ਪਾਕਿਸਤਾਨ 'ਚ ਹਮਲਾ, 4 ਲੋਕਾਂ ਦੀ ਮੌਤ ਤੇ 19 ਜ਼ਖਮੀ

11/25/2017 5:13:43 PM

ਕਰਾਚੀ (ਭਾਸ਼ਾ)— ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿਚ ਸੁਰੱਖਿਆ ਫੋਰਸ ਦੇ ਕਰਮਚਾਰੀਆਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਇਕ ਹਮਲੇ ਵਿਚ 4 ਲੋਕਾਂ ਦੀ ਮੌਤ ਹੋ ਗਈ ਅਤੇ 19 ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਹਮਲਾਵਰਾਂ ਨੇ ਬਲੋਚਿਸਤਾਨ ਸੂਬੇ ਦੀ ਰਾਜਧਾਨੀ ਕੋਇਟਾ ਦੇ ਸਰੀਆਬ ਰੋਡ 'ਤੇ ਸੁਰੱਖਿਆ ਫੋਰਸ ਦੇ ਕਰਮਚਾਰੀਆਂ ਦੇ ਇਕ ਵਾਹਨ ਨੂੰ ਨਿਸ਼ਾਨਾ ਬਣਾ ਕੇ ਹਮਲਾ ਕੀਤਾ। 
ਪੁਲਸ ਮੁਤਾਬਕ ਇਹ ਕਿਸ ਤਰ੍ਹਾਂ ਦਾ ਹਮਲਾ ਸੀ, ਅਜੇ ਪਤਾ ਨਹੀਂ ਲੱਗ ਸਕਿਆ ਹੈ। ਕਿਸੇ ਵੀ ਸਮੂਹ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ ਪਰ ਤਾਲਿਬਾਨ ਅੱਤਵਾਦੀ ਬਲੋਚ ਰਾਸ਼ਟਰਵਾਦੀ ਖੇਤਰ ਵਿਚ ਅਕਸਰ ਸੁਰੱਖਿਆ ਫੋਰਸ ਦੇ ਕਰਮਚਾਰੀਆਂ 'ਤੇ ਹਮਲੇ ਕਰਦੇ ਹਨ। ਬੀਤੀ 15 ਨਵੰਬਰ ਨੂੰ ਬਲੋਚਿਸਤਾਨ ਵਿਚ ਪਾਕਿਸਤਾਨ ਦੇ ਇਕ ਸੀਨੀਅਰ ਪੁਲਸ ਅਧਿਕਾਰੀ ਅਤੇ ਉਸ ਦੇ ਪਰਿਵਾਰ ਦੇ 3 ਮੈਂਬਰਾਂ ਦੀ ਮੋਟਰਸਾਈਕਲ ਸਵਾਰ ਅਣਪਛਾਤੇ ਅੱਤਵਾਦੀਆਂ ਨੇ ਹੱਤਿਆ ਕਰ ਦਿੱਤੀ ਸੀ।


Related News