ਪਾਕਿਸਤਾਨ 'ਚ ਵਾਪਰਿਆ ਸੜਕ ਹਾਦਸਾ,  ਚਾਰ ਲੋਕਾਂ ਦੀ ਮੌਤ ਤੇ ਤਿੰਨ ਜ਼ਖਮੀ

04/14/2023 11:14:14 AM

ਇਸਲਾਮਾਬਾਦ (ਵਾਰਤਾ): ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿਚ ਇਕ ਸੜਕ ਹਾਦਸੇ ਵਿਚ ਘੱਟੋ-ਘੱਟ ਚਾਰ ਲੋਕਾਂ ਦੀ ਮੌਤ ਹੋ ਗਈ, ਤਿੰਨ ਹੋਰ ਜ਼ਖਮੀ ਹੋ ਗਏ ਅਤੇ ਕਈ ਲਾਪਤਾ ਦੱਸੇ ਜਾ ਰਹੇ ਹਨ। ਮੀਡੀਆ ਨੇ ਅੱਜ ਪੁਲਸ ਦੇ ਹਵਾਲੇ ਨਾਲ ਦੱਸਿਆ ਕਿ ਇਹ ਹਾਦਸਾ ਵੀਰਵਾਰ ਰਾਤ ਨੂੰ ਅੱਪਰ ਕੋਹਿਸਤਾਨ ਇਲਾਕੇ ਵਿੱਚ ਵਾਪਰਿਆ ਜਦੋਂ ਇੱਕ ਯਾਤਰੀ ਵੈਨ ਖੱਡ ਵਿੱਚ ਡਿੱਗ ਗਈ। 

ਪੜ੍ਹੋ ਇਹ ਅਹਿਮ ਖ਼ਬਰ-ਇਸ ਦੇਸ਼ 'ਚ ਯਾਦਗਾਰਾਂ ਤੇ ਵਿਰਾਸਤ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਨੂੰ ਲੱਗੇਗਾ ਭਾਰੀ ਜੁਰਮਾਨਾ, ਬਣਨ ਜਾ ਰਿਹੈ ਕਾਨੂੰਨ

ਉਨ੍ਹਾਂ ਦੱਸਿਆ ਕਿ ਵੈਨ ਵਿੱਚ 12 ਤੋਂ ਵੱਧ ਲੋਕ ਸਵਾਰ ਸਨ। ਹਾਦਸੇ 'ਚ ਜ਼ਖਮੀ ਹੋਏ ਵੈਨ ਚਾਲਕ ਸਮੇਤ ਤਿੰਨ ਲੋਕਾਂ ਨੂੰ ਨੇੜਲੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News