ਫਰਾਂਸ ''ਚ ਅੰਨ੍ਹੇਵਾਹ ਫਾਇਰਿੰਗ ! 2 ਲੋਕਾਂ ਦੀ ਮੌਤ, 6 ਹੋਰ ਜ਼ਖ਼ਮੀ

Tuesday, May 12, 2026 - 09:54 AM (IST)

ਫਰਾਂਸ ''ਚ ਅੰਨ੍ਹੇਵਾਹ ਫਾਇਰਿੰਗ ! 2 ਲੋਕਾਂ ਦੀ ਮੌਤ, 6 ਹੋਰ ਜ਼ਖ਼ਮੀ

ਇੰਟਰਨੈਸ਼ਨਲ ਡੈਸਕ- ਯੂਰਪੀ ਦੇਸ਼ ਫਰਾਂਸ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ, ਜਿੱਥੇ ਮਸ਼ਹੂਰ ਸ਼ਹਿਰ ਨੀਸ ਵਿੱਚ ਸੋਮਵਾਰ ਨੂੰ ਹੋਈ ਭਿਆਨਕ ਗੋਲੀਬਾਰੀ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ 6 ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਸਥਾਨਕ ਪ੍ਰਸ਼ਾਸਨ ਅਨੁਸਾਰ ਇਹ ਘਟਨਾ ਨਸ਼ਾ ਤਸਕਰੀ ਨਾਲ ਜੁੜੀ ਦੱਸ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਕ ਕਾਰ ਸਵਾਰ 2 ਨੌਜਵਾਨ ਇੱਥੇ ਆਏ, ਜਿਨ੍ਹਾਂ ਨੇ ਆਉਂਦਿਆਂ ਹੀ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ ਤੇ ਫਿਰ ਮੌਕੇ ਤੋਂ ਫਰਾਰ ਹੋ ਗਏ।

ਜਾਣਕਾਰੀ ਅਨੁਸਾਰ ਇਹ ਗੋਲੀਬਾਰੀ ਨੀਸ ਦੇ 'ਮੌਲਿਨਸ' ਜ਼ਿਲ੍ਹੇ ਦੇ 'ਪਲੇਸ ਡੇਸ ਅਮੈਰਿਲਿਸ' ਚੌਕ ਵਿੱਚ ਹੋਈ। ਇਹ ਇਲਾਕਾ ਨਸ਼ੀਲੇ ਪਦਾਰਥਾਂ ਨਾਲ ਜੁੜੇ ਅਪਰਾਧਾਂ ਲਈ ਪਹਿਲਾਂ ਹੀ ਬਦਨਾਮ ਹੈ। ਦੱਖਣੀ-ਪੂਰਬੀ ਆਲਪਸ-ਮੈਰੀਟਾਈਮਜ਼ ਵਿਭਾਗ ਅਨੁਸਾਰ, ਇਸ ਹਮਲੇ ਵਿੱਚ ਦੋ ਵਿਅਕਤੀਆਂ ਦੀ ਜਾਨ ਚਲੀ ਗਈ, ਜਦਕਿ 6 ਜ਼ਖ਼ਮੀ ਹੋਏ ਹਨ, ਜਿਨ੍ਹਾਂ 'ਚੋਂ 3 ਦੀ ਹਾਲਤ ਬੇਹੱਦ ਨਾਜ਼ੁਕ ਬਣੀ ਹੋਈ ਹੈ, ਜਦਕਿ 3 ਹੋਰ ਮਾਮੂਲੀ ਜ਼ਖ਼ਮੀ ਹਨ।

ਨੀਸ ਦੇ ਮੇਅਰ ਐਰਿਕ ਸਿਓਟੀ ਨੇ ਇਸ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਨਸ਼ਾ ਤਸਕਰਾਂ ਵਿਰੁੱਧ ਆਰ-ਪਾਰ ਦੀ ਜੰਗ ਦਾ ਸੱਦਾ ਦਿੱਤਾ ਹੈ। ਉਨ੍ਹਾਂ ਨੇ ਪ੍ਰਭਾਵਿਤ ਇਲਾਕੇ ਵਿੱਚ ਸੁਰੱਖਿਆ ਵਧਾਉਣ ਲਈ ਤੁਰੰਤ ਇੱਕ ਸਥਾਈ ਪੁਲਸ ਚੌਕੀ ਸਥਾਪਤ ਕਰਨ ਦਾ ਸੁਝਾਅ ਵੀ ਦਿੱਤਾ ਹੈ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਇਲਾਕੇ ਦੇ ਸਕੂਲਾਂ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ- ਲੀਕ ਹੋ ਗਿਆ ਪੇਪਰ ! 180 'ਚੋਂ 140 ਸਵਾਲ ਹੋਏ Match, ਫ਼ਿਕਰਾਂ 'ਚ ਪਏ NEET ਦੇ ਵਿਦਿਆਰਥੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News