ਇੰਡੋਨੇਸ਼ੀਆ ਦੇ ਪੱਛਮੀ ਜਾਵਾ ''ਚ ਸੜਕ ਹਾਦਸੇ ''ਚ 4 ਲੋਕਾਂ ਦੀ ਮੌਤ
Tuesday, Mar 26, 2024 - 05:55 PM (IST)
ਜਕਾਰਤਾ (ਏਜੰਸੀ)- ਇੰਡੋਨੇਸ਼ੀਆ ਦੇ ਪੱਛਮੀ ਜਾਵਾ ਸੂਬੇ ਵਿਚ ਸੋਮਵਾਰ ਨੂੰ ਇਕ ਪਿਕਅੱਪ ਕਾਰ ਦੇ ਦਰੱਖਤ ਨਾਲ ਟਕਰਾਉਣ ਕਾਰਨ 4 ਯਾਤਰੀਆਂ ਦੀ ਮੌਤ ਹੋ ਗਈ ਅਤੇ ਅੱਠ ਹੋਰ ਜ਼ਖਮੀ ਹੋ ਗਏ। ਸਥਾਨਕ ਪੁਲਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ: ਜਾਪਾਨ 'ਚ ਕੋਲੈਸਟ੍ਰੋਲ ਘੱਟ ਕਰਨ ਵਾਲੀ ਦਵਾਈ ਖਾਣ ਨਾਲ ਇੱਕ ਵਿਅਕਤੀ ਦੀ ਮੌਤ, 75 ਤੋਂ ਵੱਧ ਬੀਮਾਰ
ਇੰਦਰਮਾਯੂ ਪੁਲਸ ਮੁਖੀ ਫਾਹਰੀ ਸਿਰੇਗਰ ਨੇ ਦੱਸਿਆ ਕਿ ਇਹ ਹਾਦਸਾ ਸੂਬਾਈ ਰਾਜਧਾਨੀ ਬੰਡੁੰਗ ਤੋਂ ਲਗਭਗ 120 ਕਿਲੋਮੀਟਰ ਦੂਰ ਇੰਦਰਮਾਯੂ ਰੀਜੈਂਸੀ ਦੇ ਇਰੇਟਨ ਵੇਟਨ ਪਿੰਡ ਵਿੱਚ ਉਦੋਂ ਵਾਪਰਿਆ, ਜਦੋਂ ਡਰਾਈਵਰ ਕਥਿਤ ਤੌਰ 'ਤੇ ਕੰਟਰੋਲ ਗੁਆ ਬੈਠਾ ਅਤੇ ਇੱਕ ਦਰੱਖਤ ਨਾਲ ਟਕਰਾ ਗਿਆ। ਸਾਰੇ ਪੀੜਤਾਂ ਨੂੰ ਨੇੜਲੇ ਹਸਪਤਾਲਾਂ ਵਿੱਚ ਲਿਜਾਇਆ ਗਿਆ ਹੈ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਹਾਦਸਾ ਨੀਂਦ ਵਿਚ ਗੱਡੀ ਚਲਾਉਣ ਕਾਰਨ ਵਾਪਰਿਆ। ਦੱਖਣ-ਪੂਰਬੀ ਏਸ਼ੀਆਈ ਦੇਸ਼ ਵਿੱਚ ਓਵਰਲੋਡਿੰਗ, ਸੜਕ ਦੀ ਮਾੜੀ ਸਥਿਤੀ ਅਤੇ ਲਾਪਰਵਾਹੀ ਨਾਲ ਡਰਾਈਵਿੰਗ ਕਾਰਨ ਜਾਨਲੇਵਾ ਸੜਕ ਹਾਦਸੇ ਆਮ ਹਨ।
ਇਹ ਵੀ ਪੜ੍ਹੋ: ਹੁਣ 14 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਕਰ ਸਕਣਗੇ ਸੋਸ਼ਲ ਮੀਡੀਆ ਦੀ ਵਰਤੋਂ, ਲੱਗੀ ਪਾਬੰਦੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8