ਪਾਕਿਸਤਾਨ ''ਚ IED ਧਮਾਕਾ, ਚਾਰ ਸੈਨਿਕਾਂ ਦੀ ਮੌਤ, ਤਿੰਨ ਜ਼ਖਮੀ

06/01/2024 2:38:23 PM

ਪੇਸ਼ਾਵਰ (ਭਾਸ਼ਾ) ਪਾਕਿਸਤਾਨ ਦੇ ਅਸ਼ਾਂਤ ਉੱਤਰੀ-ਪੱਛਮੀ ਖੇਤਰ ਵਿਚ ਇਕ 'ਆਈ.ਈ.ਡੀ' ਧਮਾਕੇ ਵਿਚ ਘੱਟੋ-ਘੱਟ ਚਾਰ ਫੌਜੀ ਮਾਰੇ ਗਏ ਅਤੇ ਤਿੰਨ ਹੋਰ ਜ਼ਖਮੀ ਹੋ ਗਏ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਘਟਨਾ ਸ਼ੁੱਕਰਵਾਰ ਦੇਰ ਸ਼ਾਮ ਉਦੋਂ ਵਾਪਰੀ ਜਦੋਂ ਸੁਰੱਖਿਆ ਬਲ ਦੇਸ਼ ਦੇ ਖੈਬਰ ਪਖਤੂਨਖਵਾ ਸੂਬੇ ਦੇ ਸਰਾ ਬੰਗਲਾ ਅਤੇ ਤਰਖਾਨਨ ਖੇਤਰਾਂ ਵਿੱਚ ਗਸ਼ਤ ਕਰ ਰਹੇ ਸਨ। 

ਪੜ੍ਹੋ ਇਹ ਅਹਿਮ ਖ਼ਬਰ- ਪਾਕਿਸਤਾਨ ਨੇ ਪਹਿਲੀ ਵਾਰ ਮੰਨਿਆ ਕਿ PoK ਉਸ ਦਾ ਹਿੱਸਾ ਨਹੀਂ

ਪੁਲਸ ਨੇ ਦੱਸਿਆ ਕਿ ਆਈ.ਈਡੀ ਨਾਲ ਹੋਏ ਧਮਾਕੇ 'ਚ ਪਾਕਿਸਤਾਨੀ ਫੌਜ ਦੇ ਘੱਟੋ-ਘੱਟ ਚਾਰ ਜਵਾਨ ਮਾਰੇ ਗਏ ਅਤੇ ਤਿੰਨ ਹੋਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਤੁਰੰਤ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਘਟਨਾ ਤੋਂ ਬਾਅਦ ਸੁਰੱਖਿਆ ਬਲਾਂ ਨੂੰ ਮੌਕੇ 'ਤੇ ਭੇਜਿਆ ਗਿਆ ਅਤੇ ਉਨ੍ਹਾਂ ਨੇ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਲਈ। ਧਮਾਕੇ ਵਿਚ ਸ਼ਾਮਲ ਦੋਸ਼ੀਆਂ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਚਲਾਈ ਗਈ ਹੈ। ਪੁਲਸ ਨੇ ਦੱਸਿਆ,''ਮ੍ਰਿਤਕ ਫੌਜੀਆਂ ਦੀ ਪਛਾਣ ਜ਼ੁਬੈਰ, ਇਜਾਜ਼, ਫੈਜ਼ਲ ਅਤੇ ਆਸਿਫ ਵਜੋਂ ਹੋਈ ਹੈ, ਜਦਕਿ ਜ਼ਖਮੀਆਂ ਦੀ ਪਛਾਣ ਕਾਦਿਰ, ਨਜੀਬ ਅਤੇ ਰਹਿਮਾਨ ਵਜੋਂ ਹੋਈ ਹੈ। ਅਜੇ ਤੱਕ ਕਿਸੇ ਸਮੂਹ ਨੇ ਧਮਾਕੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News