ਜਰਮਨੀ ਦੇ ਹਸਪਤਾਲ ''ਚ ਅੱਗ ਲੱਗਣ ਕਾਰਨ 4 ਜ਼ਖ਼ਮੀ, ਹਿਰਾਸਤ ''ਚ ਲਿਆ ਗਿਆ ਸ਼ੱਕੀ
Monday, Apr 03, 2023 - 03:06 PM (IST)

ਬਰਲਿਨ (ਭਾਸ਼ਾ)- ਜਰਮਨ ਦੀ ਰਾਜਧਾਨੀ ਬਰਲਿਨ ਦੇ ਇੱਕ ਹਸਪਤਾਲ ਵਿੱਚ ਅੱਗ ਲੱਗਣ ਕਾਰਨ 4 ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਇਸ ਘਟਨਾ ਦੇ ਸਬੰਧ 'ਚ ਇਕ ਸ਼ੱਕੀ ਨੂੰ ਹਿਰਾਸਤ 'ਚ ਲਿਆ ਗਿਆ ਹੈ। ਫਾਇਰ ਸਰਵਿਸ ਨੇ ਦੱਸਿਆ ਕਿ ਸੋਮਵਾਰ ਤੜਕੇ ਹਸਪਤਾਲ ਦੀ ਤੀਜੀ ਮੰਜ਼ਿਲ 'ਤੇ ਲੱਗੀ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ।
ਅਧਿਕਾਰੀਆਂ ਮੁਤਾਬਕ ਇਸ ਘਟਨਾ 'ਚ ਇਕ ਨਰਸ ਅਤੇ 3 ਮਰੀਜ਼ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ ਅਤੇ ਇਮਾਰਤ 'ਚ ਧੂੰਆਂ ਫੈਲਦੇ ਹੀ 40 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਜਰਮਨ ਨਿਊਜ਼ ਏਜੰਸੀ ਡੀ.ਪੀ.ਏ. ਦੀ ਖ਼ਬਰ ਮੁਤਾਬਕ ਫਾਇਰ ਫਾਈਟਰਾਂ ਨੇ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਅੱਗ ਇੱਕ ਬਿਸਤਰੇ ਤੋਂ ਸ਼ੁਰੂ ਹੋਈ। ਪੁਲਸ ਨੇ ਕਿਹਾ ਕਿ ਇਕ ਸ਼ੱਕੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਅੱਗਜ਼ਨੀ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।