ਪਾਕਿਸਤਾਨ ’ਚ ਹੋਇਆ ਭਿਆਨਕ ਸੜਕ ਹਾਦਸਾ, 4 ਦੀ ਮੌਤ

01/13/2018 4:30:48 PM

ਪੇਸ਼ਾਵਰ (ਭਾਸ਼ਾ)- ਪਾਕਿਸਤਾਨ ਦੇ ਪੱਛਮੀ-ਉੱਤਰ ਖੈਬਰ ਪਖਤੂਨਖਵਾ ਸੂਬੇ ਵਿਚ ਅੱਜ ਕੈਬ ਅਤੇ ਤੇਜ਼ ਰਫਤਾਰ  ਟਰੱਕ ਵਿਚਾਲੇ ਆਹਮੋ-ਸਾਹਮਣੇ ਜ਼ਬਰਦਸਤ ਟੱਕਰ ਹੋ ਗਈ, ਜਿਸ ਵਿਚ ਇਕ ਔਰਤ ਅਤੇ ਉਸ ਦੀ ਧੀ ਸਣੇ ਘੱਟੋ-ਘੱਟ ਚਾਰ ਲੋਕਾਂ ਦੀ ਮੌਤ ਹੋ ਗਈ। ਪੁਲਸ ਨੇ ਦੱਸਿਆ ਕਿ ਇਹ ਸੜਕ ਹਾਦਸਾ ਗਾਜ਼ੀਕੋਟ ਮਾਨਸ਼ੇਰਾ ਜ਼ਿਲੇ ਨੇੜੇ ਕਰਾਕੋਰਮ ਕੌਮੀ ਮਾਰਗ ’ਤੇ ਹੋਇਆ।

ਪੁਲਸ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ ਅਤੇ ਹਾਦਸੇ ’ਚ ਜ਼ਖਮੀ ਹੋਈ ਲੜਕੀ ਨੂੰ ਨੇੜਲੇ ਹਸਪਤਾਲ ਦਾਖਲ ਕਰਵਾਇਆ ਗਿਆ। ਪੁਲਸ ਨੇ ਦੱਸਿਆ ਕਿ ਦੁਰਘਟਨਾ ’ਚ ਇਕ ਔਰਤ ਅਤੇ ਉਸ ਦੀ ਧੀ ਸਣੇ ਚਾਰ ਵਿਅਕਤੀਆਂ ਦੀ ਮੌਤ ਹੋ ਗਈ। ਪੁਲਸ ਨੇ ਦੱਸਿਆ ਕਿ ਟਰੱਕ ਚਾਲਕ ਦੁਰਘਟਨਾ ਤੋਂ ਬਾਅਦ ਮੌਕੇ ’ਤੇ ਫਰਾਰ ਹੋ ਗਿਆ। ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ।