ਫਰਾਂਸ ਨੇ ਨਾਗਰਿਕਤਾ ਨਿਯਮਾਂ 'ਚ ਕੀਤੀ ਤਬਦੀਲੀ, ਸਵਾ ਲੱਖ ਭਾਰਤੀ ਪ੍ਰਭਾਵਿਤ

Thursday, May 30, 2024 - 01:02 PM (IST)

ਫਰਾਂਸ ਨੇ ਨਾਗਰਿਕਤਾ ਨਿਯਮਾਂ 'ਚ ਕੀਤੀ ਤਬਦੀਲੀ, ਸਵਾ ਲੱਖ ਭਾਰਤੀ ਪ੍ਰਭਾਵਿਤ

ਪੈਰਿਸ- ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਪ੍ਰਵਾਸੀਆਂ ਲਈ ਨਾਗਰਿਕਤਾ ਕਾਨੂੰਨ ਵਿੱਚ ਵੱਡੇ ਬਦਲਾਅ ਦਾ ਐਲਾਨ ਕੀਤਾ ਹੈ। ਇਸ ਬਦਲਾਅ ਨਾਲ ਉੱਥੇ ਰਹਿ ਰਹੇ 1.25 ਲੱਖ ਤੋਂ ਵੱਧ ਭਾਰਤੀ ਪ੍ਰਵਾਸੀ ਪ੍ਰਭਾਵਿਤ ਹੋਣਗੇ। ਇਮੀਗ੍ਰੇਸ਼ਨ ਪਾਬੰਦੀਆਂ ਨੂੰ ਸਖਤ ਕਰਨ ਦੇ ਤਹਿਤ ਫਰਾਂਸ ਵਿੱਚ ਵਿਦੇਸ਼ੀ ਮਾਪਿਆਂ ਦੇ ਘਰ ਪੈਦਾ ਹੋਏ ਬੱਚਿਆਂ ਲਈ ਨਾਗਰਿਕਤਾ ਕਾਨੂੰਨ ਇੱਕ ਨਵੇਂ ਕਾਨੂੰਨ ਦੇ ਤਹਿਤ ਬਦਲਿਆ ਗਿਆ ਹੈ। ਇਸ ਕਾਨੂੰਨ ਦੇ ਤਹਿਤ ਹੁਣ ਉਨ੍ਹਾਂ ਨੂੰ ਸਿਰਫ ਜਨਮ ਦੇ ਆਧਾਰ 'ਤੇ ਹੀ ਨਾਗਰਿਕਤਾ ਨਹੀਂ ਮਿਲੇਗੀ। ਫਰਾਂਸ ਵਿੱਚ ਜਨਮ ਤੋਂ ਤੁਰੰਤ ਬਾਅਦ ਨਾਗਰਿਕਤਾ ਲੈਣ ਦੀ ਬਜਾਏ ਹੁਣ ਇਨ੍ਹਾਂ ਬੱਚਿਆਂ ਨੂੰ 16 ਤੋਂ 18 ਸਾਲ ਦੀ ਉਮਰ ਵਿੱਚ ਨਾਗਰਿਕਤਾ ਲਈ ਅਪਲਾਈ ਕਰਨਾ ਹੋਵੇਗਾ।

ਪੜ੍ਹੋ ਇਹ ਅਹਿਮ ਖ਼ਬਰ-ਕੈਨੇਡਾ ’ਚ ਰੋਸ ਮੁਜ਼ਾਹਰਾਕਾਰੀ ਭਾਰਤੀ ਵਿਦਿਆਰਥੀਆਂ ਦੀ ਭੁੱਖ ਹੜਤਾਲ ਸ਼ੁਰੂ

ਨਵੇਂ ਨਿਯਮਾਂ ਕਾਰਨ ਲੋਕਾਂ ਦੀਆਂ ਮੁਸ਼ਕਿਲਾਂ ਵਧਣਗੀਆਂ

ਇਸ ਤੋਂ ਪਹਿਲਾਂ ਫਰਾਂਸ ਵਿੱਚ ਪੈਦਾ ਹੋਏ ਭਾਰਤੀ ਮਾਪਿਆਂ ਦੇ ਬੱਚੇ 11 ਸਾਲ ਦੀ ਉਮਰ ਵਿੱਚ ਨਾਗਰਿਕਤਾ ਲਈ ਅਰਜ਼ੀ ਦੇ ਸਕਦੇ ਸਨ, ਇਸ ਲਈ ਉਨ੍ਹਾਂ ਨੂੰ 5 ਸਾਲ ਤੱਕ ਫਰਾਂਸ ਵਿੱਚ ਰਹਿਣਾ ਜ਼ਰੂਰੀ ਸੀ। ਨਵੇਂ ਨਿਯਮਾਂ ਮੁਤਾਬਕ ਭਾਰਤੀ ਮਾਪਿਆਂ ਦੇ ਬੱਚੇ 16 ਤੋਂ 18 ਸਾਲ ਦੀ ਉਮਰ ਵਿੱਚ ਹੀ ਅਪਲਾਈ ਕਰ ਸਕਣਗੇ। ਜਿਸਕਾਰਨ ਉਨ੍ਹਾਂ ਨੂੰ ਨਾਗਰਿਕਤਾ ਮਿਲਣ ਵਿੱਚ ਦੇਰੀ ਹੋਵੇਗੀ। ਜੇਕਰ ਕੋਈ ਵਿਅਕਤੀ ਅਪਲਾਈ ਕਰਨ ਤੋਂ ਪਹਿਲਾਂ ਦੇਸ਼ ਤੋਂ ਬਾਹਰ ਚਲਾ ਗਿਆ ਹੈ ਤਾਂ ਉਸ ਨੂੰ ਵਾਪਸ ਆਉਣ ਤੋਂ ਬਾਅਦ ਦੁਬਾਰਾ ਨਾਗਰਿਕਤਾ ਦੀਆਂ ਸ਼ਰਤਾਂ ਪੂਰੀਆਂ ਕਰਨੀਆਂ ਪੈਣਗੀਆਂ। ਫਰਾਂਸ ਵਿੱਚ 1.24 ਲੱਖ ਤੋਂ ਵੱਧ ਭਾਰਤੀ ਪ੍ਰਵਾਸੀ ਰਹਿੰਦੇ ਹਨ, ਜਿਨ੍ਹਾਂ ਵਿੱਚੋਂ 19 ਹਜ਼ਾਰ ਤੋਂ ਵੱਧ ਪ੍ਰਵਾਸੀ ਭਾਰਤੀ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News