ਕ੍ਰੀਮੀਆ ਤੋਂ ਆਈ ਮੰਦਭਾਗੀ ਖ਼ਬਰ, ਕਾਰ ਹਾਦਸੇ 'ਚ ਚਾਰ ਭਾਰਤੀ ਵਿਦਿਆਰਥੀਆਂ ਦੀ ਮੌਤ

12/30/2022 10:07:09 AM

ਕ੍ਰੀਮੀਆ (ਬਿਊਰੋ): ਕ੍ਰੀਮੀਆ ਦੇ ਅਲੁਸ਼ਤਾ ਵਿੱਚ ਇੱਕ ਕਾਰ ਹਾਦਸੇ ਵਿੱਚ ਚਾਰ ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਗਈ। ਚਾਰੋਂ ਮੈਡੀਕਲ ਦੀ ਪੜ੍ਹਾਈ ਕਰਨ ਲਈ ਉੱਥੇ ਰਹਿ ਰਹੇ ਸਨ। ਮੈਡੀਕਲ ਦੇ 4 ਵਿਦਿਆਰਥੀਆਂ ਵਿੱਚੋਂ 2 ਵਿਦਿਆਰਥੀ ਤੀਜੇ ਸਾਲ ਅਤੇ 2 ਵਿਦਿਆਰਥੀ ਚੌਥੇ ਸਾਲ ਵਿੱਚ ਸਨ। ਸਥਾਨਕ ਪੁਲਸ ਇਸ ਹਾਦਸੇ ਦੀ ਜਾਂਚ ਕਰ ਰਹੀ ਹੈ, ਜਿਸ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਸੀ। ਇਸ ਹਾਦਸੇ ਦੀ ਜਾਣਕਾਰੀ ਕ੍ਰੀਮੀਆ ਗਣਰਾਜ ਦੇ ਅੰਦਰੂਨੀ ਮਾਮਲਿਆਂ ਦੇ ਮੰਤਰਾਲੇ ਨੇ ਦਿੱਤੀ। ਜਾਣਕਾਰੀ ਮੁਤਾਬਕ ਇਹ ਘਟਨਾ ਕਰੀਬ ਸਾਢੇ ਤਿੰਨ ਵਜੇ ਵਾਪਰੀ। 

ਕਾਰ ਦਰਖਤ ਨਾਲ ਟਕਰਾਈ

ਸ਼ੁਰੂਆਤੀ ਜਾਣਕਾਰੀ ਮੁਤਾਬਕ ਚਾਰੇ ਵਿਦਿਆਰਥੀ ਰੇਨੋ ਲੋਗਨ ਕਾਰ 'ਚ ਸਿਮਫੇਰੋਪੋਲ ਵੱਲ ਜਾ ਰਹੇ ਸਨ। ਫਿਰ ਅਚਾਨਕ ਕਾਰ ਚਾਲਕ ਕੰਟਰੋਲ ਗੁਆ ਬੈਠਾ ਅਤੇ ਕਾਰ ਦਰੱਖਤ ਨਾਲ ਜਾ ਟਕਰਾਈ।ਕਾਰ 'ਚ ਚਾਰ ਲੋਕ ਸਵਾਰ ਸਨ ਅਤੇ ਚਾਰਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਫਿਲਹਾਲ ਹਾਦਸੇ ਦੇ ਸਾਰੇ ਹਾਲਾਤਾਂ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ।ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਇਨ੍ਹਾਂ ਵਿਦਿਆਰਥੀਆਂ ਦੇ ਨਾਂ ਕੀ ਸਨ ਅਤੇ ਉਹ ਕਿੱਥੋਂ ਦੇ ਸਨ। ਕ੍ਰੀਮੀਆ ਵਿੱਚ ਵੱਡੀ ਗਿਣਤੀ ਵਿੱਚ ਭਾਰਤੀ ਵਿਦਿਆਰਥੀ ਪੜ੍ਹਦੇ ਹਨ। ਇੱਥੇ ਬਹੁਤ ਸਾਰੀਆਂ ਮੈਡੀਕਲ ਯੂਨੀਵਰਸਿਟੀਆਂ ਹਨ ਜੋ ਭਾਰਤੀ ਵਿਦਿਆਰਥੀਆਂ ਦੀਆਂ ਮਨਪਸੰਦ ਹਨ। ਇਸ ਸਾਲ ਜਦੋਂ ਤੋਂ ਰੂਸ ਅਤੇ ਯੂਕਰੇਨ ਵਿਚਾਲੇ ਜੰਗ ਸ਼ੁਰੂ ਹੋਈ ਹੈ, ਉਸ ਸਮੇਂ ਤੋਂ ਹੀ ਕ੍ਰੀਮੀਆ ਦੀਆਂ ਯੂਨੀਵਰਸਿਟੀਆਂ ਵਿੱਚ ਪੜ੍ਹ ਰਹੇ ਭਾਰਤੀ ਵਿਦਿਆਰਥੀਆਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਸੀ। ਵਿਦਿਆਰਥੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਪੜ੍ਹੋ ਇਹ ਅਹਿਮ ਖ਼ਬਰ-ਨਿਊਜ਼ੀਲੈਂਡ 'ਚ ਭਾਰਤੀਆਂ ਨੇ ਦਿਖਾਈ ਏਕਤਾ, ਮਾਰੇ ਗਏ ਡੇਅਰੀ ਵਰਕਰ ਲਈ ਜੁਟਾਏ 100,000 ਡਾਲਰ

ਕ੍ਰੀਮੀਆ ਵਿੱਚ ਕਿੰਨੇ ਵਿਦਿਆਰਥੀ 
16 ਮਈ, 2022 ਤੱਕ 2320 ਭਾਰਤੀ ਵਿਦਿਆਰਥੀ ਕ੍ਰੀਮੀਆ ਦੀਆਂ ਯੂਨੀਵਰਸਿਟੀਆਂ ਵਿੱਚ ਦਵਾਈ ਦੀ ਪੜ੍ਹਾਈ ਕਰ ਰਹੇ ਸਨ। ਕੈਂਪਸ ਵਿੱਚ 300 ਵਿਦਿਆਰਥੀ ਸਨ। ਇਸ ਸਾਲ 895 ਵਿਦਿਆਰਥੀਆਂ ਨੇ ਦਾਖਲਾ ਲਿਆ, ਜਿਨ੍ਹਾਂ ਵਿੱਚੋਂ 83 ਵਿਦਿਆਰਥੀ ਪੰਜਵੇਂ ਸਾਲ ਦੇ ਸਨ। ਬਹੁਤ ਸਾਰੇ ਵਿਦਿਆਰਥੀਆਂ ਨੇ ਔਨਲਾਈਨ ਕਲਾਸਾਂ ਲਈ ਅਰਜ਼ੀ ਦਿੱਤੀ ਹੈ ਅਤੇ ਰੂਸ-ਯੂਕ੍ਰੇਨ ਯੁੱਧ ਖ਼ਤਮ ਹੋਣ ਤੱਕ ਭਾਰਤ ਵਿੱਚ ਰਹਿਣਾ ਅਤੇ ਪੜ੍ਹਨਾ ਚਾਹੁੰਦੇ ਹਨ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 


Vandana

Content Editor

Related News