ਮਿਆਂਮਾਰ ''ਚ ਸੁਰੱਖਿਆ ਫੋਰਸਾਂ ਦੀ ਕਾਰਵਾਈ ''ਚ ਗੋਲੀ ਲੱਗਣ ਨਾਲ 4 ਦੀ ਮੌਤ

03/14/2021 10:50:31 PM

ਯੰਗੂਨ-ਮਿਆਂਮਾਰ 'ਚ ਫੌਜੀ ਤਖਤਾਪਲਟ ਕਰਨ ਵਿਰੁੱਧ ਪ੍ਰਦਰਸ਼ਨ ਕਰ ਰਹੇ ਲੋਕਾਂ 'ਤੇ ਸੁਰੱਖਿਆ ਫੋਰਸਾਂ ਦੀ ਕਾਰਵਾਈ 'ਚ ਗੋਲੀ ਲੱਗਣ ਨਾਲ ਐਤਵਾਰ ਨੂੰ ਚਾਰ ਪ੍ਰਦਰਸ਼ਨਕਾਰੀਆਂ ਦੀ ਮੌਤ ਹੋ ਗਈ। ਸਥਾਨਕ ਮੀਡੀਆ ਮੁਤਾਬਕ ਮਿਆਂਮਾਰ 'ਚ ਸਭ ਤੋਂ ਵੱਡੇ ਸ਼ਹਿਰ ਯੰਗੂਨ 'ਚ ਦੋ ਲੋਕਾਂ ਦੀ ਮੌਤ ਹੋਈ ਹੈ। ਇਨ੍ਹਾਂ 'ਚੋਂ ਇਕ ਵਿਅਕਤੀ ਦੇ ਸਿਰ 'ਚ, ਜਦਕਿ ਦੂਜੇ ਵਿਅਕਤੀ ਦੇ ਢਿੱਡ 'ਚ ਗੋਲੀ ਲੱਗੀ ਸੀ।

ਇਹ ਵੀ ਪੜ੍ਹੋ -ਅਮਰੀਕਾ ਦੇ ਸ਼ਿਕਾਗੋ 'ਚ ਪਾਰਟੀ ਦੌਰਾਨ ਗੋਲੀਬਾਰੀ, 2 ਦੀ ਮੌਤ ਤੇ 10 ਜ਼ਖਮੀ

ਸਥਾਨਕ ਮੀਡੀਆ ਮੁਤਾਬਕ ਹਪਾਕਾਂਤ ਸ਼ਹਿਰ 'ਚ ਪੁਲਸ ਨੇ ਪ੍ਰਦਰਸ਼ਨਕਾਰੀਆਂ ਦੀ ਭੀੜ 'ਤੇ ਗੋਲੀਆਂ ਚਲਾਈਆਂ, ਜਿਸ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਦੇਸ਼ ਦੇ ਦੂਜੇ ਸਭ ਤੋਂ ਵੱਡੇ ਸ਼ਹਿਰ ਮਡਾਂਲੇ 'ਚ ਸਿਰ 'ਚ ਗੋਲੀ ਲੱਗਣ ਕਾਰਣ ਇਕ ਬੀਬੀ ਦੀ ਮੌਤ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਫੌਜ ਵੱਲੋਂ ਇਕ ਫਰਵਰੀ ਨੂੰ ਆਂਗ ਸਾਨ ਸੂ ਚੀ ਦੀ ਸਰਕਾਰ ਦਾ ਤਖਤਾਪਲਟ ਕਰਨ ਤੋਂ ਬਾਅਦ ਦੇਸ਼ 'ਚ ਲਗਾਤਾਰ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਪ੍ਰਦਰਸ਼ਨਕਾਰੀ ਹਿਰਾਸਤ 'ਚ ਲਏ ਗਏ ਨੇਤਾਵਾਂ ਨੂੰ ਰਿਹਾ ਕਰਨ ਦੀ ਮੰਗ ਕਰ ਰਹੇ ਹਨ।

ਇਹ ਵੀ ਪੜ੍ਹੋ -ਚੀਨ ਦੀ ਘਟੀਆ ਹਰਕਤ, ਸ਼੍ਰੀਲੰਕਾ ਦੇ ਰਾਸ਼ਟਰੀ ਝੰਡੇ ਦਾ ਇੰਝ ਕੀਤਾ ਅਪਮਾਨ

ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕਮੈਂਟ ਕਰ ਕੇ ਦਿਓ ਜਵਾਬ।

Karan Kumar

This news is Content Editor Karan Kumar