ਪਾਕਿਸਤਾਨ ''ਚ ਬੰਬ ਹਮਲੇ ''ਚ ਮਾਰੇ ਗਏ 4 ਪੁਲਸ ਮੁਲਾਜ਼ਮ
Thursday, Feb 08, 2024 - 04:59 PM (IST)
ਪੇਸ਼ਾਵਰ (ਭਾਸ਼ਾ) ਪਾਕਿਸਤਾਨ ਦੇ ਅਸ਼ਾਂਤ ਖੈਬਰ ਪਖਤੂਨਖਵਾ ਵਿਚ ਵੀਰਵਾਰ ਨੂੰ ਅਫਗਾਨਿਸਤਾਨ ਸਰਹੱਦ ਨੇੜੇ ਚੋਣ ਸੁਰੱਖਿਆ ਲਈ ਤਾਇਨਾਤ ਸੁਰੱਖਿਆ ਕਰਮਚਾਰੀਆਂ ਦੇ ਵਾਹਨ 'ਤੇ ਅਣਪਛਾਤੇ ਬੰਦੂਕਧਾਰੀਆਂ ਨੇ ਹਮਲਾ ਕੀਤਾ। ਬੰਦੂਕਧਾਰੀਆਂ ਵਲੋਂ ਕੀਤੇ ਬੰਬ ਧਮਾਕੇ ਅਤੇ ਗੋਲੀਬਾਰੀ ਵਿਚ 4 ਪੁਲਸ ਕਰਮਚਾਰੀ ਮਾਰੇ ਗਏ ਅਤੇ 6 ਹੋਰ ਜ਼ਖਮੀ ਹੋ ਗਏ। ਐਕਸਪ੍ਰੈਸ ਟ੍ਰਿਬਿਊਨ ਅਖ਼ਬਾਰ ਨੇ ਪੁਲਸ ਦੇ ਹਵਾਲੇ ਨਾਲ ਦੱਸਿਆ ਕਿ ਇਹ ਗੱਡੀ ਡੇਰਾ ਇਸਮਾਈਲ ਖਾਨ ਦੇ ਕਲਾਚੀ ਥਾਣੇ ਦੇ ਅਧਿਕਾਰ ਖੇਤਰ ਅਧੀਨ ਤਾਇਨਾਤ ਸੀ।
ਪੜ੍ਹੋ ਇਹ ਅਹਿਮ ਖ਼ਬਰ-ਪਾਕਿਸਤਾਨ ਚੋਣ ਕਮਿਸ਼ਨ ਦਾ ਦਾਅਵਾ, ਇੰਟਰਨੈੱਟ ਸੇਵਾ ਮੁਅੱਤਲ ਰਹਿਣ ਦਾ ਉਸ ਦੇ ਕੰਮਕਾਜ 'ਤੇ ਕੋਈ ਅਸਰ ਨਹੀਂ
ਪੁਲਸ ਮੁਲਾਜ਼ਮ ਗ੍ਰਹਾ ਅਸਲਮ ਪੋਲਿੰਗ ਸਟੇਸ਼ਨ ਦੀ ਸੁਰੱਖਿਆ ਲਈ ਤਾਇਨਾਤ ਸਨ। ਅਖ਼ਬਾਰ ਨੇ ਦੱਸਿਆ ਕਿ ਇਹ ਹਮਲਾ ਅਸ਼ਾਂਤ ਬਲੋਚਿਸਤਾਨ ਸੂਬੇ ਵਿੱਚ ਦੋਹਰੇ ਅੱਤਵਾਦੀ ਹਮਲਿਆਂ ਤੋਂ ਇੱਕ ਦਿਨ ਬਾਅਦ ਹੋਇਆ ਹੈ ਜਿਸ ਵਿੱਚ 30 ਲੋਕ ਮਾਰੇ ਗਏ ਸਨ। ਖ਼ਬਰਾਂ ਮੁਤਾਬਕ ਬੰਬ ਹਮਲੇ ਤੋਂ ਬਾਅਦ ਇਲਾਕੇ 'ਚ ਗੋਲੀਬਾਰੀ ਦੀ ਖ਼ਬਰ ਹੈ। ਪੁਲਸ ਮੁਤਾਬਕ ਹਮਲੇ 'ਚ ਮਾਰੇ ਗਏ ਲੋਕਾਂ ਦੀਆਂ ਲਾਸ਼ਾਂ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ। ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਅਜੇ ਤੱਕ ਕਿਸੇ ਸੰਗਠਨ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ ਪਰ ਇਹ ਇਲਾਕਾ ਪਹਿਲਾਂ ਪਾਬੰਦੀਸ਼ੁਦਾ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਦਾ ਗੜ੍ਹ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।