ਓਮੀਕ੍ਰੋਨ ਦੇ ਵਧਦੇ ਕਹਿਰ ਵਿਚਾਲੇ ਫਰਾਂਸ ਨੇ ਲਾਈਆਂ ਸਖ਼ਤ ਪਾਬੰਦੀਆਂ
Tuesday, Dec 28, 2021 - 04:47 PM (IST)
ਪੈਰਿਸ (ਵਾਰਤਾ)-ਫਰਾਂਸ ਨੇ ਓਮੀਕ੍ਰੋਨ ਦੇ ਵਧਦੇ ਮਾਮਲਿਆਂ ਵਿਚਾਲੇ ਨਵੇਂ ਸਾਲ ਦੇ ਜਸ਼ਨਾਂ ’ਤੇ ਸਖ਼ਤ ਪਾਬੰਦੀਆਂ ਲਾਈਆਂ ਹਨ। ਬੀ. ਬੀ. ਸੀ. ਨੇ ਮੰਗਲਵਾਰ ਨੂੰ ਦੱਸਿਆ ਕਿ ਸੋਮਵਾਰ ਨੂੰ ਜਾਰੀ ਇਕ ਬਿਆਨ ’ਚ ਦੱਸਿਆ ਗਿਆ ਹੈ ਕਿ 3 ਜਨਵਰੀ ਤੋਂ ਸਾਰੇ ਲੋਕਾਂ ਨੂੰ ਘਰੋਂ ਕੰਮ ਕਰਨ ਲਈ ਕਿਹਾ ਗਿਆ ਹੈ ਅਤੇ ਇਨਡੋਰ ਪ੍ਰੋਗਰਾਮਾਂ ਦੀ ਗਿਣਤੀ ਸਿਰਫ਼ ਦੋ ਹਜ਼ਾਰ ਲੋਕਾਂ ਤੱਕ ਸੀਮਤ ਕਰ ਦਿੱਤੀ ਗਈ ਹੈ। ਇਸ ਦੌਰਾਨ ਫਰਾਂਸ ਦੇ ਪ੍ਰਧਾਨ ਮੰਤਰੀ ਜੀਏਨ ਕਾਸਟੇਕਸ ਨੇ ਨਵੇਂ ਸਾਲ ’ਤੇ ਕਰਫਿਊ ਦਾ ਐਲਾਨ ਨਹੀਂ ਕੀਤਾ ਹੈ। ਫਰਾਂਸ ਦੇ ਸਿਹਤ ਵਿਭਾਗ ਦੇ ਅਨੁਸਾਰ ਹਸਪਤਾਲ ’ਚ ਕੋਰੋਨਾ ਇਨਫੈਕਸ਼ਨ ਦੇ 1600 ਤੋਂ ਵੱਧ ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਅਮਰੀਕਾ : ਭਿਆਨਕ ਕਾਰ ਹਾਦਸੇ 'ਚ ਇਕ ਹੀ ਪਰਿਵਾਰ ਦੇ 3 ਮੈਂਬਰਾਂ ਦੀ ਮੌਤ
ਯੂਰਪ ’ਚ ਓਮੀਕ੍ਰੋਨ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਕਈ ਦੇਸ਼ਾਂ ਨੇ ਪਹਿਲਾਂ ਹੀ ਕੋਵਿਡ ਪਾਬੰਦੀਆਂ ਲਾ ਦਿੱਤੀਆਂ ਹਨ। ਜਰਮਨੀ ਅਤੇ ਗਰੀਸ ਨੇ ਲਾਗ ਦੇ ਫੈਲਣ ਨੂੰ ਰੋਕਣ ਲਈ ਬਹੁਤ ਜ਼ਿਆਦਾ ਪਾਬੰਦੀਆਂ ਲਾਈਆਂ ਹਨ।