ਫਰਾਂਸ: ਮੁੰਡੇ ਦੀ ਮੌਤ ਮਾਮਲੇ ''ਚ ਹਿੰਸਕ ਪ੍ਰਦਰਸ਼ਨਾਂ ਦੌਰਾਨ 1,300 ਤੋਂ ਵੱਧ ਲੋਕਾਂ ਨੂੰ ਕੀਤਾ ਗ੍ਰਿਫ਼ਤਾਰ
Saturday, Jul 01, 2023 - 04:04 PM (IST)

ਪੈਰਿਸ (ਭਾਸ਼ਾ) : ਫਰਾਂਸ ਦੇ ਗ੍ਰਹਿ ਮੰਤਰਾਲਾ ਨੇ ਸ਼ਨੀਵਾਰ ਨੂੰ ਕਿਹਾ ਕਿ ਪੁਲਸ ਗੋਲੀਬਾਰੀ ਵਿਚ 17 ਸਾਲਾ ਮੁੰਡੇ ਦੀ ਮੌਤ ਤੋਂ ਬਾਅਦ ਵਿਆਪਕ ਵਿਰੋਧ ਪ੍ਰਦਰਸ਼ਨਾਂ ਦੀ ਚੌਥੀ ਰਾਤ ਦੌਰਾਨ ਦੇਸ਼ ਭਰ ਵਿਚ 1,311 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸਰਕਾਰ ਨੇ ਹਿੰਸਾ ਨੂੰ ਰੋਕਣ ਲਈ ਦੇਸ਼ ਭਰ ਵਿੱਚ 45,000 ਪੁਲਸ ਮੁਲਾਜ਼ਮ ਤਾਇਨਾਤ ਕੀਤੇ ਹਨ।
ਪ੍ਰਦਰਸ਼ਨਕਾਰੀਆਂ ਦੀ ਪੁਲਸ ਨਾਲ ਰਾਤ ਭਰ ਝੜਪ ਹੋਈ। ਪ੍ਰਦਰਸ਼ਨਕਾਰੀਆਂ ਨੇ ਵੱਖ-ਵੱਖ ਥਾਵਾਂ 'ਤੇ ਲਗਭਗ 2500 ਦੁਕਾਨਾਂ ਨੂੰ ਅੱਗ ਲਗਾ ਦਿੱਤੀ ਅਤੇ ਭੰਨਤੋੜ ਕੀਤੀ। ਨੈਨਟੇਰੇ ਦੇ ਇੱਕ ਉਪਨਗਰ ਵਿੱਚ ਮੰਗਲਵਾਰ ਨੂੰ ਪੁਲਸ ਦੀ ਗੋਲੀਬਾਰੀ ਵਿੱਚ ਮਾਰੇ ਗਏ ਮੁੰਡੇ ਨਹੇਲ ਨੂੰ ਦਫ਼ਨਾਉਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ।