ਕੈਲੀਫੋਰਨੀਆ ''ਚ ਗੋਲੀਬਾਰੀ ਦੌਰਾਨ 4 ਲੋਕ ਹੋਏ ਜ਼ਖਮੀ
Thursday, Jul 02, 2020 - 09:52 AM (IST)

ਵਾਸ਼ਿੰਗਟਨ- ਅਮਰੀਕਾ ਦੇ ਕੈਲੀਫੋਰਨੀਆ ਸੂਬੇ ਦੇ ਆਕਲੈਂਡ ਵਿਚ ਇਕ ਫਰੀਵੇਅ 'ਤੇ ਗੋਲੀਬਾਰੀ ਵਿਚ 4 ਲੋਕ ਜ਼ਖਮੀ ਹੋ ਗਏ। ਸਥਾਨਕ ਪੁਲਸ ਨੇ ਟਵਿੱਟਰ 'ਤੇ ਦੱਸਿਆ ਕਿ ਆਕਲੈਂਡ ਪੁਲਸ ਈ/ਬੀ 580 ਫਰੀਵੇਅ 'ਤੇ ਹੋਈ ਗੋਲੀਬਾਰੀ ਦੀ ਘਟਨਾ ਦੀ ਜਾਂਚ ਹੋ ਰਹੀ ਹੈ।
ਗੋਲੀਬਾਰੀ ਵਿਚ 4 ਲੋਕਾਂ ਦੇ ਜ਼ਖਮੀ ਹੋਣ ਦੀ ਸੂਚਨਾ ਹੈ। ਬਿਆਨ ਮੁਤਾਬਕ ਫਰੀਵੇਅ 'ਤੇ ਆਵਾਜਾਈ ਪ੍ਰਭਾਵਿਤ ਹੋ ਗਈ ਹੈ ਅਤੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਕਿਸੇ ਹੋਰ ਰਸਤਿਆਂ ਦੀ ਵਰਤੋਂ ਕਰਨ। ਗੋਲੀਬਾਰੀ ਦੇ ਕਾਰਨਾਂ ਦਾ ਅਜੇ ਤਕ ਪਤਾ ਨਹੀਂ ਲੱਗ ਸਕਿਆ।
ਜ਼ਿਕਰਯੋਗ ਹੈ ਕਿ ਅਮਰੀਕਾ ਵਿਚ ਪਿਛਲੇ ਹਫਤੇ ਤੋਂ ਕਿਸੇ ਨਾ ਕਿਸੇ ਥਾਂ 'ਤੇ ਗੋਲੀਬਾਰੀ ਹੋ ਰਹੀ ਹੈ, ਜਿਸ ਵਿਚ ਰੋਜ਼ਾਨਾ ਜਾਨੀ ਨੁਕਸਾਨ ਹੋ ਰਿਹਾ ਹੈ।