ਕੈਨੇਡਾ ਦੀ ਇਸ ਯੂਨੀਵਰਸਿਟੀ ਦੇ ਵਿਦਿਆਰਥੀ ਆਏ ਕੋਰੋਨਾ ਦੀ ਲਪੇਟ ''ਚ

10/12/2020 1:52:18 PM

ਓਂਟਾਰੀਓ- ਕੈਨੇਡਾ ਦੇ ਓਂਟਾਰੀਓ ਸੂਬੇ ਦੀ ਵੈਸਟਰਨ ਯੂਨੀਵਰਸਿਟੀ ਵਿਚ 4 ਵਿਦਿਆਰਥੀ ਕੋਰੋਨਾ ਦੀ ਲਪੇਟ ਵਿਚ ਆ ਚੁੱਕੇ ਹਨ। ਮਿਡਲੇਸੈਕਸ-ਲੰਡਨ ਹੈਲਥ ਯੂਨਿਟ ਨੇ ਇਸ ਦੀ ਜਾਣਕਾਰੀ ਦਿੱਤੀ ਹੈ ਕਿ ਇੱਥੇ ਚਾਰ ਵਿਦਿਆਰਥੀ ਕੋਰੋਨਾ ਦੀ ਲਪੇਟ ਵਿਚ ਆ ਚੁੱਕੇ ਹਨ।

ਲੰਡਨ ਯੂਨੀਵਰਸਿਟੀ ਦੇ ਉਪ ਮੁਖੀ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਖਾਣਾ ਆਦਿ ਦਿੱਤਾ ਜਾ ਰਿਹਾ ਹੈ ਤੇ ਮੈਡੀਕਲ ਸਟਾਫ ਉਨ੍ਹਾਂ ਦੀ ਸਿਹਤ ਦਾ ਧਿਆਨ ਵੀ ਰੱਖ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਿਹੜੇ ਲੋਕ ਇਨ੍ਹਾਂ ਵਿਦਿਆਰਥੀਆਂ ਦੇ ਸੰਪਰਕ ਵਿਚ ਆਏ ਸਨ, ਉਨ੍ਹਾਂ ਨੂੰ ਇਕਾਂਤਵਾਸ ਕਰ ਦਿੱਤਾ ਗਿਆ ਹੈ। ਲੰਡਨ ਹਾਲ ਵਿਚ ਰਹਿਣ ਵਾਲੇ ਲੋਕਾਂ ਨੂੰ ਇਸ ਬਾਰੇ ਜਾਕਾਰੀ ਦੇ ਦਿੱਤੀ ਗਈ ਹੈ। ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਦੇ ਸੰਪਰਕ ਵਿਚ ਆਏ ਲੋਕਾਂ ਨੂੰ ਆਪਣੇ ਲੱਛਣਾਂ 'ਤੇ ਧਿਆਨ ਦੇਣ ਦੀ ਅਪੀਲ ਕੀਤੀ ਗਈ ਹੈ। ਇਹ ਵਿਦਿਆਰਥੀ ਕਿਵੇਂ ਕੋਰੋਨਾ ਦੀ ਲਪੇਟ ਵਿਚ ਆਏ। 

ਜ਼ਿਕਰਯੋਗ ਹੈ ਕਿ ਕੈਨੇਡਾ ਵਿਚ ਸਿੱਖਿਆ ਸੰਸਥਾਨਾਂ ਵਿਚ ਕੋਰੋਨਾ ਵਾਇਰਸ ਬਹੁਤ ਤੇਜ਼ੀ ਨਾਲ ਫੈਲ ਰਿਹਾ ਹੈ। ਓਂਟਾਰੀਓ ਇਸ ਦੀ ਸਭ ਤੋਂ ਵੱਧ ਮਾਰ ਝੱਲ ਰਿਹਾ ਹੈ ਤੇ ਇਸ ਨੇ ਸਖਤਾਈ ਵੀ ਵਧਾਈ ਦਿੱਤੀ ਹੈ। 

Lalita Mam

This news is Content Editor Lalita Mam