ਫਰਾਂਸ ''ਚ ਪੁਲਸ ਕਰਮੀਆਂ ''ਤੇ ਗੋਲੀਬਾਰੀ, ਤਿੰਨ ਦੀ ਮੌਤ ਤੇ ਇਕ ਦੀ ਹਾਲਤ ਗੰਭੀਰ

12/23/2020 12:21:35 PM

ਪੈਰਿਸ (ਬਿਊਰੋ): ਫਰਾਂਸ ਵਿਚ ਤਿੰਨ ਪੁਲਸ ਕਰਮੀਆਂ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਜਦਕਿ ਚੌਥਾ ਪੁਲਸ ਕਰਮੀ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਗੋਲੀਬਾਰੀ ਦੀ ਇਹ ਘਟਨਾ ਮੱਧ ਫਰਾਂਸ ਦੇ ਪੁਏ-ਡੀ-ਡੋਮ-ਇਲਾਕੇ ਵਿਚ ਵਾਪਰੀ। ਸਰਕਾਰੀ ਵਕੀਲ ਦੇ ਦਫਤਰ ਦੇ ਸੂਤਰਾਂ ਨੇ ਇਸ ਜਾਨਲੇਵਾ ਹਮਲੇ ਦੀ ਜਾਣਕਾਰੀ ਦਿੱਤੀ। ਫਿਲਹਾਲ ਪੁਲਸ ਨੇ ਇਲਾਕੇ ਦੀ ਘੇਰਾਬੰਦੀ ਕਰ ਲਈ ਹੈ ਅਤੇ ਜਾਂਚ ਜਾਰੀ ਹੈ।

ਸਮਾਚਾਰ ਏਜੰਸੀ ਏ.ਐੱਫ.ਪੀ. ਦੇ ਮੁਤਾਬਕ, ਘਰੇਲੂ ਹਿੰਸਾ ਦੀ ਸੂਚਨਾ ਮਿਲਣ ਦੇ ਬਾਅਦ ਇਹ ਪੁਲਸ ਕਰਮੀ ਇਲਾਕੇ ਵਿਚ ਪਹੁੰਚੇ ਸਨ। ਜਦੋਂ ਉਹਨਾਂ ਨੇ ਇਕ ਬੀਬੀ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਇਕ 48 ਸਾਲਾ ਵਿਅਕਤੀ ਨੇ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਵਿਚ 3 ਪੁਲਸ ਕਰਮੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਚੌਥਾ ਪੁਲਸ ਕਰਮੀ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਜ਼ਖਮੀ ਪੁਲਸ ਕਰਮੀ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ। 

ਪੜ੍ਹੋ ਇਹ ਅਹਿਮ ਖਬਰ- ਚੀਨ ਦਾ ਅਮਰੀਕਾ 'ਤੇ ਪਲਟਵਾਰ, US ਅਧਿਕਾਰੀਆਂ ਨੂੰ ਵੀਜ਼ਾ ਦੇਣ 'ਤੇ ਲਾਈ ਰੋਕ

ਪੁਲਸ ਨੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈਕਿ ਬੀਬੀ ਨੇ ਛੱਤ 'ਤੇ ਸ਼ਰਨ ਲਈ ਹੋਈ ਸੀ ਅਤੇ ਘਰ ਦੇ ਅੰਦਰ ਅੱਗ ਲੱਗੀ ਹੋਈ ਸੀ। ਪੁਲਸ ਕਰਮੀਆਂ ਨੇ ਜਦੋਂ ਘਰ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਤਾਂ 48 ਸਾਲਾ ਇਕ ਵਿਅਕਤੀ ਨੇ ਗੋਲੀਆਂ ਚਲਾ ਦਿੱਤੀਆਂ। ਅੱਗ ਬੁਝਾਊ ਦਸਤਾ ਮੌਕੇ 'ਤੇ ਪਹੁੰਚ ਚੁੱਕਾ ਹੈ ਅਤੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।


Vandana

Content Editor

Related News