ਵੱਡੀ ਖ਼ਬਰ: ਗਰਭਪਾਤ ਨੂੰ ਸੰਵਿਧਾਨਕ ਅਧਿਕਾਰ ਦਾ ਦਰਜਾ ਦੇਣ ਵਾਲਾ ਫਰਾਂਸ ਬਣਿਆ ਦੁਨੀਆ ਦਾ ਪਹਿਲਾ ਦੇਸ਼

03/05/2024 3:58:27 AM

ਇੰਟਰਨੈਸ਼ਨਲ ਡੈਸਕ– ਫਰਾਂਸ ਗਰਭਪਾਤ ਨੂੰ ਸੰਵਿਧਾਨਕ ਅਧਿਕਾਰ ਦਾ ਦਰਜਾ ਦੇਣ ਵਾਲਾ ਦੁਨੀਆ ਦਾ ਪਹਿਲਾ ਦੇਸ਼ ਬਣ ਗਿਆ ਹੈ। ਰਾਸ਼ਟਰਪਤੀ ਇਮੈਨੁਅਲ ਮੈਕਰੋਨ ਵਲੋਂ ਬੁਲਾਏ ਗਏ ਸੰਸਦ ਦੇ ਦੋਵਾਂ ਸਦਨਾਂ ਦੇ ਵਿਸ਼ੇਸ਼ ਸੈਸ਼ਨ ’ਚ ਗਰਭਪਾਤ ਨੂੰ ਸੰਵਿਧਾਨਕ ਅਧਿਕਾਰ ਦਾ ਦਰਜਾ ਦਿੱਤਾ ਗਿਆ ਹੈ।

ਫਰਾਂਸ ਦੀ ਸੰਸਦ ’ਚ ਹੋਈ ਵੋਟਿੰਗ
ਸੀ. ਐੱਨ. ਐੱਨ. ਮੁਤਾਬਕ ਫਰਾਂਸ ਦੀ ਸੰਸਦ ਨੇ ਇਸ ਮਤੇ ਦੇ ਪੱਖ ’ਚ ਵੋਟਿੰਗ ਕੀਤੀ ਹੈ। ਬਿੱਲ ਨੂੰ 780-72 ਵੋਟਾਂ ਨਾਲ ਮਨਜ਼ੂਰੀ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਕਿਹਾ ਕਿ ਉਨ੍ਹਾਂ ਨੇ ਔਰਤਾਂ ਨੂੰ ਗਰਭਪਾਤ ਦਾ ਸੰਵਿਧਾਨਕ ਅਧਿਕਾਰ ਦੇਣ ਦਾ ਵਾਅਦਾ ਕੀਤਾ ਸੀ।

ਇਹ ਖ਼ਬਰ ਵੀ ਪੜ੍ਹੋ : ਕਰਜ਼ੇ ਨੇ ਕਿਸਾਨ ਦੇ ਘਰ ’ਚ ਵਿਛਾ ਦਿੱਤੇ ਸੱਥਰ, 8 ਲੱਖ ਪਿੱਛੇ ਪਰਿਵਾਰ ਨੂੰ ਸਦਾ ਲਈ ਦੇ ਗਿਆ ਵਿਛੋੜਾ

ਪ੍ਰਧਾਨ ਮੰਤਰੀ ਗੈਬਰੀਅਲ ਅਟਾਲ ਨੇ ਕੀ ਕਿਹਾ?
ਇਸ ਇਤਿਹਾਸਕ ਫ਼ੈਸਲੇ ਤੋਂ ਬਾਅਦ ਪ੍ਰਧਾਨ ਮੰਤਰੀ ਗੈਬਰੀਅਲ ਅਟਾਲ ਨੇ ਪੈਰਿਸ ਦੇ ਵਰਸੇਲਸ ਪੈਲੇਸ ’ਚ ਇਕੱਠੇ ਹੋਏ ਸੰਸਦ ਮੈਂਬਰਾਂ ਤੇ ਸੈਨੇਟਰਾਂ ਨੂੰ ਕਿਹਾ ਕਿ ਅਸੀਂ ਸਾਰੀਆਂ ਔਰਤਾਂ ਨੂੰ ਸੰਦੇਸ਼ ਦੇ ਰਹੇ ਹਾਂ। ਉਨ੍ਹਾਂ ਕਿਹਾ ਕਿ ਔਰਤਾਂ ਦੇ ਸਰੀਰ ਉਨ੍ਹਾਂ ਦੇ ਹਨ ਤੇ ਉਨ੍ਹਾਂ ਦੇ ਪੱਖ ਤੋਂ ਕੋਈ ਵੀ ਫ਼ੈਸਲਾ ਨਹੀਂ ਲੈ ਸਕਦਾ।

ਫਰਾਂਸ ਦੀ 80 ਫ਼ੀਸਦੀ ਆਬਾਦੀ ਇਸ ਦਾ ਸਮਰਥਨ ਕਰਦੀ ਹੈ
ਇਹ ਜਾਣਿਆ ਜਾਂਦਾ ਹੈ ਕਿ ਅਮਰੀਕਾ ਤੇ ਹੋਰ ਕਈ ਦੇਸ਼ਾਂ ਦੇ ਮੁਕਾਬਲੇ ਫਰਾਂਸ ’ਚ ਗਰਭਪਾਤ ਦੇ ਅਧਿਕਾਰ ਬਹੁਤ ਜ਼ਿਆਦਾ ਸਵੀਕਾਰ ਕੀਤੇ ਜਾਂਦੇ ਹਨ। ਫਰਾਂਸ ਦੀ ਲਗਭਗ 80 ਫ਼ੀਸਦੀ ਆਬਾਦੀ ਇਸ ਤੱਥ ਦਾ ਸਮਰਥਨ ਕਰਦੀ ਹੈ ਕਿ ਉਨ੍ਹਾਂ ਦੇ ਦੇਸ਼ ’ਚ ਗਰਭਪਾਤ ਕਾਨੂੰਨੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News