ਇੰਡੋਨੇਸ਼ੀਆ ''ਚ ਜ਼ਮੀਨ ਖਿਸਕਣ ਕਾਰਨ 4 ਲੋਕਾਂ ਦੀ ਮੌਤ
Monday, Feb 26, 2024 - 04:41 PM (IST)
ਜਕਾਰਤਾ (ਵਾਰਤਾ)- ਇੰਡੋਨੇਸ਼ੀਆ ਦੇ ਦੱਖਣੀ ਸੁਲਾਵੇਸੀ ਸੂਬੇ ਵਿਚ ਸੋਮਵਾਰ ਸਵੇਰੇ ਇਕ ਸੜਕ 'ਤੇ ਜ਼ਮੀਨ ਖਿਸਕਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਅਤੇ 6 ਹੋਰ ਜ਼ਖ਼ਮੀ ਹੋ ਗਏ। ਦੱਖਣੀ ਸੁਲਾਵੇਸੀ ਡਿਜ਼ਾਸਟਰ ਮਿਟੀਗੇਸ਼ਨ ਏਜੰਸੀ ਦੇ ਕਾਰਜਕਾਰੀ ਮੁਖੀ ਐਮਸਨ ਪਾਂਡੋਲੋ ਨੇ ਸਥਾਨਕ ਮੀਡੀਆ ਨੂੰ ਦੱਸਿਆ ਕਿ ਬਾਸਟੇਮ ਉਟਾਰਾ ਵਿਚ ਐਤਵਾਰ ਨੂੰ ਪਏ ਮੋਹਲੇਧਾਰ ਮੀਂਹ ਕਾਰਨ ਸਥਾਨਕ ਸਮੇਂ ਮੁਤਾਬਕ ਅੱਜ ਸਵੇਰੇ ਕਰੀਬ 9 ਵਜੇ ਜ਼ਮੀਨ ਖਿਸਕੀ।
ਇਹ ਵੀ ਪੜ੍ਹੋ: ਮਰੀਅਮ ਨਵਾਜ਼ ਨੇ ਲਹਿੰਦੇ ਪੰਜਾਬ ਦੀ ਪਹਿਲੀ ਮਹਿਲਾ ਮੁੱਖ ਮੰਤਰੀ ਬਣ ਰਚਿਆ ਇਤਿਹਾਸ
ਜ਼ਮੀਨ ਖਿਸਕਣ ਕਾਰਨ 20 ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ। ਉਨ੍ਹਾਂ ਦੱਸਿਆ ਕਿ ਬਚਾਅ ਕਰਮਚਾਰੀਆਂ ਨੇ ਜ਼ਖ਼ਮੀਆਂ ਨੂੰ ਨੇੜਲੇ ਪਿੰਡ ਦੇ ਕਮਿਊਨਿਟੀ ਹੈਲਥ ਸੈਂਟਰ 'ਚ ਦਾਖ਼ਲ ਕਰਵਾਇਆ। ਜ਼ਮੀਨ ਖਿਸਕਣ ਕਾਰਨ 10 ਤੋਂ ਵੱਧ ਮੋਟਰਸਾਈਕਲ ਅਤੇ ਦੋ ਕਾਰਾਂ ਦੱਬੀਆਂ ਗਈਆਂ। ਇਸ ਤਬਾਹੀ ਕਾਰਨ ਸੜਕਾਂ ਨੂੰ ਵੀ ਨੁਕਸਾਨ ਪੁੱਜਾ ਹੈ ਅਤੇ ਕਈ ਪਿੰਡਾਂ ਨੂੰ ਜੋੜਨ ਵਾਲੀ ਸੜਕ ਵੀ ਬੰਦ ਹੋ ਗਈ ਹੈ।
ਇਹ ਵੀ ਪੜ੍ਹੋ: ਪਤੀ ਦੀ ਲਾਸ਼ ਨਾਲ ਜਹਾਜ਼ 'ਚ ਸਫ਼ਰ ਕਰਦੀ ਰਹੀ ਪਤਨੀ, ਨਹੀਂ ਲੱਗੀ ਮੌਤ ਦੀ ਭਿਣਕ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8