ਪਾਕਿਸਤਾਨ ''ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ''ਚ ਚਾਰ ਅੱਤਵਾਦੀ ਢੇਰ
Sunday, Jul 28, 2024 - 05:38 PM (IST)
ਇਸਲਾਮਾਬਾਦ (ਯੂ.ਐਨ.ਆਈ.): ਪਾਕਿਸਤਾਨ ਦੇ ਸੁਰੱਖਿਆ ਬਲਾਂ ਨੇ ਉੱਤਰੀ-ਪੱਛਮੀ ਸੂਬੇ ਖੈਬਰ ਪਖਤੂਨਖਵਾ ਦੇ ਟਾਂਕ ਜ਼ਿਲੇ ਵਿਚ ਇਕ ਅਪਰੇਸ਼ਨ ਦੌਰਾਨ ਚਾਰ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਪਾਕਿਸਤਾਨੀ ਫੌਜ ਦੇ ਮੀਡੀਆ ਵਿੰਗ ਇੰਟਰ-ਸਰਵਿਸਜ਼ ਪਬਲਿਕ ਰਿਲੇਸ਼ਨਜ਼ (ਆਈ.ਐਸ.ਪੀ.ਆਰ) ਦੁਆਰਾ ਸ਼ਨੀਵਾਰ ਦੇਰ ਰਾਤ ਜਾਰੀ ਕੀਤੇ ਗਏ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ 'ਤੇ ਇੱਕ ਸੰਯੁਕਤ ਆਪ੍ਰੇਸ਼ਨ ਸ਼ੁਰੂ ਕੀਤਾ।
ਪੜ੍ਹੋ ਇਹ ਅਹਿਮ ਖ਼ਬਰ-ਚੀਨ ਨੇ ਛੇ ਦੇਸ਼ਾਂ ਦੇ ਨੇਤਾਵਾਂ 'ਤੇ ਬਣਾਇਆ ਦਬਾਅ, ਜਾਣੋ ਪੂਰਾ ਮਾਮਲਾ
ਆਈ.ਐਸ.ਪੀ.ਆਰ ਮੁਤਾਬਕ ਆਪਰੇਸ਼ਨ ਦੌਰਾਨ ਗੋਲੀਬਾਰੀ ਹੋਈ, ਜਿਸ ਵਿੱਚ ਚਾਰ ਅੱਤਵਾਦੀ ਮਾਰੇ ਗਏ। ਫੌਜ ਨੇ ਕਿਹਾ,'' ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਅਤੇ ਗੋਲਾ ਬਾਰੂਦ ਵੀ ਬਰਾਮਦ ਕੀਤਾ ਗਿਆ ਹੈ। ਮਾਰੇ ਗਏ ਅੱਤਵਾਦੀ ਸੁਰੱਖਿਆ ਬਲਾਂ ਖ਼ਿਲਾਫ਼ ਕਈ ਅੱਤਵਾਦੀ ਗਤੀਵਿਧੀਆਂ 'ਚ ਸਰਗਰਮੀ ਨਾਲ ਸ਼ਾਮਲ ਸਨ। ਉਹ ਬੇਕਸੂਰ ਨਾਗਰਿਕਾਂ ਨੂੰ ਅਗਵਾ ਕਰਨ ਅਤੇ ਕਤਲ ਕਰਨ ਵਿੱਚ ਵੀ ਸ਼ਾਮਲ ਸਨ। ਫੌਜ ਨੇ ਕਿਹਾ ਕਿ ਖੇਤਰ ਵਿੱਚ ਲੁਕੇ ਹੋਏ ਅੱਤਵਾਦੀਆਂ ਨੂੰ ਖਤਮ ਕਰਨ ਲਈ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਬਿਆਨ 'ਚ ਕਿਹਾ ਗਿਆ ਹੈ, ''ਪਾਕਿਸਤਾਨ ਦੇ ਸੁਰੱਖਿਆ ਬਲ ਦੇਸ਼ 'ਚੋਂ ਅੱਤਵਾਦ ਦੇ ਖਤਰੇ ਨੂੰ ਖਤਮ ਕਰਨ ਲਈ ਦ੍ਰਿੜ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।