ਫਰਾਂਸ : ਪੁਲਸ ਮੁਲਾਜ਼ਮਾਂ ਦੀ ਵੀਡੀਓ ਬਣਾਉਣ ਸਬੰਧੀ ਪ੍ਰਸਤਾਵਿਤ ਕਾਨੂੰਨ ਦੇ ਵਿਰੋਧ ''ਚ ਪ੍ਰਦਰਸ਼ਨ

Tuesday, Dec 01, 2020 - 01:46 AM (IST)

ਪੈਰਿਸ (ਭਾਸ਼ਾ)- ਫਰਾਂਸ ਵਿਚ ਪੁਲਸ ਮੁਲਾਜ਼ਮਾਂ ਦੀ ਵੀਡੀਓ ਬਣਾਉਣ ਅਤੇ ਉਨ੍ਹਾਂ ਦੀਆਂ ਤਸਵੀਰਾਂ ਜਨਤਕ ਕਰਨ ਨਾਲ ਸਬੰਧਿਤ ਪ੍ਰਸਤਾਵਿਤ ਨਵੇਂ ਕਾਨੂੰਨ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਨਾਗਰਿਕ ਅਧਿਕਾਰ ਵਰਕਰਾਂ ਨੂੰ ਲੱਗਦਾ ਹੈ ਕਿ ਇਸ ਨਾਲ ਉਨ੍ਹਾਂ ਦੀ ਸੁਤੰਤਰਤਾ ਪ੍ਰਭਾਵਿਤ ਹੋਵੇਗੀ ਅਤੇ ਉਨ੍ਹਾਂ ਤੋਂ ਪੁਲਸ ਜਬਰ ਦੇ ਮਾਮਲਿਆਂ ਵਿਰੁੱਧ ਆਵਾਜ਼ ਚੁੱਕਣ ਸਬੰਧੀ ਜ਼ਰੀਏ ਖੁੱਸ ਜਾਣਗੇ।
ਫਰਾਂਸੀਸੀ ਰਾਸ਼ਟਰਪਤੀ ਇਮੈਨੁਅਲ ਮੈਕਰੋਂ ਦੀ ਸਰਕਾਰ ਇਕ ਨਵਾਂ ਸੁਰੱਖਿਆ ਬਿੱਲ ਲਿਆਉਣ ਜਾ ਰਹੀ ਹੈ, ਜੋ ਨੁਕਸਾਨ ਪਹੁੰਚਾਉਣ ਦੇ ਇਰਾਦੇ ਨਾਲ ਪੁਲਸ ਅਧਿਕਾਰੀਆਂ ਦੀ ਵੀਡੀਓ ਅਤੇ ਤਸਵੀਰਾਂ ਜਨਤਕ ਕਰਨ ਸਣੇ ਹੋਰ ਚੀਜਾਂ ਨੂੰ ਪਾਬੰਦੀਸ਼ੁਦਾ ਕਰਦਾ ਹੈ। 


Gurdeep Singh

Content Editor

Related News