇ ਹਾਂ। ਜਿਹੜੇ ਵਿਦਿਆਰਥੀ ਦੀ ਜਾਨ ਬਚਾਈ ਗਈ ਹੈ, ਉਸ ਦਾ ਵਿਸ਼ੇਸ਼ ਤੌਰ 'ਤੇ ਇਲਾਜ ਕੀਤਾ ਜਾ ਰਿਹਾ ਹੈ।"

ਇਹ ਵੀ ਪੜ੍ਹੋ - ਵਾਹ ਕਿਸਮਤ ਹੋਵੇ ਤਾਂ ਅਜਿਹੀ! ਸਿਰਫ਼ 664 ਰੁਪਏ 'ਚ ਵਿਅਕਤੀ ਨੇ ਜਿੱਤੀ 56 ਕਰੋੜ ਡਾਲਰ ਦੀ ਲਾਟਰੀ

ਸੇਂਟ ਪੀਟਰਸਬਰਗ ਵਿੱਚ ਭਾਰਤੀ ਕੌਂਸਲੇਟ ਜਨਰਲ ਨੇ ਕਿਹਾ ਕਿ ਇਹ ਵਿਦਿਆਰਥੀ ਵੇਲੀਕੀ ਦੀ ਨੋਵਗੋਰੋਡ ਸਟੇਟ ਯੂਨੀਵਰਸਿਟੀ ਵਿੱਚ ਡਾਕਟਰੀ ਦੀ ਪੜ੍ਹਾਈ ਕਰ ਰਹੇ ਸਨ। ਉਹਨਾਂ ਨੇ ਐਕਸ 'ਤੇ ਲਿਖਿਆ ਕਿ ''ਦੁਖੀ ਪਰਿਵਾਰਾਂ ਨਾਲ ਸਾਡੀ ਹਮਦਰਦੀ ਹੈ।'' ਉਨ੍ਹਾਂ ਨੇ ਕਿਹਾ ਕਿ ਲਾਸ਼ ਨੂੰ ਜਲਦੀ ਤੋਂ ਜਲਦੀ ਪਰਿਵਾਰ ਨੂੰ ਵਾਪਸ ਕਰਨ ਲਈ ਵੇਲੀਕੀ ਨੋਵਗੋਰੋਡ ਦੇ ਸਥਾਨਕ ਅਧਿਕਾਰੀਆਂ ਨਾਲ ਸੰਪਰਕ ਬਣਾਇਆ ਜਾ ਰਿਹਾ ਹੈ। ਵਣਜ ਦੂਤਾਵਾਸ ਨੇ ਕਿਹਾ, "ਦੁਖੀ ਪਰਿਵਾਰਾਂ ਨਾਲ ਸੰਪਰਕ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਗਿਆ ਹੈ।"

ਇਹ ਵੀ ਪੜ੍ਹੋ - ਸਕੂਲੀ ਬੱਸ ਨਾਲ ਵਾਪਰਿਆ ਵੱਡਾ ਹਾਦਸਾ, ਨਦੀ 'ਚ ਡਿੱਗਣ ਕਾਰਨ 7 ਦੀ ਮੌਤ, 20 ਜ਼ਖ਼ਮੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News