ਅਫਗਾਨਿਸਤਾਨ ''ਚ ਗੋਲੀਬਾਰੀ ''ਚ ਤਿੰਨ ਵਿਦੇਸ਼ੀ ਨਾਗਰਿਕਾਂ ਸਣੇ ਚਾਰ ਲੋਕਾਂ ਦੀ ਮੌਤ
Saturday, May 18, 2024 - 03:53 AM (IST)

ਇਸਲਾਮਾਬਾਦ— ਮੱਧ ਅਫਗਾਨਿਸਤਾਨ 'ਚ ਸ਼ੁੱਕਰਵਾਰ ਦੇਰ ਸ਼ਾਮ ਕਈ ਬੰਦੂਕਧਾਰੀਆਂ ਦੀ ਗੋਲੀਬਾਰੀ 'ਚ ਤਿੰਨ ਵਿਦੇਸ਼ੀ ਨਾਗਰਿਕਾਂ ਸਮੇਤ ਘੱਟੋ-ਘੱਟ ਚਾਰ ਲੋਕਾਂ ਦੀ ਮੌਤ ਹੋ ਗਈ। ਤਾਲਿਬਾਨ ਦੇ ਬੁਲਾਰੇ ਨੇ ਇਹ ਜਾਣਕਾਰੀ ਦਿੱਤੀ।
ਬੁਲਾਰੇ ਨੇ ਦੱਸਿਆ ਕਿ ਬਾਮਿਯਾਨ ਸੂਬੇ 'ਚ ਗੋਲੀਬਾਰੀ ਦੀ ਘਟਨਾ ਦੇ ਸਬੰਧ 'ਚ ਚਾਰ ਸ਼ੱਕੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ, ਕਿਸੇ ਵੀ ਸੰਗਠਨ ਨੇ ਤੁਰੰਤ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਤਾਲਿਬਾਨ ਦੇ ਗ੍ਰਹਿ ਮੰਤਰਾਲੇ ਦੇ ਬੁਲਾਰੇ ਅਬਦੁਲ ਮਤੀਨ ਕਾਨੀ ਮੁਤਾਬਕ ਹਮਲੇ 'ਚ ਚਾਰ ਵਿਦੇਸ਼ੀ ਨਾਗਰਿਕਾਂ ਸਮੇਤ ਸੱਤ ਹੋਰ ਲੋਕ ਜ਼ਖਮੀ ਹੋ ਗਏ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e