ਪਾਕਿਸਤਾਨ: ਅੱਤਵਾਦੀ ਹਮਲੇ ''ਚ 3 ਪੁਲਸ ਮੁਲਾਜ਼ਮਾਂ ਸਮੇਤ 4 ਲੋਕਾਂ ਦੀ ਮੌਤ

Wednesday, Jan 10, 2024 - 03:06 PM (IST)

ਪੇਸ਼ਾਵਰ (ਭਾਸ਼ਾ)- ਪਾਕਿਸਤਾਨ ਦੇ ਉੱਤਰ-ਪੱਛਮੀ ਖੇਤਰ ਵਿਚ ਬੁੱਧਵਾਰ ਨੂੰ ਇਕ ਟੋਲ ਪਲਾਜ਼ਾ 'ਤੇ ਹੋਏ ਅੱਤਵਾਦੀ ਹਮਲੇ ਵਿਚ 3 ਪੁਲਸ ਮੁਲਾਜ਼ਮਾਂ ਸਮੇਤ ਘੱਟੋ-ਘੱਟ 4 ਲੋਕ ਮਾਰੇ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਬੁੱਧਵਾਰ ਸਵੇਰੇ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਕੋਹਾਟ ਜ਼ਿਲ੍ਹੇ ਦੇ ਲਾਚੀ ਟੋਲ ਪਲਾਜ਼ਾ 'ਤੇ ਅਣਪਛਾਤੇ ਅੱਤਵਾਦੀਆਂ ਨੇ ਹਮਲਾ ਕੀਤਾ।

ਇਹ ਵੀ ਪੜ੍ਹੋ: ਲਾਈਵ ਪ੍ਰਸਾਰਣ ਦੌਰਾਨ ਟੀਵੀ ਸਟੂਡੀਓ 'ਚ ਦਾਖ਼ਲ ਹੋਏ ਬੰਦੂਕਧਾਰੀ, ਐਂਕਰ ਦੇ ਸਿਰ 'ਤੇ ਤਾਣੀ ਬੰਦੂਕ (ਵੀਡੀਓ)

ਸਥਿਤੀ ਨੂੰ ਕਾਬੂ ਕਰਨ ਲਈ ਵੱਡੀ ਗਿਣਤੀ 'ਚ ਪੁਲਸ ਫੋਰਸ ਮੌਕੇ 'ਤੇ ਪਹੁੰਚੀ। ਪੁਲਸ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ ਅਤੇ ਹਮਲੇ 'ਚ ਸ਼ਾਮਲ ਅਪਰਾਧੀਆਂ ਦੀ ਗ੍ਰਿਫ਼ਤਾਰੀ ਲਈ ਵੱਡੇ ਪੱਧਰ 'ਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਸੂਬੇ ਦੇ ਕਾਰਜਕਾਰੀ ਮੁੱਖ ਮੰਤਰੀ ਜਸਟਿਸ (ਸੇਵਾਮੁਕਤ) ਅਰਸ਼ਦ ਹੁਸੈਨ ਨੇ ਹਮਲੇ ਦੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਅੱਤਵਾਦ ਵਿਰੁੱਧ ਲੜਾਈ ਵਿੱਚ ਪੁਲਸ ਦੀਆਂ ਸੇਵਾਵਾਂ ਅਤੇ ਕੁਰਬਾਨੀਆਂ ਨੂੰ ਯਾਦ ਕੀਤਾ। ਉਨ੍ਹਾਂ ਕਿਹਾ, "ਅੱਤਵਾਦ ਦੇ ਖਿਲਾਫ ਬੇਮਿਸਾਲ ਲੜਾਈ ਵਿੱਚ ਪੂਰਾ ਦੇਸ਼ ਪੁਲਸ ਦੇ ਨਾਲ ਹੈ।"

ਇਹ ਵੀ ਪੜ੍ਹੋ: ਇਤਿਹਾਸਕ ਪਲ: ਨੀਨਾ ਸਿੰਘ ਨੇ ਨਿਊਜਰਸੀ ਟਾਊਨਸ਼ਿਪ ਦੀ ਪਹਿਲੀ ਸਿੱਖ ਮਹਿਲਾ ਮੇਅਰ ਵਜੋਂ ਚੁੱਕੀ ਸਹੁੰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


cherry

Content Editor

Related News