ਇਟਲੀ ਗੁਰਦੁਆਰਾ ਸਿੰਘ ਸਭਾ ਫਲੇਰੋ ਵਿਖੇ ਚਾਰ ਸਾਹਿਬਜਾਦਿਆਂ ਦੀ ਯਾਦ ''ਚ ਕਰਵਾਇਆ ਸ਼ਹੀਦੀ ਸਮਾਗਮ

12/25/2023 11:30:35 AM

ਮਿਲਾਨ ਇਟਲੀ (ਸਾਬੀ ਚੀਨੀਆ) - ਦੁਨੀਆਂ ਵੱਸਦੀ ਸੰਗਤ ਦੇ ਸਹਿਯੋਗ ਨਾਲ  ਹਰ ਸਾਲ ਪੋਹ ਦੇ ਮਹੀਨੇ ਮਾਤਾ ਗੁੱਜਰ ਕੌਰ ਜੀ, ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦਿਆ ਸ਼ਹੀਦੀ ਸਮਾਗਮ ਕਰਵਾਏ ਜਾਂਦੇ ਹਨ। ਇਟਲੀ ਵਿੱਚ ਵੀ ਵੱਖ-ਵੱਖ ਗੁਰਦੁਆਰਾ ਸਾਹਿਬ ਵਿੱਚ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਸਮਾਗਮ ਉਲੀਕੇ ਗਏ ਹਨ। ਬਰੇਸ਼ੀਆ ਜਿਲੇ ਦੇ ਸਭ ਤੋਂ ਪੁਰਾਣੇ ਗੁਰਦੁਆਰਾ ਸਿੰਘ ਸਭਾ ਫਲੇਰੋ ਵਿਖੇ ਮਾਤਾ ਗੁੱਜਰ ਕੌਰ ਜੀ, ਚਾਰ ਸਾਹਿਬਜਾਦਿਆਂ ਦੀ ਯਾਦ ਵਿੱਚ ਤਿੰਨ ਰੋਜਾ ਮਹਾਨ ਸ਼ਹੀਦੀ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਇਲਾਕੇ ਭਰ ਤੋਂ ਸੰਗਤਾਂ ਨੇ ਹਾਜ਼ਰੀ ਭਰ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।  

ਇਹ ਖ਼ਬਰ ਵੀ ਪੜ੍ਹੋ : ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਕੁਲਵਿੰਦਰ ਬਿੱਲਾ ਤੇ ਬੰਟੀ ਬੈਂਸ ਨੇ ਟੇਕਿਆ ਮੱਥਾ

22 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ ਸ੍ਰੀ ਆਖੰਡ ਪਾਠ ਸਾਹਿਬ ਜੀ ਦੀ ਆਰੰਭਤਾ ਹੋਈ। ਸ਼ਨੀਵਾਰ ਸ਼ਾਮ ਨੂੰ ਦੀਵਾਨ ਸਜਾਇਆ ਗਿਆ। ਐਤਵਾਰ ਨੂੰ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਗੁਰਦੁਆਰਾ ਸਾਹਿਬ ਜੀ ਦੇ ਹੈਡ ਗ੍ਰੰਥੀ ਭਾਈ ਚੰਚਲ ਸਿੰਘ ਦੁਆਰਾ ਦੀਵਾਨਾਂ ਦੀ ਆਰੰਭਤਾ ਕਰਦਿਆਂ ਸੰਗਤਾਂ ਨੂੰ ਮਾਤਾ ਗੁੱਜਰ ਕੌਰ ਜੀ ਅਤੇ ਚਾਰ ਸਾਹਿਬਜਾਦਿਆਂ ਦੇ ਜੀਵਨ ਨਾਲ ਸੰਬੰਧਿਤ ਸ਼ਬਦ ਕੀਰਤਨ ਦਾ ਉਚਾਰਨ ਕੀਤਾ, ਜਿਸ ਉਪਰੰਤ ਪੰਜਾਬ ਤੋਂ ਵਿਸ਼ੇਸ਼ ਤੌਰ 'ਤੇ ਪਹੁੰਚੇ ਭਾਈ ਭੁਪਿੰਦਰ ਸਿੰਘ ਪਾਰਸਮਣੀ ਦੇ ਢਾਡੀ ਜਥੇ ਦੁਆਰਾ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀ ਲਾਸਾਨੀ ਸ਼ਹਾਦਤ ਦੇ ਇਤਿਹਾਸ ਤੋਂ ਜਾਣੂ ਕਰਵਾਉਂਦਿਆ ਉਨ੍ਹਾਂ ਨੂੰ ਸਿਜਦਾ ਕੀਤਾ। 

ਇਹ ਖ਼ਬਰ ਵੀ ਪੜ੍ਹੋ : ‘ਮੈਨੇ ਪਿਆਰ ਕੀਆ’ ਦੇ ਪੋਸਟਰ ਸ਼ੂਟ ਦੌਰਾਨ ਗਰਭਵਤੀ ਸੀ ਭਾਗਿਆਸ਼੍ਰੀ, ਸਲਮਾਨ ਖ਼ਾਨ ਨੇ ਆਖੀ ਸੀ ਇਹ ਗੱਲ

ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸ. ਸੁਰਿੰਦਰਜੀਤ ਸਿੰਘ ਪੰਡੋਰੀ ਨੇ ਮਾਤਾ ਗੁੱਜਰ ਕੌਰ ਜੀ ਅਤੇ ਸਾਹਿਬਜਾਦਿਆਂ ਦੀ ਸ਼ਹੀਦੀ ਨੂੰ ਪ੍ਰਣਾਮ ਕਰਦਿਆਂ ਕਿਹਾ ਕਿ ਅੱਜ ਲੋੜ ਹੈ ਮਾਤਾ ਗੁੱਜਰ ਕੌਰ ਅਤੇ ਸਾਹਿਬਜਾਦਿਆਂ ਦੇ ਜੀਵਨ ਇਤਿਹਾਸ ਤੋਂ ਕੁੱਝ ਸਿੱਖਿਆ ਜਾਵੇ, ਉਨ੍ਹਾਂ ਕਿਹਾ ਕਿ ਆਉ ਸ਼ਹੀਦਾਂ ਨੂੰ ਯਾਦ ਕਰੀਏ ਅਤੇ ਉਨ੍ਹਾਂ ਦੇ ਵਿਖਾਏ ਮਾਰਗ 'ਤੇ ਚੱਲਦੇ ਹੋਏ ਬਾਣੀ ਅਤੇ ਬਾਣੇ ਦੇ ਧਾਰਨੀ ਬਣੀਏ।

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


sunita

Content Editor

Related News