ਅਫਗਾਨਿਸਤਾਨ ''ਚ ਜ਼ਮੀਨ ਖਿਸਕਣ ਕਾਰਨ 4 ਲੋਕਾਂ ਦੀ ਮੌਤ

Tuesday, May 17, 2022 - 02:06 PM (IST)

ਅਫਗਾਨਿਸਤਾਨ ''ਚ ਜ਼ਮੀਨ ਖਿਸਕਣ ਕਾਰਨ 4 ਲੋਕਾਂ ਦੀ ਮੌਤ

ਫੈਜ਼ਾਬਾਦ (ਏਜੰਸੀ)- ਅਫਗਾਨਿਸਤਾਨ ਦੇ ਬਦਖਸ਼ਾਨ ਸੂਬੇ ਦੇ ਯਵਾਨ ਜ਼ਿਲ੍ਹੇ ਦੇ ਸ਼ੋਲਾਰ-ਏ-ਪਯਾਨ ਪਿੰਡ 'ਚ ਸੋਮਵਾਰ ਨੂੰ ਜ਼ਮੀਨ ਖਿਸਕਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ। ਸੂਬਾਈ ਪ੍ਰਸ਼ਾਸਨਿਕ ਅਧਿਕਾਰੀ ਮੌਲਵੀ ਮੁਹੰਮਦ ਅਕਰਮ ਅਕਬਰੀ ਨੇ ਅੱਜ ਇਹ ਜਾਣਕਾਰੀ ਦਿੱਤੀ।

ਅਧਿਕਾਰੀ ਨੇ ਦੱਸਿਆ ਕਿ ਬੀਤੀ ਸ਼ਾਮ ਆਈ ਇਸ ਕੁਦਰਤੀ ਆਫ਼ਤ ਵਿੱਚ ਚਾਰ ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਸਥਾਨਕ ਅਧਿਕਾਰੀ ਇਸ ਤਬਾਹੀ ਤੋਂ ਪ੍ਰਭਾਵਿਤ ਪਰਿਵਾਰਾਂ ਨੂੰ ਮਨੁੱਖੀ ਸਹਾਇਤਾ ਪ੍ਰਦਾਨ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਦੌਰਾਨ ਸਥਾਨਕ ਲੋਕਾਂ ਨੇ ਦੱਸਿਆ ਕਿ ਹਾਦਸੇ ਵਿੱਚ ਤਿੰਨ ਪਰਿਵਾਰ ਪ੍ਰਭਾਵਿਤ ਹੋਏ ਹਨ ਅਤੇ ਜ਼ਖ਼ਮੀਆਂ ਦੀ ਗਿਣਤੀ ਵੱਧ ਹੋ ਸਕਦੀ ਹੈ।


author

cherry

Content Editor

Related News