ਹਸਪਤਾਲ ਦੇ ਸ਼ਰਨਾਰਥੀ ਕੈਂਪ ''ਤੇ ਇਜ਼ਰਾਇਲੀ ਹਮਲੇ ''ਚ 4 ਲੋਕਾਂ ਦੀ ਮੌਤ, ਕਈ ਝੁਲਸੇ

Monday, Oct 14, 2024 - 01:25 PM (IST)

ਦੀਰ ਅਲ-ਬਲਾਹ (ਏਜੰਸੀ)- ਗਾਜ਼ਾ ਪੱਟੀ ਦੇ ਇਕ ਹਸਪਤਾਲ ਕੰਪਲੈਕਸ 'ਤੇ ਸੋਮਵਾਰ ਨੂੰ ਇਜ਼ਰਾਈਲੀ ਹਵਾਈ ਹਮਲੇ ਵਿਚ ਘੱਟੋ-ਘੱਟ 4 ਲੋਕ ਮਾਰੇ ਗਏ ਅਤੇ ਯੁੱਧ ਕਾਰਨ ਬੇਘਰ ਹੋਏ ਲੋਕਾਂ ਲਈ ਬਣਾਏ ਗਏ ਸ਼ਰਨਾਰਥੀ ਕੈਂਪ ਵਿਚ ਅੱਗ ਲੱਗਣ ਕਾਰਨ ਕਈ ਲੋਕ ਗੰਭੀਰ ਰੂਪ ਨਾਲ ਝੁਲਸ ਗਏ। ਫਲਸਤੀਨੀ ਡਾਕਟਰਾਂ ਨੇ ਇਹ ਜਾਣਕਾਰੀ ਦਿੱਤੀ। ਇਜ਼ਰਾਈਲੀ ਫੌਜ ਨੇ ਬਿਨਾਂ ਕੋਈ ਸਬੂਤ ਦਿੱਤੇ ਕਿਹਾ ਕਿ ਉਸ ਨੇ ਨਾਗਰਿਕਾਂ ਵਿਚਕਾਰ ਲੁਕੇ ਅੱਤਵਾਦੀਆਂ ਨੂੰ ਨਿਸ਼ਾਨਾ ਬਣਾਇਆ ਸੀ।

ਇਹ ਵੀ ਪੜ੍ਹੋ: SCO ਦੀ ਬੈਠਕ ਦੀ ਮੇਜ਼ਬਾਨੀ ਲਈ ਤਿਆਰ ਪਾਕਿਸਤਾਨ, ਸੁਰੱਖਿਆ ਦੇ ਕੀਤੇ ਗਏ ਸਖ਼ਤ ਪ੍ਰਬੰਧ

ਹਾਲ ਹੀ ਦੇ ਮਹੀਨਿਆਂ ਵਿੱਚ ਇਸ ਨੇ ਕਈ ਭੀੜ-ਭੜੱਕੇ ਵਾਲੇ ਸ਼ਰਨਾਰਥੀ ਕੈਂਪਾਂ ਅਤੇ ਟੈਂਟਾਂ ਵਿਚ ਬਣਾਏ ਗਏ ਕੈਂਪਾਂ 'ਤੇ ਹਮਲਾ ਕੀਤਾ ਹੈ ਅਤੇ ਦੋਸ਼ ਲਗਾਇਆ ਹੈ ਕਿ ਹਮਾਸ ਦੇ ਲੜਾਕੇ ਹਮਲਿਆਂ ਲਈ ਇਨ੍ਹਾਂ ਦੀ ਵਰਤੋਂ ਕਰ ਰਹੇ ਹਨ। ਦੀਰ ਅਲ-ਬਲਾਹ ਵਿਚ ਅਲ-ਅਕਸਾ ਸ਼ਹੀਦ ਹਸਪਤਾਲ ਵਿਚ ਪਹਿਲਾਂ ਹੀ ਨੇੜੇ ਦੇ ਸਕੂਲ 'ਤੇ ਹਮਲੇ ਵਿਚ ਜ਼ਖ਼ਮੀ ਹੋਏ ਵੱਡੀ ਗਿਣਤੀ ਵਿਚ ਲੋਕਾਂ ਦਾ ਇਲਾਜ ਕੀਤਾ ਜਾ ਹਿਾ ਕਰ ਰਿਹਾ ਹੈ ਅਤੇ ਹੁਣ ਇਹ ਕੈਂਪ ਅੱਗ ਦੀ ਲਪੇਟ ਵਿਚ ਆ ਗਿਆ ਹੈ। ਸਕੂਲ 'ਤੇ ਹੋਏ ਹਮਲੇ 'ਚ 20 ਲੋਕ ਮਾਰੇ ਗਏ ਸਨ।

ਇਹ ਵੀ ਪੜ੍ਹੋ: ਸ਼੍ਰੀਲੰਕਾ 'ਚ ਹੜ੍ਹ ਕਾਰਨ 1 ਲੱਖ 34 ਹਜ਼ਾਰ ਲੋਕ ਪ੍ਰਭਾਵਿਤ, ਕੋਲੰਬੋ 'ਚ ਸਕੂਲ ਬੰਦ

ਇਸ ਹਮਲੇ 'ਚ ਜ਼ਖ਼ਮੀਆਂ 'ਚ ਬੱਚੇ ਵੀ ਸ਼ਾਮਲ ਹਨ ਅਤੇ ਹਸਪਤਾਲ ਜ਼ਖ਼ਮੀਆਂ ਨਾਲ ਭਰਿਆ ਹੋਇਆ ਹੈ। ਹਸਪਤਾਲ ਦੇ ਰਿਕਾਰਡ ਤੋਂ ਪਤਾ ਲੱਗਦਾ ਹੈ ਕਿ 4 ਲੋਕ ਮਾਰੇ ਗਏ ਅਤੇ 40 ਜ਼ਖ਼ਮੀ ਹੋਏ। ਅਲ-ਅਕਸਾ ਸ਼ਹੀਦ ਹਸਪਤਾਲ ਦੇ ਅਨੁਸਾਰ, 25 ਗੰਭੀਰ ਰੂਪ ਨਾਲ ਝੁਲਸ ਗਏ ਲੋਕਾਂ ਨੂੰ ਦੱਖਣੀ ਗਾਜ਼ਾ ਦੇ ਨਾਸਰ ਹਸਪਤਾਲ ਵਿੱਚ ਤਬਦੀਲ ਕੀਤਾ ਗਿਆ ਹੈ। ਯੁੱਧ ਦੇ ਇੱਕ ਸਾਲ ਤੋਂ ਵੱਧ ਸਮੇਂ ਬਾਅਦ ਵੀ ਇਜ਼ਰਾਈਲ ਗਾਜ਼ਾ ਪੱਟੀ ਵਿੱਚ ਲਗਭਗ ਹਰ ਰੋਜ਼ ਹਮਲੇ ਕਰ ਰਿਹਾ ਹੈ।

ਇਹ ਵੀ ਪੜ੍ਹੋ: ਟਰੰਪ ਦੇ ਕਤਲ ਦੀ ਇਕ ਹੋਰ ਕੋਸ਼ਿਸ਼! ਰੈਲੀ ਵਾਲੀ ਥਾਂ ਨੇੜਿਓਂ ਹਥਿਆਰ ਤੇ ਬਾਰੂਦ ਸਣੇ ਵਿਅਕਤੀ ਗ੍ਰਿਫ਼ਤਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


cherry

Content Editor

Related News