ਲੋਕ ਕੋਰੋਨਾ ਪਾਬੰਦੀਆਂ ਦੀ ਉਲੰਘਣਾ ਕਰ ਰਹੇ ਤਾਂ ਹੀ ਵੱਧ ਰਹੇ ਮਾਮਲੇ : ਟੋਰਾਂਟੋ ਡਾਕਟਰ
Thursday, Dec 17, 2020 - 01:05 PM (IST)
ਟੋਰਾਂਟੋ- ਕੈਨੇਡਾ ਵਿਚ ਕੋਰੋਨਾ ਵਾਇਰਸ ਕਾਰਨ ਕਈ ਥਾਵਾਂ 'ਤੇ ਤਾਲਾਬੰਦੀ ਕੀਤੀ ਗਈ ਹੈ ਪਰ ਇਸ ਦੇ ਬਾਵਜੂਦ ਕੋਰੋਨਾ ਮਾਮਲੇ ਵੱਧਦੇ ਜਾ ਰਹੇ ਹਨ।
ਇਸ ਸਬੰਧੀ ਟੋਰਾਂਟੋ ਦੀ ਇਕ ਉੱਚ ਡਾਕਟਰ ਨੇ ਕਿਹਾ ਕਿ ਇਸ ਵਾਰ ਦੀਆਂ ਛੁੱਟੀਆਂ ਵਿਚ ਕੋਰੋਨਾ ਹੋਰ ਵੀ ਵਧੇਰੇ ਫੈਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕ੍ਰਿਸਮਸ ਦੀਆਂ ਛੁੱਟੀਆਂ ਦੌਰਾਨ ਕੋਰੋਨਾ ਮਾਮਲੇ ਬਹੁਤ ਜ਼ਿਆਦਾ ਵੱਧ ਰਹੇ ਹਨ। ਇਸ ਤੋਂ ਅੰਦਾਜ਼ਾ ਹੈ ਕਿ ਦਸੰਬਰ ਅਖੀਰ ਤੱਕ ਕੀ ਹਾਲ ਹੋਣ ਵਾਲਾ ਹੈ। ਉਨ੍ਹਾਂ ਕਿਹਾ ਕਿ 4 ਹਫਤਿਆਂ ਤੋਂ ਤਾਲਾਬੰਦੀ ਦੇ ਬਾਵਜੂਦ ਕੋਰੋਨਾ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ।
ਡਾ. ਐਲੀਨ ਡੀ ਵਿਲਾ ਨੇ ਕਿਹਾ ਕਿ ਲੋਕ ਘਰਾਂ ਵਿਚ ਨਹੀਂ ਰਹਿ ਰਹੇ। ਇਸੇ ਕਾਰਨ ਵਾਇਰਸ ਵੱਧ ਰਿਹਾ ਹੈ। ਜੇਕਰ ਲੋਕ ਕੋਰੋਨਾ ਪਾਬੰਦੀਆਂ ਦੀ ਉਲੰਘਣਾ ਨਾ ਕਰਨ ਤਾਂ ਮਾਮਲੇ ਕਾਬੂ ਵਿਚ ਰਹਿਣ ਪਰ ਲੋਕ ਇਸ ਗੱਲ ਵੱਲ ਧਿਆਨ ਹੀ ਨਹੀਂ ਦੇ ਰਹੇ। ਹਰ ਕੋਈ ਕ੍ਰਿਸਮਸ ਨੂੰ ਦੋਸਤਾਂ-ਮਿੱਤਰਾਂ ਨਾਲ ਮਨਾਉਣ ਦੀ ਇੱਛਾ ਵਿਚ ਕੋਰੋਨਾ ਫੈਲਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਛੁੱਟੀਆਂ ਹੋਣ ਦਾ ਮਤਲਬ ਇਹ ਨਹੀਂ ਕਿ ਲੋਕ ਕੋਰੋਨਾ ਪਾਬੰਦੀਆਂ ਨੂੰ ਤੋੜਨ ਲਈ ਆਜ਼ਾਦ ਹਨ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਲੋਕ ਪਾਬੰਦੀਆਂ ਦੀ ਸਖ਼ਤੀ ਨਾਲ ਪਾਲਣਾ ਕਰ ਰਹੇ ਹਨ ਤੇ ਹੋਰਾਂ ਨੂੰ ਵੀ ਉਨ੍ਹਾਂ ਤੋਂ ਸਿੱਖਣ ਦੀ ਜ਼ਰੂਰਤ ਹੈ। ਟੋਰਾਂਟੋ ਸ਼ਹਿਰ ਵਿਚ ਕੋਰਨਾ ਪੀੜਤਾਂ ਦੀ ਗਿਣਤੀ 50 ਹਜ਼ਾਰ ਤੋਂ ਪਾਰ ਹੋ ਗਈ ਹੈ। ਓਂਟਾਰੀਓ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ ਡੇਢ ਲੱਖ ਤੋਂ ਪਾਰ ਹੋ ਗਈ ਹੈ ਜਦਕਿ ਕੋਰੋਨਾ ਕਾਰਨ ਹੁਣ ਤੱਕ 4000 ਲੋਕਾਂ ਦੀ ਮੌਤ ਹੋ ਚੁੱਕੀ ਹੈ।