ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ''ਚ ਫ਼ੌਜੀ ਕਾਰਵਾਈ ਦੌਰਾਨ ਮਾਰੇ ਗਏ 4 ਅੱਤਵਾਦੀ

03/26/2024 6:40:21 PM

ਪੇਸ਼ਾਵਰ (ਭਾਸ਼ਾ)- ਪਾਕਿਸਤਾਨੀ ਸੁਰੱਖਿਆ ਬਲਾਂ ਨੇ ਖੈਬਰ ਪਖਤੂਨਖਵਾ ਸੂਬੇ ਵਿਚ ਖੁਫੀਆ ਸੂਚਨਾ ਆਧਾਰਿਤ ਮੁਹਿੰਮ ਦੌਰਾਨ ਘੱਟੋ-ਘੱਟ 4 ਅੱਤਵਾਦੀਆਂ ਨੂੰ ਮਾਰ ਦਿੱਤਾ। ਫੌਜ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਫੌਜ ਦੇ ਮੀਡੀਆ ਵਿੰਗ 'ਇੰਟਰ-ਸਰਵਿਸਜ਼ ਪਬਲਿਕ ਰਿਲੇਸ਼ਨਜ਼' (ਆਈ.ਐੱਸ.ਪੀ.ਆਰ.) ਨੇ ਕਿਹਾ ਕਿ ਇਲਾਕੇ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਦੇ ਆਧਾਰ 'ਤੇ ਇਹ ਮੁਹਿੰਮ ਸੋਮਵਾਰ ਨੂੰ ਡੇਰਾ ਇਸਮਾਈਲ ਖਾਨ ਜ਼ਿਲ੍ਹੇ 'ਚ ਚਲਾਈ ਗਈ।

ਇਹ ਵੀ ਪੜ੍ਹੋ: ਜਾਪਾਨ 'ਚ ਕੋਲੈਸਟ੍ਰੋਲ ਘੱਟ ਕਰਨ ਵਾਲੀ ਦਵਾਈ ਖਾਣ ਨਾਲ ਇੱਕ ਵਿਅਕਤੀ ਦੀ ਮੌਤ, 75 ਤੋਂ ਵੱਧ ਬੀਮਾਰ

'ਜੀਓ ਨਿਊਜ਼' ਦੀ ਖ਼ਬਰ ਮੁਤਾਬਕ ਅੱਤਵਾਦੀਆਂ ਅਤੇ ਸੁਰੱਖਿਆ ਕਰਮੀਆਂ ਵਿਚਾਲੇ ਜ਼ਬਰਦਸਤ ਗੋਲੀਬਾਰੀ ਹੋਈ, ਜਿਸ 'ਚ 4 ਅੱਤਵਾਦੀ ਮਾਰੇ ਗਏ। ਆਈ.ਐੱਸ.ਪੀ.ਆਰ. ਨੇ ਕਿਹਾ, "ਮਾਰੇ ਗਏ ਅੱਤਵਾਦੀ ਸੁਰੱਖਿਆ ਬਲਾਂ ਦੇ ਖਿਲਾਫ ਕਈ ਅੱਤਵਾਦੀ ਗਤੀਵਿਧੀਆਂ ਅਤੇ ਨਿਰਦੋਸ਼ ਲੋਕਾਂ ਦੀ ਹੱਤਿਆ ਵਿੱਚ ਸ਼ਾਮਲ ਸਨ।" ਇਸ ਵਿਚ ਦੱਸਿਆ ਗਿਆ ਕਿ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ, ਗੋਲਾ ਬਾਰੂਦ ਅਤੇ ਵਿਸਫੋਟਕ ਵੀ ਬਰਾਮਦ ਕੀਤੇ ਗਏ ਹਨ।

ਇਹ ਵੀ ਪੜ੍ਹੋ: ਹੁਣ 14 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਕਰ ਸਕਣਗੇ ਸੋਸ਼ਲ ਮੀਡੀਆ ਦੀ ਵਰਤੋਂ, ਲੱਗੀ ਪਾਬੰਦੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


cherry

Content Editor

Related News