ਪਾਕਿਸਤਾਨ ''ਚ ਹਮਲੇ ''ਚ ਚਾਰ ਲੋਕਾਂ ਦੀ ਮੌਤ, ਤਿੰਨ ਜ਼ਖਮੀ

Sunday, Jan 07, 2024 - 06:21 PM (IST)

ਪਾਕਿਸਤਾਨ ''ਚ ਹਮਲੇ ''ਚ ਚਾਰ ਲੋਕਾਂ ਦੀ ਮੌਤ, ਤਿੰਨ ਜ਼ਖਮੀ

ਪੇਸ਼ਾਵਰ (ਭਾਸ਼ਾ): ਪਾਕਿਸਤਾਨ ਦੇ ਅਸ਼ਾਂਤ ਖੈਬਰ-ਪਖਤੂਨਖਵਾ ਸੂਬੇ ਵਿਚ ਐਤਵਾਰ ਨੂੰ ਅਣਪਛਾਤੇ ਬੰਦੂਕਧਾਰੀਆਂ ਨੇ ਦੋ ਵਾਹਨਾਂ 'ਤੇ ਗੋਲੀਬਾਰੀ ਕੀਤੀ, ਜਿਸ ਵਿਚ ਘੱਟੋ-ਘੱਟ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। 'ਡਾਨ ਨਿਊਜ਼' ਮੁਤਾਬਕ ਜ਼ਿਲ੍ਹਾ ਪੁਲਸ ਅਧਿਕਾਰੀ (ਡੀ.ਪੀ.ਓ) ਮੁਹੰਮਦ ਇਮਰਾਨ ਨੇ ਦੱਸਿਆ ਕਿ ਆਟੋਮੈਟਿਕ ਹਥਿਆਰਾਂ ਨਾਲ ਲੈਸ ਹਮਲਾਵਰਾਂ ਨੇ ਪਾਰਾਚਿਨਾਰ ਤੋਂ ਪੇਸ਼ਾਵਰ ਦੇ ਰਸਤੇ 'ਤੇ ਦੋ ਵਾਹਨਾਂ ਨੂੰ ਨਿਸ਼ਾਨਾ ਬਣਾਇਆ। 

ਪੜ੍ਹੋ ਇਹ ਅਹਿਮ ਖ਼ਬਰ-ਦਿਲਚਸਪ ਮਾਮਲਾ : ਪਾਲਤੂ ਕੁੱਤਾ ਨੇ ਨਿਗਲੇ 4000 ਡਾਲਰ, ਡਾਕਟਰ ਨੇ ਇੰਝ ਕੱਢੇ ਬਾਹਰ

ਉਨ੍ਹਾਂ ਦੱਸਿਆ ਕਿ ਖੁਰਰਮ ਜ਼ਿਲ੍ਹੇ ਦੇ ਸੱਦਾ ਬਾਜ਼ਾਰ ਨੇੜੇ ਹੋਏ ਹਮਲੇ ਵਿੱਚ ਮਾਰੇ ਗਏ ਲੋਕਾਂ ਵਿੱਚ ਦੋ ਸੁਰੱਖਿਆ ਮੁਲਾਜ਼ਮ ਵੀ ਸ਼ਾਮਲ ਹਨ। ਡੀ.ਪੀ.ਓ ਨੇ ਦੱਸਿਆ ਕਿ ਹਮਲਾਵਰਾਂ ਦੀ ਗ੍ਰਿਫ਼ਤਾਰੀ ਲਈ ਯਤਨ ਜਾਰੀ ਹਨ। ਕਿਸੇ ਵੀ ਸਮੂਹ ਜਾਂ ਵਿਅਕਤੀ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ, ਪਰ ਖੇਤਰ ਵਿੱਚ ਸੁੰਨੀ ਅਤੇ ਸ਼ੀਆ ਦਰਮਿਆਨ ਫਿਰਕੂ ਝੜਪਾਂ ਹੁੰਦੀਆਂ ਰਹਿੰਦੀਆਂ ਹਨ। ਪਾਰਾਚਿਨਾਰ ਜ਼ਿਲ੍ਹਾ ਹੈੱਡਕੁਆਰਟਰ ਹਸਪਤਾਲ ਦੇ ਡਿਪਟੀ ਮੈਡੀਕਲ ਸੁਪਰਡੈਂਟ ਡਾਕਟਰ ਕੈਸਰ ਅੱਬਾਸ ਨੇ ਪੁਸ਼ਟੀ ਕੀਤੀ ਕਿ ਜ਼ਖ਼ਮੀਆਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਪੜ੍ਹੋ ਇਹ ਅਹਿਮ ਖ਼ਬਰ- ਬੰਗਲਾਦੇਸ਼ 'ਚ ਦੁਪਹਿਰ 3 ਵਜੇ ਤੱਕ 27.15 ਫੀਸਦੀ ਵੋਟਿੰਗ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News