ਅਮਰੀਕਾ ਦੇ ਲਾਸ ਏਂਜਲਸ 'ਚ ਗੋਲੀਬਾਰੀ, ਚਾਰ ਲੋਕਾਂ ਦੀ ਮੌਤ

01/28/2024 1:11:25 PM

ਲਾਸ ਏਂਜਲਸ (ਏਪੀ): ਅਮਰੀਕਾ ਦੇ ਲਾਸ ਏਂਜਲਸ ਵਿੱਚ ਸ਼ਨੀਵਾਰ ਨੂੰ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ| ਪੁਲਸ ਨੇ ਇਸ ਨੂੰ ਕਤਲ ਤੋਂ ਬਾਅਦ ਖੁਦਕੁਸ਼ੀ ਦਾ ਮਾਮਲਾ ਦੱਸਿਆ ਹੈ। ਲਾਸ ਏਂਜਲਸ ਪੁਲਸ ਵਿਭਾਗ ਨੇ ਸੋਸ਼ਲ ਮੀਡੀਆ 'ਤੇ ਇੱਕ ਬਿਆਨ ਸਾਂਝਾ ਕੀਤਾ, ਜਿਸ ਵਿੱਚ ਕਿਹਾ ਗਿਆ ਹੈ ਕਿ ਅਧਿਕਾਰੀਆਂ ਨੇ ਲੇਰਡੋ ਐਵੇਨਿਊ ਦੇ 11600 ਬਲਾਕ ਵਿੱਚ ਗੋਲੀਬਾਰੀ ਦੀ ਰਿਪੋਰਟ ਮਗਰੋੰ ਸ਼ਾਮ 7 ਵਜੇ ਤੋਂ ਪਹਿਲਾਂ ਘਟਨਾ ਵਾਲੀ ਥਾਂ 'ਤੇ ਜਵਾਬ ਦਿੱਤਾ। 

ਪੜ੍ਹੋ ਇਹ ਅਹਿਮ ਖ਼ਬਰ-ਆਸਟ੍ਰੇਲੀਆ 'ਚ ਪੁਲਸ ਨੇ ਧਮਕੀ ਦੇਣ ਵਾਲੇ ਵਿਅਕਤੀ ਨੂੰ ਮਾਰੀ ਗੋਲੀ 

ਪੁਲਸ ਨੇ ਕਿਹਾ ਕਿ ਚਾਰ ਲੋਕਾਂ ਨੂੰ ਮੌਕੇ 'ਤੇ ਮ੍ਰਿਤਕ ਐਲਾਨ ਦਿੱਤਾ ਗਿਆ ਸੀ ਅਤੇ ਜਾਂਚਕਰਤਾਵਾਂ ਅਨੁਸਾਰ ਇਹ ਖੁਦਕੁਸ਼ੀ ਤੋਂ ਬਾਅਦ ਕਤਲ ਦਾ ਮਾਮਲਾ ਸੀ। ਮ੍ਰਿਤਕਾਂ ਬਾਰੇ ਅਜੇ ਤੱਕ ਕੋਈ ਹੋਰ ਜਾਣਕਾਰੀ ਨਹੀਂ ਦਿੱਤੀ ਗਈ ਹੈ ਅਤੇ ਨਾ ਹੀ ਇਹ ਦੱਸਿਆ ਗਿਆ ਹੈ ਕਿ ਗੋਲੀਬਾਰੀ ਕਿਉਂ ਕੀਤੀ ਗਈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 

Vandana

This news is Content Editor Vandana